ਰਿਚਮੰਡ ਹਿਲ ਦੇ ਮਕਾਨ ਨੂੰ ਲੱਗੀ ਅੱਗ, 5 ਜਣੇ ਝੁਲਸੇ
ਉਨਟਾਰੀਓ ਦੇ ਰਿਚਮੰਡ ਹਿਲ ਵਿਖੇ ਸੋਮਵਾਰ ਵੱਡੇ ਤੜਕੇ ਇਕ ਘਰ ਨੂੰ ਅੱਗ ਲੱਗਣ ਕਾਰਨ ਪੰਜ ਜਣੇ ਝੁਲਸ ਗਏ ਜਿਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ।
ਰਿਚਮੰਡ ਹਿਲ : ਉਨਟਾਰੀਓ ਦੇ ਰਿਚਮੰਡ ਹਿਲ ਵਿਖੇ ਸੋਮਵਾਰ ਵੱਡੇ ਤੜਕੇ ਇਕ ਘਰ ਨੂੰ ਅੱਗ ਲੱਗਣ ਕਾਰਨ ਪੰਜ ਜਣੇ ਝੁਲਸ ਗਏ ਜਿਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਯਾਰਕ ਰੀਜਨਲ ਪੁਲਿਸ ਨੇ ਦੱਸਿਆ ਕਿ ਸਕਾਈਵੁੱਡ ਡਰਾਈਵ ਅਤੇ ਰੋÇਲੰਗਹਿਲ ਰੋਡ ਇਲਾਕੇ ਦੇ ਇਕ ਘਰ ਵਿਚ ਐਮਰਜੰਸੀ ਕਾਮਿਆਂ ਨੂੰ ਸੱਦਿਆ ਗਿਆ। ਚਾਰ ਜਣੇ ਘਰ ਦੇ ਅੰਦਰ ਮਿਲੇ ਜਿਨ੍ਹਾਂ ਦੀ ਹਾਲਤ ਬੇਹੱਦ ਨਾਜ਼ੁਕ ਦੱਸੀ ਜਾ ਰਹੀ ਹੈ ਅਤੇ ਵੱਡੀ ਤਰਾਸਦੀ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ।
ਯਾਰਕ ਰੀਜਨਲ ਪੁਲਿਸ ਕਰ ਰਹੀ ਹੈ ਮਾਮਲੇ ਦੀ ਪੜਤਾਲ
ਫ਼ਿਲਹਾਲ ਅੱਗ ਲੱਗਣ ਦੇ ਕਾਰਨਾਂ ਬਾਰੇ ਪਤਾ ਨਹੀਂ ਲੱਗ ਸਕਿਆ ਅਤੇ ਉਨਟਾਰੀਓ ਦੇ ਫਾਇਰ ਮਾਰਸ਼ਲ ਦੇ ਦਫ਼ਤਰ ਨੂੰ ਇਤਲਾਹ ਦਿਤੀ ਗਈ ਹੈ। ਅੱਗ ਦੀ ਤੀਬਰਤਾ ਨੂੰ ਵੇਖਦਿਆਂ ਆਂਢ-ਗੁਆਂਢ ਦੇ ਕਈ ਘਰ ਖਾਲੀ ਕਰਵਾਏ ਅਤੇ ਅੱਗ ਪੂਰੀ ਤਰ੍ਹਾਂ ਬੁਝਣ ਮਗਰੋਂ ਉਨ੍ਹਾਂ ਨੂੰ ਘਰਾਂ ਵਿਚ ਪਰਤਣ ਦੀ ਇਜਾਜ਼ਤ ਦੇ ਦਿਤੀ ਗਈ। ਅੰਤਮ ਰਿਪੋਰਟ ਮਿਲਣ ਤੱਕ ਫਾਇਰ ਫਾਈਟਰਜ਼ ਮੌਕੇ ’ਤੇ ਮੌਜੂਦ ਸਨ ਅਤੇ ਨੁਕਸਾਨ ਦਾ ਅੰਦਾਜ਼ਾ ਲਾਇਆ ਜਾ ਰਿਹਾ ਹੈ।