ਕੈਨੇਡਾ ’ਚ ਪੰਜਾਬੀ ਟਰੱਕ ਡਰਾਈਵਰ ਨਾਲ ਵਰਤ ਗਿਆ ਭਾਣਾ
ਕੈਨੇਡਾ ਤੋਂ ਇਕ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਰੋਜ਼ੀ ਰੋਟੀ ਕਮਾਉਣ ਲਈ ਗਏ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਤੇਜ਼ਬੀਰ ਸਿੰਘ ਵਜੋਂ ਹੋਈ ਹੈ, ਜੋ ਜ਼ਿਲ੍ਹਾ ਤਰਨਤਾਰਨ ਦੇ ਪੱਟੀ ਵਿਧਾਨ ਸਭਾ ਹਲਕੇ ਦੇ ਪਿੰਡ ਮਨਿਆਲਾ ਜੈ ਸਿੰਘ ਦਾ ਰਹਿਣ ਵਾਲਾ ਸੀ।
ਤਰਨਤਾਰਨ : ਕੈਨੇਡਾ ਤੋਂ ਇਕ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਰੋਜ਼ੀ ਰੋਟੀ ਕਮਾਉਣ ਲਈ ਗਏ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਤੇਜ਼ਬੀਰ ਸਿੰਘ ਵਜੋਂ ਹੋਈ ਹੈ, ਜੋ ਜ਼ਿਲ੍ਹਾ ਤਰਨਤਾਰਨ ਦੇ ਪੱਟੀ ਵਿਧਾਨ ਸਭਾ ਹਲਕੇ ਦੇ ਪਿੰਡ ਮਨਿਆਲਾ ਜੈ ਸਿੰਘ ਦਾ ਰਹਿਣ ਵਾਲਾ ਸੀ। ਜਿਵੇਂ ਹੀ ਇਹ ਖ਼ਬਰ ਪਰਿਵਾਰਕ ਮੈਂਬਰਾਂ ਕੋਲ ਪੁੱਜੀ ਤਾਂ ਉਨ੍ਹਾਂ ’ਤੇ ਦੁੱਖਾਂ ਦਾ ਪਹਾੜ ਟੁੱਟ ਗਿਆ।
ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਤੇਜ਼ਬੀਰ ਸਿੰਘ ਕੈਨੇਡਾ ਵਿਚ ਬਤੌਰ ਟਰੱਕ ਡਰਾਈਵਰ ਕੰਮ ਕਰਦਾ ਸੀ। ਮ੍ਰਿਤਕ ਦੀ ਪਤਨੀ ਜਗਰੂਪ ਕੌਰ ਪਹਿਲਾਂ ਹੀ ਕੈਨੇਡਾ ਗਈ ਹੋਈ ਸੀ, ਉਸ ਨੇ ਹੀ ਕਰੀਬ 2 ਸਾਲ ਪਹਿਲਾਂ ਹੀ ਤੇਜ਼ਬੀਰ ਸਿੰਘ ਨੂੰ ਆਪਣੇ ਕੋਲ ਕੈਨੇਡਾ ਬੁਲਾਇਆ ਗਿਆ ਸੀ। ਤੇਜਬੀਰ ਸਿੰਘ ਕੈਨੇਡਾ ਵਿਚ ਟਰਾਲਾ ਚਲਾਉਣ ਦਾ ਕੰਮ ਕਰਦਾ ਸੀ ਅਤੇ ਉਸ ਦਾ ਵਧੀਆ ਕੰਮਕਾਰ ਚੱਲ ਰਿਹਾ ਸੀ ਪਰ ਕਿਸੇ ਨੂੰ ਕੀ ਪਤਾ ਸੀ ਕਿ ਮੌਤ ਉਸ ਦੇ ਸਾਰੇ ਸੁਪਨਿਆਂ ਨੂੰ ਚਕਨਾਚੂਰ ਕਰ ਦੇਵੇਗੀ।
ਜਾਣਕਾਰੀ ਅਨੁਸਾਰ ਤੇਜ਼ਬੀਰ ਸਿੰਘ ਕੈਨੇਡਾ ਤੋਂ ਟਰਾਲਾ ਲੈ ਕੇ ਅਮਰੀਕਾ ਗਿਆ ਹੋਇਆ ਸੀ, ਜਿੱਥੇ ਅਮਰੀਕਾ ਵਿਚ ਉਸ ਨੂੰ ਰੋਡ ਪਾਰ ਕਰਦੇ ਸਮੇਂ ਕਿਸੇ ਗੱਡੀ ਨੇ ਫੇਟ ਮਾਰ ਦਿੱਤੀ, ਜਿਸ ਤੋਂ ਬਾਅਦ ਉਹ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ। ਇਸ ਤੋਂ ਬਾਅਦ ਉਸ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ, ਜਿੱਥੇ ਬੀਤੀ ਰਾਤ ਉਸ ਦੀ ਇਲਾਜ ਦੌਰਾਨ ਮੌਤ ਹੋ ਗਈ।
ਪਰਿਵਾਰ ਵੱਲੋਂ ਤੇਜ਼ਬੀਰ ਸਿੰਘ ਦੀ ਮ੍ਰਿਤਕ ਦੇਹ ਵਾਪਸ ਪੰਜਾਬ ਲਿਆਉਣ ਦੀ ਮੰਗ ਕਰਦਿਆਂ ਸਮਾਜ ਸੇਵੀ ਸੰਸਥਾਵਾਂ ਕੋਲੋ ਸਹਿਯੋਗ ਦੀ ਮੰਗ ਕੀਤੀ ਜਾ ਰਹੀ ਹੈ। ਪਰਿਵਾਰਕ ਮੈਂਬਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਦੀ ਲੜਕੀ ਅਧਰੰਗ ਤੋਂ ਪੀੜਤ ਐ, ਜਿਸ ਕਰਕੇ ਹੁਣ ਉਨ੍ਹਾਂ ਦਾ ਇਕਲੌਤਾ ਪੁੱਤਰ ਤੇਜ਼ਬੀਰ ਹੀ ਉਨ੍ਹਾਂ ਦਾ ਸਹਾਰਾ ਸੀ, ਜਿਸ ਨੂੰ ਕੁਝ ਜ਼ਮੀਨ ਵੇਚ ਕੇ ਅਤੇ ਕੁਝ ਗਹਿਣੇ ਕਰਕੇ ਵਿਦੇਸ਼ ਭੇਜਿਆ ਸੀ ਪਰ ਪ੍ਰਮਾਤਮਾ ਨੇ ਉਹ ਵੀ ਉਨ੍ਹਾਂ ਕੋਲੋਂ ਖੋਹ ਲਿਆ। ਤੇਜ਼ਬੀਰ ਦੀ ਮੌਤ ਦੀ ਖ਼ਬਰ ਤੋਂ ਬਾਅਦ ਪੂਰੇ ਪਿੰਡ ਵਿਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ।