ਸਲਮਾਨ ਨੂੰ ਮਾਰਨ ਲਈ ਬਿਸ਼ਨੋਈ ਗੈਂਗ ਨੇ ਲਈ ਸੀ 25 ਲੱਖ ਦੀ ਸੁਪਾਰੀ, ਪਾਕਿਸਤਾਨ ਤੋਂ ਹਥਿਆਰ ਲਿਆਉਣ ਦੀ ਕਰ ਰਿਹਾ ਸੀ ਤਿਆਰੀ
ਅਦਾਕਾਰ ਸਲਮਾਨ ਖਾਨ ਦੇ ਘਰ ਗੋਲੀਬਾਰੀ ਦੀ ਜਾਂਚ ਕਰ ਰਹੀ ਮੁੰਬਈ ਪੁਲਿਸ ਨੇ ਵੱਡਾ ਖੁਲਾਸਾ ਕੀਤਾ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਸਲਮਾਨ ਨੂੰ ਮਾਰਨ ਲਈ ਲਾਰੇਂਸ ਨੇ 25 ਲੱਖ ਰੁਪਏ ਵਿੱਚ ਡੀਲ ਕੀਤੀ ਸੀ।
ਮੁੰਬਈ: ਅਦਾਕਾਰ ਸਲਮਾਨ ਖਾਨ ਦੇ ਘਰ ਗੋਲੀਬਾਰੀ ਦੀ ਜਾਂਚ ਕਰ ਰਹੀ ਮੁੰਬਈ ਪੁਲਿਸ ਨੇ ਵੱਡਾ ਖੁਲਾਸਾ ਕੀਤਾ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਸਲਮਾਨ ਨੂੰ ਮਾਰਨ ਲਈ ਲਾਰੇਂਸ ਨੇ 25 ਲੱਖ ਰੁਪਏ ਵਿੱਚ ਡੀਲ ਕੀਤੀ ਸੀ। ਪੁਲਸ ਨੇ ਹੁਣ ਇਸ ਮਾਮਲੇ 'ਚ ਗ੍ਰਿਫਤਾਰ ਲਾਰੈਂਸ ਗੈਂਗ ਦੇ 5 ਦੋਸ਼ੀਆਂ ਖਿਲਾਫ ਚਾਰਜਸ਼ੀਟ ਦਾਇਰ ਕਰ ਦਿੱਤੀ ਹੈ।
ਬਿਸ਼ਨੋਈ ਗੈਂਗ ਸਲਮਾਨ 'ਤੇ ਹਮਲਾ ਕਰਨ ਲਈ ਪਾਕਿਸਤਾਨ ਤੋਂ AK-47 ਰਾਈਫਲ, AK-92 ਰਾਈਫਲ ਅਤੇ M-16 ਰਾਈਫਲ ਖਰੀਦਣ ਦੀ ਤਿਆਰੀ ਕਰ ਰਹੇ ਸਨ। ਇਸ ਤੋਂ ਇਲਾਵਾ ਉਸ ਨੇ ਜਿਗਾਨਾ ਪਿਸਤੌਲ ਲੈਣ ਦੀ ਵੀ ਕੋਸ਼ਿਸ਼ ਕੀਤੀ, ਜਿਸ ਨਾਲ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਕਤਲ ਕਰ ਦਿੱਤਾ ਗਿਆ।
24 ਅਪ੍ਰੈਲ ਨੂੰ ਗ੍ਰਿਫ਼ਤਾਰ ਕੀਤੇ ਗਏ ਸੀ 4 ਮੁਲਜ਼ਮ
14 ਅਪ੍ਰੈਲ ਨੂੰ ਸਲਮਾਨ ਖਾਨ ਦੇ ਘਰ ਉੱਤੇ ਫਾਇਰਿੰਗ ਕੀਤੀ ਗਈ ਸੀ। ਇਸ ਤੋਂ ਬਾਅਦ ਨਵੀ ਮੁੰਬਈ ਪੁਲਿਸ ਨੇ 24 ਅਪ੍ਰੈਲ ਨੂੰ ਲਾਰੇਂਸ ਗੈਂਗ ਦੇ ਚਾਰ ਲੋਕਾਂ ਨੂੰ ਗ੍ਰਿਫ਼ਾਤਰ ਕੀਤਾ ਹੈ ਜੋ ਕਿ ਪਨਵੇਲ ਵਿੱਚ ਸਲਮਾਨ ਦੀ ਕਾਰ ਉੱਤੇ ਅਟੈਕ ਕੀਤਾ ਗਿਆ ਸੀ।ਇਨ੍ਹਾਂ ਮੁਲਜ਼ਮਾਂ ਦੀ ਪਛਾਣ ਧਨੰਜੈ ਉਰਫ ਅਜੇ ਕਸ਼ਯਪ, ਗੌਰਵ ਭਾਟੀਆ ਉਰਫ ਨਈ, ਵਸਪੀ ਖਾਨ ਉਰਫ ਵਸੀਮ ਚਿਕਨਾ ਅਤੇ ਜੀਸ਼ਾਨ ਖਾਨ ਉਰਫ ਜਾਵੇਦ ਖਾਨ ਵਜੋਂ ਹੋਈ ਹੈ। ਮਾਮਲੇ ਦੇ ਪੰਜਵੇਂ ਮੁਲਜ਼ਮ ਨੂੰ ਪੁਲੀਸ ਨੇ 3 ਜੂਨ ਨੂੰ ਹਰਿਆਣਾ ਤੋਂ ਗ੍ਰਿਫ਼ਤਾਰ ਕੀਤਾ ਸੀ। ਪੁਲਸ ਨੇ ਇਸ ਮਾਮਲੇ 'ਚ ਲਾਰੈਂਸ, ਉਸ ਦੇ ਭਰਾ ਅਨਮੋਲ, ਗੋਲਡੀ ਬਰਾੜ ਸਮੇਤ ਕੁੱਲ 18 ਲੋਕਾਂ ਖਿਲਾਫ ਐੱਫ.ਆਈ.ਆਰ ਕੀਤੀ ਗਈ ਸੀ।
ਪੁਲਿਸ ਨੇ ਲਾਰੇਂਸ ਦੇ ਸੋਸ਼ਲ ਮੀਡੀਆ ਗਰੁੱਪ ਨਾਲ ਜੁੜ ਕੇ ਜਾਣਕਾਰੀ ਇਕੱਠੀ
1 ਜੂਨ ਨੂੰ ਇਸ ਮਾਮਲੇ 'ਤੇ ਪ੍ਰੈੱਸ ਕਾਨਫਰੰਸ ਕਰਦੇ ਹੋਏ ਪਨਵੇਲ ਜ਼ੋਨ 2 ਦੇ ਡੀਸੀਪੀ ਵਿਵੇਕ ਪਨਸਾਰੇ ਨੇ ਕਿਹਾ ਸੀ-ਸਾਨੂੰ ਸਲਮਾਨ ਖਾਨ ਦੇ ਕਤਲ ਦੀ ਯੋਜਨਾ ਬਾਰੇ ਕੁਝ ਜਾਣਕਾਰੀ ਮਿਲੀ ਸੀ। ਬਹੁਤ ਸਾਰੀ ਜਾਣਕਾਰੀ ਇਕੱਠੀ ਕਰਨ ਤੋਂ ਬਾਅਦ, ਅਸੀਂ ਲਾਰੈਂਸ ਨਾਲ ਜੁੜੇ ਸੋਸ਼ਲ ਮੀਡੀਆ ਗਰੁੱਪ ਵਿਚ ਸ਼ਾਮਲ ਹੋ ਗਏ ਅਤੇ ਗਰੁੱਪ ਵਿਚ ਸ਼ਾਮਲ ਹੋਣ ਤੋਂ ਬਾਅਦ, ਅਸੀਂ ਉਥੋਂ ਜਾਣਕਾਰੀ ਇਕੱਠੀ ਕਰਨੀ ਸ਼ੁਰੂ ਕਰ ਦਿੱਤੀ।
ਫਿਰ 24 ਅਪ੍ਰੈਲ ਨੂੰ ਅਸੀਂ 4 ਲੋਕਾਂ ਨੂੰ ਗ੍ਰਿਫਤਾਰ ਕੀਤਾ। ਬੇਂਗਲੁਰੂ ਤੋਂ ਸ਼ੂਟਰ ਗ੍ਰਿਫਤਾਰ ਮਾਮਲੇ ਵਿੱਚ 10-12 ਮੁਲਜ਼ਮਾਂ ਦੀ ਭਾਲ ਜਾਰੀ ਹੈ।ਉਸਨੇ ਗੋਰੇਗਾਂਵ ਫਿਲਮ ਸਿਟੀ ਦੀ ਰੇਕੀ ਵੀ ਕੀਤੀ ਜਿਸ ਵਿੱਚ ਅਭਿਨੇਤਾ ਦੇ ਫਾਰਮ ਹਾਊਸ ਅਤੇ ਕਈ ਸ਼ੂਟਿੰਗ ਸਥਾਨ ਸ਼ਾਮਲ ਹਨ। ਪੁਲਿਸ ਨੇ ਉਨ੍ਹਾਂ ਦੇ ਮੋਬਾਈਲ ਤੋਂ ਅਜਿਹੀਆਂ ਕਈ ਵੀਡੀਓਜ਼ ਵੀ ਬਰਾਮਦ ਕੀਤੀਆਂ ਹਨ। ਕਈ ਫੋਨ ਅਤੇ ਸਿਮ ਕਾਰਡ ਵੀ ਬਰਾਮਦ ਹੋਏ ਹਨ।