Jayy Randhawa: ਪੰਜਾਬੀ ਐਕਟਰ ਜੈ ਰੰਧਾਵਾ ਹਾਦਸੇ ਦਾ ਸ਼ਿਕਾਰ, ਸ਼ੂਟਿੰਗ ਦੌਰਾਨ ਗੰਭੀਰ ਜ਼ਖ਼ਮੀ, ਹਸਪਤਾਲ ਦਾਖ਼ਲ
ਵੀਡਿਓ ਦੇਖ ਫ਼ੈਨਜ਼ ਹੋਏ ਚਿੰਤਤ
By : Annie Khokhar
Update: 2026-01-26 11:32 GMT
Punjabi Actor Jayy Randhawa Injured: ਪੰਜਾਬੀ ਫ਼ਿਲਮ ਇੰਡਸਟਰੀ ਤੋਂ ਵੱਡੀ ਖ਼ਬਰ ਆ ਰਹੀ ਹੈ। ਮਸ਼ਹੂਰ ਪੰਜਾਬੀ ਐਕਟਰ ਜੈ ਰੰਧਾਵਾਨਾਲ ਵੱਡਾ ਹਾਦਸਾ ਵਾਪਰ ਗਿਆ ਹੈ, ਜਿਸ ਵਿੱਚ ਅਦਾਕਾਰ ਜ਼ਖਮੀ ਹੋ ਗਿਆ ਹੈ। ਇਸ ਘਟਨਾ ਨਾਲ ਸਬੰਧਤ ਇੱਕ ਵੀਡਿਓ ਵੀ ਸੋਸ਼ਲ ਮੀਡੀਆ ਤੇ ਸਾਹਮਣੇ ਆਈ ਹੈ, ਜਿਸ ਵਿੱਚ ਨਜ਼ਰ ਆ ਰਿਹਾ ਹੈ ਕਿ ਰੰਧਾਵਾ ਸ਼ੂਟਿੰਗ ਕਰ ਰਿਹਾ ਸੀ ਅਤੇ ਇਸ ਦਰਮਿਆਨ ਉਹ ਵੱਡੇ ਹਾਦਸੇ ਦਾ ਸ਼ਿਕਾਰ ਹੋ ਗਿਆ। ਹੁਣ ਇਸਦੀ ਵੀਡਿਓ ਸੋਸ਼ਲ ਮੀਡੀਆ ਉੱਪਰ ਰੱਜ ਕੇ ਵਾਇਰਲ ਹੋ ਰਹੀ ਹੈ।
ਦੱਸ ਦਈਏ ਕਿ ਜੈ ਰੰਧਾਵਾ ਆਪਣੀ ਆਉਣ ਵਾਲੀ ਫਿਲਮ ਦੀ ਸ਼ੂਟਿੰਗ ਦੌਰਾਨ ਜ਼ਖ਼ਮੀ ਹੋ ਗਿਆ। ਉਸ ਨੂੰ ਹਸਪਤਾਲ ਵਿੱਚ ਦਾਖਲ ਕਰਾਇਆ ਗਿਆ ਹੈ, ਜਿੱਥੇ ਉਹ ਜੇਰੇ ਇਲਾਜ ਹੈ।