Speed Records ਦੇ ਮਾਲਕ Dinesh Auluck ਫ਼ਿਲਮ ਮੀਡੀਆ ਬੋਰਡ ਦੇ ਚੈਅਰਮੈਨ ਬਣੇ
Speed Records ਦੇ Dinesh Auluck ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਲੰਬੇ ਸਮੇਂ ਤੋਂ ਪੰਜਾਬੀ ਸੰਗੀਤ ਅਤੇ ਫਿਲਮ ਜਗਤ ਦੇ ਨਾਲ ਜੁੜੇ ਦਿਨੇਸ਼ ਔਲਕ ਨੂੰ ਹੁਣ ਪੰਜਾਬ ਸਰਕਾਰ ਵੱਲੋਂ ਵੱਡੀ ਜ਼ਿੰਮੇਵਾਰੀ ਸੌਂਪਦੇ ਹੋਏ ਫਿਲਮ ਮੀਡੀਆ ਬੋਰਡ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਇਸ ਖੂਸ਼ੀ ਦੇ ਮੌਕੇ ਦਿਨੇਸ਼ ਔਲਕ ਨੂੰ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ ਲੱਗਿਆ ਹੋਇਆ ਹੈ।
ਚੰਡੀਗੜ੍ਹ- ਸ਼ੇਖਰ ਰਾਏ: Speed Records ਦੇ Dinesh Auluck ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਲੰਬੇ ਸਮੇਂ ਤੋਂ ਪੰਜਾਬੀ ਸੰਗੀਤ ਅਤੇ ਫਿਲਮ ਜਗਤ ਦੇ ਨਾਲ ਜੁੜੇ ਦਿਨੇਸ਼ ਔਲਕ ਨੂੰ ਹੁਣ ਪੰਜਾਬ ਸਰਕਾਰ ਵੱਲੋਂ ਵੱਡੀ ਜ਼ਿੰਮੇਵਾਰੀ ਸੌਂਪਦੇ ਹੋਏ ਫਿਲਮ ਮੀਡੀਆ ਬੋਰਡ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਇਸ ਖੂਸ਼ੀ ਦੇ ਮੌਕੇ ਦਿਨੇਸ਼ ਔਲਕ ਨੂੰ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ ਲੱਗਿਆ ਹੋਇਆ ਹੈ।
ਤੁਹਾਨੂੰ ਦੱਸ ਦਈਏ ਕਿ ਦਿਨੇਸ਼ ਔਲਕ ਦਾ ਪੰਜਾਬੀ ਸੰਗੀਤ ਅਤੇ ਫਿਲਮ ਇੰਡਸਟਰੀ ਨੂੰ ਪ੍ਰਫੁਲਤ ਕਰਨ ਵਿੱਚ ਵੱਡਾ ਯੋਗਦਾਨ ਹੈ। ਉਹ ਕਾਫੀ ਲੰਬੇ ਸਮੇਂ ਤੋਂ ਇੰਡਸਟਰੀ ਨਾਲ ਜੁੜਕੇ ਕੰਮ ਕਰ ਰਹੇ ਹਨ। ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਹੁਣ ਤੱਕ ਬਹੁਤ ਸਾਰੀਆਂ ਕਾਮਿਆਬ ਫਿਲਮਾਂ ਅਤੇ ਹਿੱਟ ਗੀਤ ਦਿੱਤੇ ਹਨ।
ਦਿਨੇਸ਼ ਔਲਕ ਨੇ ਬਹੁਤ ਸਾਰੇ ਨਵੇਂ ਕਲਾਕਾਰਾਂ ਨੂੰ ਮੌਕਾ ਦਿੱਤਾ ਬਹੁਤ ਸਾਰੇ ਨਵੇਂ ਚਿਹਰਿਆਂ ਨੂੰ ਪੰਜਾਬੀ ਸੰਗੀਤ ਅਤੇ ਫਿਲਮ ਇੰਡਸਟਰੀ ਨਾਲ ਜੋੜਿਆ ਹੈ। ਜਿਨ੍ਹਾਂ ਵਿਚੋਂ ਅੱਜ ਦੇ ਸਮੇਂ ਜ਼ਿਆਦਾਤਰ ਵੱਡੇ ਨਾਮ ਬਣ ਚੁੱਕੇ ਹਨ।
ਦਿਨੇਸ਼ ਔਲਕ ਨੂੰ ਮਿਲੀ ਇਸ ਜ਼ਿੰਮੇਵਾਰੀ ਤੋਂ ਬਾਅਦ ਇਹ ਉਮੀਦ ਕੀਤੀ ਜਾ ਰਹੀ ਹੈ। ਕਿ ਉਹ ਆਪਣੀਆਂ ਸੇਵਾਵਾਂ ਨਾਲ ਪੰਜਾਬੀ ਸੰਗੀਤ ਅਤੇ ਫਿਲਮ ਇੰਡਸਟਰੀ ਨੂੰ ਹੋਰ ਵੀ ਮਜ਼ਬੂਤ ਕਰਨ ਦੇ ਲਈ ਕੰਮ ਕਰਨਗੇ।