ਇਹ 5 ਭੋਜਨ ਖਾਣ ਨਾਲ ਸਰੀਰ ਨੂੰ ਮਿਲਦੀ ਭਰਪੂਰ ਊਰਜਾ
ਗਰਮੀਆਂ 'ਚ ਕਈ ਮੌਸਮੀ ਫਲ ਮਿਲਦੇ ਹਨ, ਜਿਨ੍ਹਾਂ 'ਚ ਪਾਣੀ ਦੀ ਭਰਪੂਰ ਮਾਤਰਾ ਹੁੰਦੀ ਹੈ ਅਤੇ ਇਨ੍ਹਾਂ ਦਾ ਸੁਭਾਅ ਵੀ ਠੰਡਾ ਹੁੰਦਾ ਹੈ।;
ਚੰਡੀਗੜ੍ਹ: ਗਰਮੀਆਂ ਦੇ ਮੌਸਮ ਵਿੱਚ ਅਸੀਂ ਅਕਸਰ ਕਮਜ਼ੋਰੀ ਮਹਿਸੂਸ ਕਰਦੇ ਹਾਂ। ਅਜਿਹਾ ਇਸ ਲਈ ਹੁੰਦਾ ਹੈ ਕਿਉਂਕਿ ਸਾਡੇ ਸਰੀਰ ਵਿੱਚ ਪਾਣੀ ਦੀ ਮਾਤਰਾ ਘੱਟ ਜਾਂਦੀ ਹੈ। ਅਜਿਹੇ 'ਚ ਗਰਮੀਆਂ 'ਚ ਕਈ ਮੌਸਮੀ ਫਲ ਮਿਲਦੇ ਹਨ, ਜਿਨ੍ਹਾਂ 'ਚ ਪਾਣੀ ਦੀ ਭਰਪੂਰ ਮਾਤਰਾ ਹੁੰਦੀ ਹੈ ਅਤੇ ਇਨ੍ਹਾਂ ਦਾ ਸੁਭਾਅ ਵੀ ਠੰਡਾ ਹੁੰਦਾ ਹੈ। ਇਨ੍ਹਾਂ ਨੂੰ ਖਾਣ ਨਾਲ ਸਿਹਤ ਨੂੰ ਕਈ ਫਾਇਦੇ ਹੁੰਦੇ ਹਨ। ਇਸ ਨਾਲ ਗਰਮੀਆਂ 'ਚ ਹੋਣ ਵਾਲੀਆਂ ਸਮੱਸਿਆਵਾਂ ਤੋਂ ਰਾਹਤ ਮਿਲਦੀ ਹੈ ਪਰ ਕੁਝ ਫਲ ਅਜਿਹੇ ਵੀ ਹਨ ਜੋ ਕੁਦਰਤ 'ਚ ਗਰਮ ਹੁੰਦੇ ਹਨ। ਅਜਿਹੇ 'ਚ ਤੇਜ਼ ਗਰਮੀ 'ਚ ਇਨ੍ਹਾਂ ਫਲਾਂ ਦਾ ਜ਼ਿਆਦਾ ਸੇਵਨ ਕਰਨਾ ਠੀਕ ਨਹੀਂ ਹੈ। ਅੱਜ ਅਸੀਂ ਤੁਹਾਨੂੰ ਕੁਝ ਅਜਿਹੇ ਫਲਾਂ ਬਾਰੇ ਦੱਸਾਂਗੇ ਜੋ ਗਰਮੀ ਦੇ ਮੌਸਮ 'ਚ ਤੁਹਾਨੂੰ ਹਾਈਡ੍ਰੇਟ ਰੱਖਣਗੇ। ਆਓ ਜਾਣਦੇ ਹਾਂ ਗਰਮੀਆਂ 'ਚ ਕਿਹੜੇ ਫਲਾਂ ਨੂੰ ਖਾਣਾ ਚੰਗਾ ਮੰਨਿਆ ਜਾਂਦਾ ਹੈ।
ਤਰਬੂਜ- ਗਰਮੀਆਂ ਵਿੱਚ ਤਰਬੂਜ ਖਾਣਾ ਕਿਸ ਨੂੰ ਪਸੰਦ ਨਹੀਂ ਹੁੰਦਾ? ਇਹ ਕਾਰਬੋਹਾਈਡਰੇਟ, ਪ੍ਰੋਟੀਨ, ਫਾਈਬਰ, ਸੋਡੀਅਮ ਅਤੇ ਵਿਟਾਮਿਨ ਸੀ ਨਾਲ ਭਰਪੂਰ ਹੁੰਦਾ ਹੈ। ਜੇਕਰ ਤੁਸੀਂ ਲੰਬੇ ਸਮੇਂ ਤੱਕ ਹਾਈਡ੍ਰੇਟਿਡ ਰਹਿਣਾ ਚਾਹੁੰਦੇ ਹੋ ਤਾਂ ਤਰਬੂਜ ਦਾ ਸੇਵਨ ਕਰੋ। ਇਸ ਨਾਲ ਦਿਲ ਸੰਬੰਧੀ ਬੀਮਾਰੀਆਂ ਦਾ ਖਤਰਾ ਘੱਟ ਹੁੰਦਾ ਹੈ ਅਤੇ ਦਿਲ ਵੀ ਸਿਹਤਮੰਦ ਰਹਿੰਦਾ ਹੈ।
ਸੇਬ- ਡਾਕਟਰਾਂ ਦਾ ਕਹਿਣਾ ਹੈ ਕਿ ਜੇਕਰ ਸੇਬ ਸਵੇਰੇ ਉੱਠਦੇ ਸਾਰ ਖਾਧਾ ਜਾਵੇ ਤਾਂ ਇਹ ਸਰੀਰ ਲਾਹੇਵੰਦ ਹੋਵੇਗਾ। ਸੇਬ ਤੁਹਾਡੇ ਸਿਹਤ ਲਈ ਬਹੁਤ ਗੁਣਕਾਰੀ ਹੈ। ਸਰੀਰ 'ਚੋਂ ਕਮਜ਼ੋਰੀ ਦੂਰ ਕਰਨ ਦੇ ਨਾਲ-ਨਾਲ ਸੇਬ ਅੱਖਾਂ ਨੂੰ ਸਿਹਤਮੰਦ ਰੱਖਣ 'ਚ ਵੀ ਮਦਦ ਕਰਦਾ ਹੈ। ਇਹ ਖਰਾਬ ਕੋਲੈਸਟ੍ਰੋਲ ਦੀ ਬੀਮਾਰੀ ਨੂੰ ਵੀ ਠੀਕ ਕਰਦਾ ਹੈ।
ਨਾਰੀਅਲ ਪਾਣੀ-ਪੋਟਾਸ਼ੀਅਮ, ਮੈਗਨੀਸ਼ੀਅਮ ਅਤੇ ਸੋਡੀਅਮ ਵਰਗੇ ਇਲੈਕਟ੍ਰੋਲਾਈਟਸ ਨਾਰੀਅਲ ਪਾਣੀ ਵਿੱਚ ਪਾਏ ਜਾਂਦੇ ਹਨ। ਇਹ ਸਰੀਰ ਨੂੰ ਹਾਈਡਰੇਟ ਰੱਖਣ ਵਿੱਚ ਬਹੁਤ ਮਦਦ ਕਰਦਾ ਹੈ। ਇਸ ਲਈ ਗਰਮੀ ਦੇ ਮੌਸਮ 'ਚ ਨਾਰੀਅਲ ਪਾਣੀ ਸਰੀਰ ਲਈ ਫਾਇਦੇਮੰਦ ਮੰਨਿਆ ਜਾਂਦਾ ਹੈ।
ਸੰਤਰਾ- ਸੰਤਰਾ ਇੱਕ ਹੋਰ ਸੁਪਰ ਫੂਡ ਹੈ ਜੋ ਗਰਮੀਆਂ ਦੇ ਮੌਸਮ ਵਿੱਚ ਤੁਹਾਨੂੰ ਲਾਭ ਪਹੁੰਚਾਉਂਦਾ ਹੈ। ਸੰਤਰਾ ਵਿਟਾਮਿਨ ਸੀ ਦਾ ਇੱਕ ਚੰਗਾ ਸਰੋਤ ਹੈ ਅਤੇ ਗਰਮੀਆਂ ਵਿੱਚ ਤੁਹਾਨੂੰ ਖੁਸ਼ਬੂ ਅਤੇ ਠੰਡਾ ਮਹਿਸੂਸ ਕਰਦਾ ਹੈ।
ਖੀਰਾ- ਜੇਕਰ ਤੁਸੀਂ ਆਪਣਾ ਭਾਰ ਘਟਾਉਣਾ ਚਾਹੁੰਦੇ ਹੋ ਤਾਂ ਖੀਰਾ ਖਾਓ। ਖੀਰਾ ਤੁਹਾਡੇ ਸਰੀਰ ਵਿੱਚ ਪਾਣੀ ਦੀ ਕਮੀ ਦੂਰ ਕਰੇਗਾ।