ਪੰਜਾਬ ਵਿੱਚ ਗਰਮੀ ਦਾ ਕਹਿਰ,ਜਾਣੋ ਕਦੋਂ ਆਵੇਗਾ ਮੀਂਹ
ਮੌਸਮ ਵਿਭਾਗ ਨੇ ਇਹ ਵੀ ਦੱਸਿਆ ਕਿ ਫਿਲਹਾਲ ਆਉਣ ਵਾਲੇ ਦੋ ਦਿਨਾਂ 'ਚ ਵਾਤਾਵਰਨ 'ਚ ਨਮੀ ਵਧ ਸਕਦੀ ਹੈ , ਜਿਸ ਤੋਂ ਬਾਅਦ ਲੋਕਾਂ ਨੂੰ ਉਮਸ ਦਾ ਸਾਹਮਣਾ ਕਰਨਾ ਵੀ ਪੈ ਸਕਦਾ ਹੈ ।;
ਚੰਡੀਗੜ੍ਹ : ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਦੋ ਦਿਨਾਂ ਵਿੱਚ ਪੰਜਾਬ ਵਿੱਚ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ, ਜੇਕਰ ਮੀਂਹ ਦੀ ਗੱਲ ਕੀਤੀ ਜਾਵੇ ਤਾਂ ਅਗਲੇ 3 ਦਿਨ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਬਰਸਾਤ ਨਹੀਂ ਹੋਵੇਗੀ । ਮੌਸਮ ਵਿਭਾਗ ਨੇ ਦੱਸਿਆ ਕਿ ਬੇਸ਼ਕ ਪੰਜਾਬ ਵਿੱਚ ਮਾਨਸੂਨ ਦੀ ਰਫ਼ਤਾਰ ਕਮਜ਼ੋਰ ਹੋਣੀ ਸ਼ੁਰੂ ਹੋ ਗਈ ਹੈ ਪਰ ਆਉਣ ਵਾਲੇ ਅਗਲੇ ਹਫਤੇ 'ਚ ਪੰਜਾਬ ਦੇ ਕਈ ਸ਼ਹਿਰਾਂ 'ਚ ਮੀਂਹ ਪੈ ਸਕਦਾ ਹੈ । ਹਾਲਾਂਕਿ ਮੌਸਮ ਵਿਭਾਗ ਵੱਲੋਂ ਪੰਜਾਬ ਲਈ ਕੋਈ ਵੀ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ । ਮੌਸਮ ਵਿਭਾਗ ਨੇ ਇਹ ਵੀ ਦੱਸਿਆ ਕਿ ਫਿਲਹਾਲ ਆਉਣ ਵਾਲੇ ਦੋ ਦਿਨਾਂ 'ਚ ਵਾਤਾਵਰਨ 'ਚ ਨਮੀ ਵਧ ਸਕਦੀ ਹੈ , ਜਿਸ ਤੋਂ ਬਾਅਦ ਲੋਕਾਂ ਨੂੰ ਉਮਸ ਦਾ ਸਾਹਮਣਾ ਕਰਨਾ ਵੀ ਪੈ ਸਕਦਾ ਹੈ ।
ਜਾਣੋ ਕਦੋਂ ਹੋਵੇਗੀ ਪੰਜਾਬ 'ਚ ਬਰਸਾਤ ?
ਮੌਸਮ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਅਗਲੇ 5 ਦਿਨਾਂ ਤੱਕ ਪੰਜਾਬ ਵਿੱਚ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ । ਪਰ 17 ਜੁਲਾਈ ਤੋਂ ਬਾਅਦ ਪੰਜਾਬ ਵਿੱਚ ਭੀਰ ਮੀਂਹ ਪੈਣ ਦੀ ਸੰਭਾਵਨਾ ਹੈ । ਜਿਸ ਵਿਭਾਗ ਨੇ ਦੱਸਿਆ ਹੈ ਕਿ ਇਹ ਬਰਸਾਤ ਲਗਾਤਾਰ 4 ਤੋਂ 5 ਦਿਨ ਚਲ ਸਕਦੀ ਹੈ । ਜੇਕਰ ਅਗਲੇ 3 ਦਿਨਾਂ ਦੀ ਗੱਲ ਕੀਤੀ ਜਾਵੇ ਤਾਂ ਇਨ੍ਹਾਂ ਦਿਨਾਂ 'ਚ ਤਾਪਮਾਨ 'ਚ ਜ਼ਿਆਦਾ ਫਰਕ ਨਹੀਂ ਪਵੇਗਾ, ਜਿਸ ਨਾਲ ਵਾਤਾਵਰਣ 'ਚ ਗਰਮੀ ਦੇ ਨਾਲ-ਨਾਲ ਹੁੰਮਸ ਵੀ ਦੇਖਣ ਨੂੰ ਮਿਲ ਸਕਦੀ ਹੈ ।
ਜਾਣੋ ਅੱਜ ਪੰਜਾਬ ਦੇ ਕਿਹੜੇ ਸ਼ਹਿਰਾਂ 'ਚ ਹੋਵੇਗੀ ਬਰਸਾਤ ?
ਪਟਿਆਲਾ ਅਤੇ ਜਲੰਧਰ 'ਚ ਅੱਜ ਮੌਸਮ ਵਿਭਾਗ ਨੇ ਮੀਂਹ ਪੈਣ ਦੀ ਜਾਣਕਾਰੀ ਸਾਂਝੀ ਕੀਤੀ ਹੈ ਜਿਸ 'ਚ ਇਹ ਵੀ ਦੱਸਿਆ ਹੈ ਕਿ ਇਨ੍ਹਾਂ ਜ਼ਿਲ੍ਹਿਆਂ ਚ ਅੱਜ ਸਿਰਫ ਸਵੇਰ ਨੂੰ ਹੀ ਬਰਸਾਤ ਹੋ ਸਕਦੀ ਹੈ ਜਿਸ ਤੋਂ ਬਾਅਦ ਹਲਕੇ ਬੱਦਲਾਂ ਨਾਲ ਧੁੱਖ ਰਹੇਗੀ । ਲੁਧਿਆਣਾ,ਅੰਮ੍ਰਿਤਸਰ, ਤਰਨਤਾਰਨ ਅਤੇ ਹੋਰ ਜ਼ਿਲ੍ਹਿਆਂ ਚ ਅੱਜ ਤਿੱਖੀ ਧੁੱਪ ਅਤੇ ਹਲਕੇ ਬੱਦਲ ਰਹਿਣ ਦੀ ਸੰਭਾਵਨਾ ਦੱਸੀ ਗਈ ਹੈ । ਮੌਸਮ ਵਿਭਾਗ ਨੇ ਜਾਣਕਾਰੀ ਦਿੰਦੇ ਹੋਏ ਇਹ ਦੱਸਿਆ ਕਿ ਪੰਜਾਬ ਚ ਮਾਨਸੂਨ ਦੀ ਰਫਤਾਰ ਪਿੱਛਲੇ ਸਾਲ ਨਾਲੋਂ ਜ਼ਿਆਦਾ ਮੱਠੀ ਰਹੀ ਹੈ ਜਿਸ ਨਾਲ ਲੋਕਾਂ ਨੂੰ ਗਰਮੀ ਦਾ ਸਾਹਮਣਾ ਕਰਨਾ ਪਿਆ ਹੈ ।