ਮਹਾਰਾਸ਼ਟਰ ਚ ਮੀਂਹ ਅਤੇ ਧਰਤੀ ਖਿਸਕਣ ਨਾਲ 2 ਦੀ ਮੌਤ, 12 ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ

ਮੌਸਮ ਵਿਭਾਗ ਨੇ ਅੱਜ ਦੇਸ਼ ਦੇ 12 ਰਾਜਾਂ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਇਨ੍ਹਾਂ ਵਿੱਚ ਪੱਛਮੀ ਬੰਗਾਲ, ਸਿੱਕਮ, ਅਸਾਮ, ਮੇਘਾਲਿਆ, ਅਰੁਣਾਚਲ ਪ੍ਰਦੇਸ਼, ਨਾਗਾਲੈਂਡ, ਮਨੀਪੁਰ, ਮਿਜ਼ੋਰਮ, ਤ੍ਰਿਪੁਰਾ, ਕੇਰਲ, ਕਰਨਾਟਕ ਅਤੇ ਤੇਲੰਗਾਨਾ ਸ਼ਾਮਲ ਹਨ।

Update: 2024-06-12 07:46 GMT

ਮਹਾਰਾਸ਼ਟਰ:ਮੌਸਮ ਵਿਭਾਗ ਨੇ ਅੱਜ ਦੇਸ਼ ਦੇ 12 ਰਾਜਾਂ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਇਨ੍ਹਾਂ ਵਿੱਚ ਪੱਛਮੀ ਬੰਗਾਲ, ਸਿੱਕਮ, ਅਸਾਮ, ਮੇਘਾਲਿਆ, ਅਰੁਣਾਚਲ ਪ੍ਰਦੇਸ਼, ਨਾਗਾਲੈਂਡ, ਮਨੀਪੁਰ, ਮਿਜ਼ੋਰਮ, ਤ੍ਰਿਪੁਰਾ, ਕੇਰਲ, ਕਰਨਾਟਕ ਅਤੇ ਤੇਲੰਗਾਨਾ ਸ਼ਾਮਲ ਹਨ।

ਮਹਾਰਾਸ਼ਟਰ 'ਚ ਪਿਛਲੇ 24 ਘੰਟਿਆਂ 'ਚ ਭਾਰੀ ਮੀਂਹ 

ਮਾਨਸੂਨ ਕਾਰਨ ਗੋਆ-ਮਹਾਰਾਸ਼ਟਰ 'ਚ ਪਿਛਲੇ 24 ਘੰਟਿਆਂ 'ਚ ਭਾਰੀ ਮੀਂਹ ਪਿਆ ਹੈ। ਮਹਾਰਾਸ਼ਟਰ ਦੇ ਠਾਣੇ ਜ਼ਿਲੇ ਦੇ ਕਲਿਆਣ-ਅਹਿਮਦਨਗਰ ਹਾਈਵੇਅ 'ਤੇ ਮਲਸ਼ੇਜ ਘਾਟ 'ਤੇ ਭਾਰੀ ਮੀਂਹ ਕਾਰਨ ਜ਼ਮੀਨ ਖਿਸਕ ਗਈ। ਇਸ ਕਾਰਨ ਪਹਾੜੀ ਤੋਂ ਇੱਕ ਵੱਡਾ ਪੱਥਰ ਆਟੋ ਰਿਕਸ਼ਾ 'ਤੇ ਡਿੱਗ ਪਿਆ। ਹਾਦਸੇ ਵਿੱਚ ਚਾਚਾ-ਭਤੀਜੇ ਦੀ ਮੌਤ ਹੋ ਗਈ। ਮਰਨ ਵਾਲਿਆਂ ਦੇ ਨਾਂ ਰਾਹੁਲ ਬਬਨ ਭਲੇਰਾਓ (30) ਅਤੇ ਸਚਿਨ ਭਲੇਰਾਓ (7) ਹਨ।

ਇੰਨ੍ਹਾਂ ਸੂਬਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ

ਮਾਨਸੂਨ ਵੀ ਅਨੁਮਾਨਿਤ ਸਮੇਂ ਤੋਂ 4 ਦਿਨ ਪਹਿਲਾਂ ਗੁਜਰਾਤ ਪਹੁੰਚ ਗਿਆ ਹੈ। ਅੱਜ ਸੂਬੇ ਦੇ ਹਰ ਜ਼ਿਲ੍ਹੇ ਵਿੱਚ ਮੀਂਹ ਪੈ ਸਕਦਾ ਹੈ। ਇਸ ਤੋਂ ਇਲਾਵਾ ਮੱਧ ਪ੍ਰਦੇਸ਼, ਛੱਤੀਸਗੜ੍ਹ, ਬਿਹਾਰ, ਝਾਰਖੰਡ ਅਤੇ ਉੜੀਸਾ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਦੂਜੇ ਪਾਸੇ ਉੱਤਰੀ ਭਾਰਤ ਦੇ ਕਈ ਰਾਜਾਂ ਵਿੱਚ ਤੇਜ਼ ਗਰਮੀ ਪੈ ਰਹੀ ਹੈ। ਮੌਸਮ ਵਿਭਾਗ ਨੇ ਉੱਤਰ ਪ੍ਰਦੇਸ਼, ਬਿਹਾਰ ਅਤੇ ਝਾਰਖੰਡ ਲਈ ਗੰਭੀਰ ਲੂ ਦਾ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਉੱਤਰਾਖੰਡ, ਪੰਜਾਬ, ਹਰਿਆਣਾ, ਦਿੱਲੀ, ਉੜੀਸਾ, ਹਿਮਾਚਲ ਪ੍ਰਦੇਸ਼, ਜੰਮੂ-ਕਸ਼ਮੀਰ, ਮੱਧ ਪ੍ਰਦੇਸ਼ ਅਤੇ ਰਾਜਸਥਾਨ ਵਿੱਚ ਵੀ ਗਰਮੀ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ।

ਗਰਮੀ ਦਾ ਕਹਿਰ

ਮੰਗਲਵਾਰ ਨੂੰ, ਇਹਨਾਂ ਰਾਜਾਂ ਦੇ ਕਈ ਸ਼ਹਿਰਾਂ ਵਿੱਚ ਤਾਪਮਾਨ 40 ਡਿਗਰੀ ਸੈਲਸੀਅਸ ਤੋਂ ਉੱਪਰ ਦਰਜ ਕੀਤਾ ਗਿਆ ਸੀ। ਉੱਤਰ ਪ੍ਰਦੇਸ਼ ਦਾ ਪ੍ਰਯਾਗਰਾਜ ਲਗਾਤਾਰ ਦੂਜੇ ਦਿਨ ਦੇਸ਼ ਦਾ ਸਭ ਤੋਂ ਗਰਮ ਰਿਹਾ। ਇੱਥੇ ਤਾਪਮਾਨ 47 ਡਿਗਰੀ ਤੋਂ ਉੱਪਰ ਦਰਜ ਕੀਤਾ ਗਿਆ। 10 ਜੂਨ ਨੂੰ ਇੱਥੇ ਤਾਪਮਾਨ 46.3 ਡਿਗਰੀ ਸੀ। ਬਿਹਾਰ ਅਤੇ ਝਾਰਖੰਡ ਵਿੱਚ ਗਰਮੀ ਕਾਰਨ ਸਕੂਲ 15 ਜੂਨ ਤੱਕ ਬੰਦ ਕਰ ਦਿੱਤੇ ਗਏ ਹਨ।

Tags:    

Similar News