Janamashtmi 2025: ਦਿੱਲੀ 'ਚ ਜਨਮਾਸ਼ਟਮੀ ਦੀਆਂ ਤਿਆਰੀਆਂ 'ਚ ਲਾਪਰਵਾਹੀ ਨੂੰ ਲੈਕੇ ਸਖ਼ਤ ਕਾਰਵਾਈ
8 ਪੁਲਿਸ ਕਰਮਚਾਰੀਆਂ ਨੂੰ ਕੀਤਾ ਗਿਆ ਸਸਪੈਂਡ
Delhi News: ਦਿੱਲੀ ਦੇ ਆਊਟਰ ਨੌਰਥ ਜ਼ਿਲ੍ਹੇ ਵਿੱਚ ਜਨਮ ਅਸ਼ਟਮੀ ਦੀਆਂ ਤਿਆਰੀਆਂ ਵਿੱਚ ਲਾਪਰਵਾਹੀ ਵਰਤਣ ਦੇ ਦੋਸ਼ ਵਿੱਚ ਅੱਠ ਪੁਲਿਸ ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਕਈ ਹੋਰ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਵਿਭਾਗੀ ਜਾਂਚ ਦੇ ਹੁਕਮ ਦਿੱਤੇ ਗਏ ਹਨ।
ਪੁਲਿਸ ਅਨੁਸਾਰ, ਪੁਲਿਸ ਕਮਿਸ਼ਨਰ ਆਊਟਰ ਨੌਰਥ ਜ਼ਿਲ੍ਹੇ ਵਿੱਚ ਸਥਿਤ ਇਸਕੋਨ ਮੰਦਰ ਦਾ ਨਿਰੀਖਣ ਕਰਨ ਆਏ ਸਨ। ਇਸ ਦੌਰਾਨ ਉਨ੍ਹਾਂ ਨੇ ਜਨਮ ਅਸ਼ਟਮੀ ਲਈ ਕੀਤੇ ਗਏ ਸੁਰੱਖਿਆ ਪ੍ਰਬੰਧਾਂ ਦਾ ਨਿਰੀਖਣ ਕੀਤਾ।
ਨਿਰੀਖਣ ਦੌਰਾਨ ਕਈ ਪੁਲਿਸ ਮੁਲਾਜ਼ਮ ਆਪਣੀ ਡਿਊਟੀ ਤੋਂ ਗੈਰਹਾਜ਼ਰ ਪਾਏ ਗਏ। ਇਸ ਲਾਪਰਵਾਹੀ ਨੂੰ ਗੰਭੀਰਤਾ ਨਾਲ ਲੈਂਦੇ ਹੋਏ, ਪੁਲਿਸ ਕਮਿਸ਼ਨਰ ਨੇ ਤੁਰੰਤ ਕਾਰਵਾਈ ਦੇ ਹੁਕਮ ਦਿੱਤੇ।
ਅੱਠ ਪੁਲਿਸ ਮੁਲਾਜ਼ਮਾਂ ਨੂੰ ਤੁਰੰਤ ਮੁਅੱਤਲ ਕਰ ਦਿੱਤਾ ਗਿਆ, ਜਦੋਂ ਕਿ ਹੋਰਨਾਂ ਖ਼ਿਲਾਫ਼ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਵਿਭਾਗ ਨੇ ਸਪੱਸ਼ਟ ਕੀਤਾ ਕਿ ਅਜਿਹੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਸੁਰੱਖਿਆ ਪ੍ਰਣਾਲੀ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ 'ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।