ਜੰਮੂ-ਕਸ਼ਮੀਰ ਦੇ ਰਾਜੌਰੀ 'ਚ ਸੁਰੱਖਿਆ ਚੌਕੀ 'ਤੇ ਅੱਤਵਾਦੀ ਹਮਲੇ 'ਚ ਜਵਾਨ ਜ਼ਖਮੀ

ਰਾਜੌਰੀ 'ਚ ਫੌਜ ਦੇ ਕੈਂਪ 'ਤੇ ਕਰੀਬ ਤਿੰਨ ਅੱਤਵਾਦੀਆਂ ਵੱਲੋਂ ਹਮਲਾ ਕੀਤਾ ਗਿਆ , ਇਸ ਅੱਤਵਾਦੀ ਹਮਲੇ 'ਚ ਫੌਜ ਦਾ ਇਕ ਜਵਾਨ ਗੰਭੀਰ ਰੂਪ 'ਚ ਜ਼ਖਮੀ ਹੋਇਆ ਹੈ ।

Update: 2024-07-22 05:08 GMT

ਜੰਮੂ ਕਸ਼ਮੀਰ : ਜੰਮੂ ਕਸ਼ਮੀਰ ਸਥਿਤ ਰਾਜੌਰੀ 'ਚ ਫੌਜ ਦੇ ਕੈਂਪ 'ਤੇ ਕਰੀਬ ਤਿੰਨ ਅੱਤਵਾਦੀਆਂ ਵੱਲੋਂ ਹਮਲਾ ਕੀਤਾ ਗਿਆ , ਇਹ ਹਮਲੇ ਦੀ ਕੋਸ਼ਿਸ਼ ਨੂੰ ਸੁਰੱਖਿਆ ਬਲਾਂ ਨੇ ਨਾਕਾਮ ਕਰ ਦਿੱਤਾ ਹੈ ਪਰ ਮਿਲੀ ਜਾਣਕਾਰੀ ਅਨੁਸਾਰ ਇਸ ਅੱਤਵਾਦੀ ਹਮਲੇ 'ਚ ਫੌਜ ਦਾ ਇਕ ਜਵਾਨ ਗੰਭੀਰ ਰੂਪ 'ਚ ਜ਼ਖਮੀ ਹੋਇਆ ਹੈ । ਇਸ ਤੋਂ ਬਾਅਦ ਸੁਰੱਖਿਆ ਬਲਾਂ ਨੇ ਪੂਰੇ ਇਲਾਕੇ ਨੂੰ ਘੇਰਾ ਪਾ ਕੇ ਵੱਡੇ ਪੱਧਰ 'ਤੇ ਤਲਾਸ਼ੀ ਮੁਹਿੰਮ ਚਲਾਈ ਅਤੇ ਇਸ ਦੌਰਾਨ ਹਮਲਾ ਕਰਨ ਵਾਲੇ ਅੱਤਵਾਦੀਆਂ ਦੀ ਭਾਲ ਵੀ ਕੀਤੀ ਜਾ ਰਹੀ ਹੈ । ਸੂਤਰਾਂ ਮੁਤਾਬਕ ਗੋਲੀਬਾਰੀ ਸਵੇਰੇ 4 ਵਜੇ ਦੇ ਕਰੀਬ ਹੋਈ, ਜਿਸ ਤੋਂ ਬਾਅਦ ਸੁਰੱਖਿਆ ਕਰਮੀਆਂ ਨੇ ਜਵਾਬੀ ਕਾਰਵਾਈ ਕੀਤੀ ਅਤੇ ਦੋਵਾਂ ਪਾਸਿਆਂ ਤੋਂ ਤੇਜ਼ ਗੋਲੀਬਾਰੀ ਸ਼ੁਰੂ ਹੋ ਗਈ । ਮੀਡੀਆ ਰਿਪੋਰਟਸ ਮੁਤਾਬਕ ਪਿਛਲੇ 7 ਮਹੀਨਿਆਂ ਤੋਂ ਜੰਮੂ-ਕਸ਼ਮੀਰ ਸ਼ਾਂਤੀਪੂਰਨ ਮਾਹੌਲ ਸਿਰਜਨ ਚ ਪ੍ਰਸ਼ਾਸਨ ਅਤੇ ਫੌਜਾਂ ਕਾਮਯਾਬ ਮੰਨਿਆ ਜਾ ਰਹੀਆਂ ਸਨ ਪਰ ਪਿਛਲੇ ਕੁਝ ਕੁ ਮਹੀਨਿਆਂ 'ਚ ਜੰਮੂ 'ਚ ਹਮਲਿਆਂ 'ਚ ਕਾਫੀ ਵਾਧਾ ਹੋਇਆ ਹੈ ਅਤੇ ਜਿਸ ਕਾਰਨ ਜਵਾਨਾਂ ਦੇ ਸ਼ਹੀਦ ਹੋਣ ਦੀ ਗਿਣਤੀ 'ਚ ਵੀ ਕਾਫੀ ਵਾਧਾ ਹੋਇਆ ਹੈ । ਜਾਣਕਾਰੀ ਅਨੁਸਾਰ 19 ਜੁਲਾਈ ਨੂੰ ਜੰਮੂ-ਕਸ਼ਮੀਰ ਦੇ ਕੇਰਨ ਸੈਕਟਰ 'ਚ ਕੰਟਰੋਲ ਰੇਖਾ 'ਤੇ ਸੁਰੱਖਿਆ ਬਲਾਂ ਨੇ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰਦੇ ਹੋਏ ਦੋ ਅੱਤਵਾਦੀ 19 ਜੁਲਾਈ ਨੂੰ ਜੰਮੂ-ਕਸ਼ਮੀਰ ਦੇ ਕੇਰਨ ਸੈਕਟਰ 'ਚ ਕੰਟਰੋਲ ਰੇਖਾ 'ਤੇ ਸੁਰੱਖਿਆ ਬਲਾਂ ਨੇ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰਦੇ ਹੋਏ ਦੋ ਅੱਤਵਾਦੀ ਮਾਰੇ ਗਏ ਸਨ ।

ਇਸ ਤੋਂ ਪਹਿਲਾਂ ਵੀ ਅੱਤਵਾਦੀਆਂ ਦੇ ਹਮਲਿਆਂ ਨੂੰ ਭਾਰਤੀ ਜਵਾਨਾਂ ਨੇ ਕੀਤਾ ਸੀ ਨਾਕਾਮ

ਕਠੂਆ 'ਚ ਫੌਜ ਦੀ ਗੱਡੀ 'ਤੇ ਹੋਇਆ ਹਮਲਾ: 8 ਜੁਲਾਈ ਨੂੰ ਜੰਮੂ-ਕਸ਼ਮੀਰ ਦੇ ਕਠੂਆ 'ਚ ਅੱਤਵਾਦੀਆਂ ਨੇ ਹਮਲਾ ਕੀਤਾ ਸੀ, ਜਿਸ 'ਚ 5 ਜਵਾਨ ਸ਼ਹੀਦ ਹੋਣ ਦੀ ਮੰਦਭਾਗੀ ਖਬਰ ਸਾਹਮਣਏ ਆਈ ਸੀ । ਜਾਣਕਾਰੀ ਅਨੁਸਾਰ ਅੱਤਵਾਦੀਆਂ ਨੇ ਸ਼ਾਮ ਨੂੰ ਫੌਜ ਦੀ ਗੱਡੀ 'ਤੇ ਹਮਲਾ ਕੀਤਾ ਸੀ । ਇਸ ਦੌਰਾਨ ਅੱਤਵਾਦੀਆਂ ਨੇ ਫੌਜ ਦੀ ਗੱਡੀ 'ਤੇ ਗ੍ਰੇਨੇਡ ਵੀ ਸੁੱਟਿਆ ਅਤੇ ਅੰਨ੍ਹੇਵਾਹ ਗੋਲੀਬਾਰੀ ਕੀਤੀ । ਪਤਾ ਲੱਗਾ ਹੈ ਕਿ ਇਹ ਹਮਲਾ ਦੋ ਤੋਂ ਤਿੰਨ ਅੱਤਵਾਦੀਆਂ ਨੇ ਕੀਤਾ ਸੀ ।

10 ਜੁਲਾਈ ਨੂੰ ਰਾਜੌਰੀ ਦੇ ਨੌਸ਼ਹਿਰਾ ਸੈਕਟਰ 'ਚ ਅੱਤਵਾਦੀਆਂ ਨੇ ਘੁਸਪੈਠ ਦੀ ਕੋਸ਼ਿਸ਼ ਕੀਤੀ ਸੀ। ਸ਼ੱਕੀ ਅੱਤਵਾਦੀਆਂ ਦੇ ਇੱਕ ਸਮੂਹ ਨੇ ਰਾਤ ਨੂੰ ਭਾਰਤੀ ਖੇਤਰ ਵਿੱਚ ਦਾਖਲ ਹੋਣ ਦੀ ਕੋਸ਼ਿਸ਼ ਕੀਤੀ ਸੀ, ਪਰ ਉਹ ਸਫਲ ਨਹੀਂ ਹੋ ਸਕੇ ਅਤੇ ਪਿੱਛੇ ਵੱਲ ਭੱਜਣਾ ਪਿਆ।

Tags:    

Similar News