ਆਖ਼ਰਕਾਰ ਕਦੋਂ ਤੱਕ ਦੂਰ ਰਹੇਗਾ ਸਾਡੇ ਤੋਂ ਨਨਕਾਣਾ ਸਾਹਿਬ : ਸੀਐਮ ਯੋਗੀ
ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਦਿਵਸ ਸਬੰਧੀ ਲਖਨਊ ਵਿਖੇ ਇਕ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿਚ ਮੁੱਖ ਮੰਤਰੀ ਯੋਗੀ ਅਦਿੱਤਿਆਨਾਥ ਵੀ ਗੁਰੂ ਘਰ ਵਿਖੇ ਨਤਮਸਤਕ ਹੋਣ ਲਈ ਪੁੱਜੇ। ਉਨ੍ਹਾਂ ਨੇ ਕਈ ਘੰਟੇ ਤੱਕ ਗੁਰੂ ਘਰ ਵਿਚ ਗੁਰਬਾਣੀ ਕੀਰਤਨ ਸਰਵਣ ਕੀਤਾ। ਇਸ ਮੌਕੇ ਮੁੱਖ ਮੰਤਰੀ ਯੋਗੀ ਅਦਿੱਤਿਆਨਾਥ ਨੇ ਜਿੱਥੇ ਸਿੱਖਾਂ ਦੇ ਲਈ ਨਨਕਾਣਾ ਸਾਹਿਬ ਦੀ ਮੰਗ ਕੀਤੀ,
ਲਖਨਊ : ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਦਿਵਸ ਸਬੰਧੀ ਲਖਨਊ ਵਿਖੇ ਇਕ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿਚ ਮੁੱਖ ਮੰਤਰੀ ਯੋਗੀ ਅਦਿੱਤਿਆਨਾਥ ਵੀ ਗੁਰੂ ਘਰ ਵਿਖੇ ਨਤਮਸਤਕ ਹੋਣ ਲਈ ਪੁੱਜੇ। ਉਨ੍ਹਾਂ ਨੇ ਕਈ ਘੰਟੇ ਤੱਕ ਗੁਰੂ ਘਰ ਵਿਚ ਗੁਰਬਾਣੀ ਕੀਰਤਨ ਸਰਵਣ ਕੀਤਾ। ਇਸ ਮੌਕੇ ਮੁੱਖ ਮੰਤਰੀ ਯੋਗੀ ਅਦਿੱਤਿਆਨਾਥ ਨੇ ਜਿੱਥੇ ਸਿੱਖਾਂ ਦੇ ਲਈ ਨਨਕਾਣਾ ਸਾਹਿਬ ਦੀ ਮੰਗ ਕੀਤੀ, ਉਥੇ ਹੀ ਸਿੱਖਾਂ ਨੂੰ ਉਨ੍ਹਾਂ ਲੋਕਾਂ ਤੋਂ ਬਚਣ ਦੀ ਸਲਾਹ ਦਿੱਤੀ ਜੋ ਹਿੰਦੂ ਸਿੱਖਾਂ ਵਿਚ ਪਾੜਾ ਪਾਉਣਾ ਚਾਹੁੰਦੇ ਨੇ।
ਲਖਨਊ ਵਿਖੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਦਿਵਸ ਸਬੰਧੀ ਕਰਵਾਏ ਗਏ ਇਕ ਪ੍ਰੋਗਰਾਮ ਵਿਚ ਮੁੱਖ ਮੰਤਰੀ ਯੋਗੀ ਅਦਿੱਤਿਆਨਾਥ ਵੱਲੋਂ ਸ਼ਿਰਕਤ ਕੀਤੀ ਗਈ। ਇਸ ਮੌਕੇ ਬੋਲਦਿਆਂ ਯੋਗੀ ਅਦਿੱਤਿਆਨਾਥ ਨੇ ਆਖਿਆ ਕਿ ਮਹਾਨ ਸਿੱਖ ਗੁਰੂਆਂ ਦਾ ਇਤਿਹਾਸ ਸੁਨਹਿਰੀ ਅੱਖਰਾਂ ਵਿਚ ਲਿਖਿਆ ਹੋਇਆ ਏ, ਜੋ ਸਾਨੂੰ ਪੇ੍ਰਰਨਾ ਦਿੰਦਾ ਏ। ਇਸ ਦੇ ਨਾਲ ਹੀ ਉਨ੍ਹਾਂ ਆਖਿਆ ਕਿ ਆਖ਼ਰਕਾਰ ਨਨਕਾਣਾ ਸਾਹਿਬ ਸਾਡੇ ਤੋਂ ਕਿੰਨਾ ਚਿਰ ਦੂਰ ਰਹੇਗਾ? ਉਹ ਸਾਨੂੰ ਮਿਲਣਾ ਚਾਹੀਦਾ ਏ।
ਇਸ ਦੇ ਨਾਲ ਹੀ ਉਨ੍ਹਾਂ ਆਖਿਆ ਕਿ ਉਨ੍ਹਾਂ ਲੋਕਾਂ ਤੋਂ ਸਾਨੂੰ ਬਚਣ ਦੀ ਲੋੜ ਐ ਜੋ ਹਿੰਦੂ ਸਿੱਖਾਂ ਵਿਚਾਲੇ ਪਾੜਾ ਪੈਦਾ ਕਰਨਾ ਚਾਹੁੰਦੇ ਨੇ। ਉਨ੍ਹਾਂ ਆਖਿਆ ਕਿ ਜੇਕਰ ਅਸੀਂ ਗੁਰੂ ਸਾਹਿਬਾਨ ਦੇ ਦਰਸਾਏ ਮਾਰਗ ’ਤੇ ਚੱਲਾਂਗੇ ਤਾਂ ਦੁਨੀਆ ਦੀ ਕੋਈ ਵੀ ਤਾਕਤ ਤੁਹਾਡਾ ਵਾਲ ਵਿੰਗਾ ਨਹੀਂ ਕਰ ਸਕੇਗੀ।
ਦੱਸ ਦਈਏ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵੀ ਉਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿੱਤਿਆਨਾਥ ਗੁਰਦੁਆਰਾ ਸਾਹਿਬ ਵਿਚ ਨਤਮਸਤਕ ਹੋਣ ਦੇ ਲਈ ਪੁੱਜੇ ਸੀ। ਇਸ ਤੋਂ ਇਲਾਵਾ ਉਹ ਸੀਐਮ ਹਾਊਸ ਵਿਚ ਵੀ ਗੁਰਪੁਰਬ ਮੌਕੇ ਗੁਰਬਾਣੀ ਕੀਰਤਨ ਕਰਵਾਉਂਦੇ ਨੇ।