ਅੰਬੇਦਕਰ ’ਤੇ ਟਿੱਪਣੀ ਕਰਕੇ ਕਸੂਤੇ ਘਿਰੇ ਅਮਿਤ ਸ਼ਾਹ, ਕਾਂਗਰਸ ਨੇ ਮੰਗਿਆ ਅਸਤੀਫਾ
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਰਾਜ ਸਭਾ ਵਿਚ ਡਾ. ਭੀਮ ਰਾਓ ਅੰਬੇਦਕਰ ’ਤੇ ਕੀਤੀ ਗਈ ਟਿੱਪਣੀ ਨੂੰ ਲੈ ਕੇ ਵਿਰੋਧੀ ਪਾਰਟੀਆਂ ਵੱਲੋਂ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਏ ਅਤੇ ਅਮਿਤ ਸ਼ਾਹ ਦੇ ਅਸਤੀਫੇ ਦੀ ਮੰਗ ਕੀਤੀ ਜਾ ਰਹੀ ਐ। ਜਦਕਿ ਅਮਿਤ ਸ਼ਾਹ ਵੱਲੋਂ ਕਾਂਗਰਸ ’ਤੇ ਉਨ੍ਹਾਂ ਦੇ ਬਿਆਨ ਨੂੰ ਤੋੜ ਮਰੋੜ ਕੇ ਪੇਸ਼ ਕਰਨ ਦੇ ਇਲਜ਼ਾਮ ਲਗਾਏ ਜਾ ਰਹੇ ਨੇ।
ਨਵੀਂ ਦਿੱਲੀ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਰਾਜ ਸਭਾ ਵਿਚ ਡਾ. ਭੀਮ ਰਾਓ ਅੰਬੇਦਕਰ ’ਤੇ ਕੀਤੀ ਗਈ ਟਿੱਪਣੀ ਨੂੰ ਲੈ ਕੇ ਵਿਰੋਧੀ ਪਾਰਟੀਆਂ ਵੱਲੋਂ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਏ ਅਤੇ ਅਮਿਤ ਸ਼ਾਹ ਦੇ ਅਸਤੀਫੇ ਦੀ ਮੰਗ ਕੀਤੀ ਜਾ ਰਹੀ ਐ। ਜਦਕਿ ਅਮਿਤ ਸ਼ਾਹ ਵੱਲੋਂ ਕਾਂਗਰਸ ’ਤੇ ਉਨ੍ਹਾਂ ਦੇ ਬਿਆਨ ਨੂੰ ਤੋੜ ਮਰੋੜ ਕੇ ਪੇਸ਼ ਕਰਨ ਦੇ ਇਲਜ਼ਾਮ ਲਗਾਏ ਜਾ ਰਹੇ ਨੇ।
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਬਾਬਾ ਸਾਹਿਬ ਅੰਬੇਦਕਰ ’ਤੇ ਕੀਤੀ ਗਈ ਇਕ ਟਿੱਪਣੀ ਨੂੰ ਲੈ ਕੇ ਵਿਰੋਧੀ ਪਾਰਟੀਆਂ ਵੱਲੋਂ ਕਾਫ਼ੀ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਏ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਰਾਜ ਸਭਾ ਵਿਚ ਆਪਣੇ ਬਿਆਨ ਦੌਰਾਨ ਆਖਿਆ ਸੀ ਕਿ ‘‘ਹੁਣ ਇਕ ਫ਼ੈਸ਼ਨ ਹੋ ਗਿਆ ਏ। ਅੰਬੇਦਕਰ ਅੰਬੇਦਕਰ ਅੰਬੇਦਕਰ ਕਰਨ ਦਾ,, ਜੇਕਰ ਇੰਨਾ ਨਾਮ ਭਗਵਾਨ ਦਾ ਲੈਂਦੇ ਤਾਂ ਸੱਤ ਜਨਮਾਂ ਤੱਕ ਸਵਰਗ ਮਿਲ ਜਾਂਦਾ। ਆਓ ਪਹਿਲਾਂ ਤੁਹਾਨੂੰ ਅਮਿਤ ਸ਼ਾਹ ਦਾ ਇਹ ਬਿਆਨ ਸੁਣਾ ਦੇਨੇ ਆਂ।
ਕਾਂਗਰਸ ਪਾਰਟੀ ਵੱਲੋਂ ਅਮਿਤ ਸ਼ਾਹ ਦੇ ਇਸ ਬਿਆਨ ਨੂੰ ਲੈ ਕੇ ਸੰਸਦ ਦੇ ਬਾਹਰ ਬਾਬਾ ਸਾਹਿਬ ਅੰਬੇਦਕਰ ਦੀਆਂ ਤਸਵੀਰਾਂ ਫੜ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਅਮਿਤ ਸ਼ਾਹ ਦੇ ਅਸਤੀਫ਼ੇ ਦੀ ਮੰਗ ਕੀਤੀ ਗਈ। ਇਸ ਦੇ ਨਾਲ ਹੀ ਕਾਂਗਰਸ ਪਾਰਟੀ ਦੇ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਆਪਣੇ ਬਿਆਨ ਵਿਚ ਆਖਿਆ ਕਿ ਜੋ ਲੋਕ ਸੰਵਿਧਾਨ ਦੀ ਸਹੁੰ ਚੁੱਕ ਕੇ ਉਸ ਦੀ ਇੱਜ਼ਤ ਨਹੀਂ ਕਰਦੇ, ਉਨ੍ਹਾਂ ਨੂੰ ਮੰਤਰੀ ਅਹੁਦੇ ’ਤੇ ਰਹਿਣ ਦਾ ਕੋਈ ਅਧਿਕਾਰ ਨਹੀਂ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਮੰਗ ਕੀਤੀ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮੰਤਰੀ ਅਹੁਦੇ ਤੋਂ ਬਰਖ਼ਾਸਤ ਕੀਤਾ ਜਾਵੇ।
ਉਧਰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇਸ ਬਿਆਨ ’ਤੇ ਸਫ਼ਾਈ ਦਿੰਦਿਆਂ ਆਖਿਆ ਕਿ ਸੰਸਦ ਵਿਚ ਗੱਲ ਤੱਥ ਅਤੇ ਸੱਚ ਦੇ ਆਧਾਰ ’ਤੇ ਹੋਣੀ ਚਾਹੀਦੀ ਐ ਪਰ ਕਾਂਗਰਸ ਪਾਰਟੀ ਆਪਣੀ ਪੁਰਾਣੀ ਰਣਨੀਤੀ ਅਪਣਾਉਂਦੇ ਹੋਏ ਉਨ੍ਹਾਂ ਦੇ ਬਿਆਨਾਂ ਨੂੰ ਤੋੜ ਮਰੋੜ ਕੇ ਪੇਸ਼ ਕਰ ਰਹੀ ਐ।
ਦੱਸ ਦਈਏ ਕਿ ਇਸ ਮਾਮਲੇ ਨੂੰ ਲੈ ਕੇ ਸੰਸਦ ਦੇ ਸਰਦ ਰੁੱਤ ਸੈਸ਼ਨ ਦੌਰਾਨ ਦੋਵੇਂ ਸਦਨਾਂ ਵਿਚ ਭਾਰੀ ਹੰਗਾਮਾ ਹੋਇਆ ਅਤੇ ਬਾਅਦ ਵਿਚ ਕਾਂਗਰਸ ਪਾਰਟੀ ਦੇ ਸਾਂਸਦਾਂ ਨੇ ਸੰਸਦ ਦੇ ਗੇਟ ਮੂਹਰੇ ਪ੍ਰਦਰਸ਼ਨ ਕੀਤਾ, ਜਿਸ ਵਿਚ ਪ੍ਰਿਯੰਕਾ ਗਾਂਧੀ ਅਤੇ ਰਾਹੁਲ ਗਾਂਧੀ ਵੀ ਸ਼ਾਮਲ ਹੋਏ।