ਕਾਰਵਾਈ ਕਰਨ ਦੀ ਤਿਆਰੀ 'ਚ ਕੇਂਦਰ ਸਰਕਾਰ,ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕੀਤੀ ਉੱਚ ਪੱਧਰੀ ਮੀਟਿੰਗ

ਜੰਮੂ-ਕਸ਼ਮੀਰ 'ਚ ਪਿਛਲੇ ਕੁਝ ਸਮੇਂ ਤੋਂ ਲਗਾਤਾਰ ਹੋ ਰਹੇ ਅੱਤਵਾਦੀ ਹਮਲਿਆਂ ਕਾਰਨ ਦੇਸ਼ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਉੱਚ ਪੱਧਰੀ ਬੈਠਕ ਕੀਤੀ ਹੈ ।

Update: 2024-07-20 02:49 GMT

ਦਿੱਲੀ : ਜੰਮੂ-ਕਸ਼ਮੀਰ 'ਚ ਪਿਛਲੇ ਕੁਝ ਸਮੇਂ ਤੋਂ ਲਗਾਤਾਰ ਹੋ ਰਹੇ ਅੱਤਵਾਦੀ ਹਮਲਿਆਂ ਕਾਰਨ ਦੇਸ਼ ਦੀ ਖੁਫੀਆ ਪ੍ਰਣਾਲੀ 'ਤੇ ਉੱਠ ਰਹੇ ਸਵਾਲਾਂ ਦਰਮਿਆਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸ਼ੁੱਕਰਵਾਰ ਨੂੰ ਆਈਬੀ ਅਤੇ ਇਸ ਦੇ ਮਲਟੀ ਏਜੰਸੀ ਸੈਂਟਰ (ਐੱਮ.ਏ.ਸੀ.) ਨਾਲ ਉੱਚ ਪੱਧਰੀ ਬੈਠਕ ਕੀਤੀ ਗਈ । ਇਸ ਵਿੱਚ ਦੇਸ਼ ਦੀਆਂ ਸਾਰੀਆਂ ਸੁਰੱਖਿਆ ਅਤੇ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਦੇ ਮੁਖੀਆਂ ਨੇ ਵੀ ਹਿੱਸਾ ਲਿਆ । ਜਾਣਕਾਰੀ ਅਨੁਸਾਰ ਮੀਟਿੰਗ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦੇਸ਼ ਵਿੱਚ ਉਭਰਦੇ ਸੁਰੱਖਿਆ ਖ਼ਤਰੇ ਤੋਂ ਬਚਣ ਲਈ ਅੱਤਵਾਦੀ ਨੈੱਟਵਰਕ ਅਤੇ ਦਹਿਸ਼ਤਗਰਦਾਂ ਦੀ ਹੋ ਰਹੀ ਮਦਦ ਨੂੰ ਖਤਮ ਕਰਨ ਲਈ ਸਾਰੀਆਂ ਏਜੇਂਸੀਆਂ ਨੂੰ ਆਪਸ 'ਚ ਤਾਲਮੇਲ ਵਧਾਉਣਾ ਲਈ ਕਿਹਾ । ਇਸ ਮੀਟਿੰਗ ਚ ਇਹ ਵੀ ਜ਼ਿਕਰ ਕੀਤਾ ਗਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿਚ (ਐੱਮ.ਏ.ਸੀ.) ਫਰੇਮਵਰਕ 'ਚ ਆਪਣੀ ਪਹੁੰਚ ਅਤੇ ਪ੍ਰਭਾਵ ਨੂੰ ਵਧਾਉਣ ਲਈ ਵੱਡੇ ਪੱਧਰ 'ਤੇ ਤਕਨੀਕੀ ਅਤੇ ਸੰਚਾਲਨ ਸੁਧਾਰਾਂ ਨੂੰ ਲਾਗੂ ਕੀਤਾ ਜਾ ਸਕਦਾ ਹੈ । ਜਾਣਕੀ ਅਨੁਸਾਰ ਮੀਟਿੰਗ ਵਿਚ ਇਸ ਗੱਲ 'ਤੇ ਵੀ ਜ਼ੋਰ ਦਿੱਤਾ ਗਿਆ ਕਿ ਦੇਸ਼ ਦੀ ਅੰਦਰੂਨੀ ਸੁਰੱਖਿਆ ਦੇ ਕਿਸੇ ਵੀ ਮੁੱਦੇ 'ਤੇ ਆਈਬੀ ਅਤੇ ਹੋਰ ਸੁਰੱਖਿਆ ਏਜੰਸੀਆਂ ਵਿਚਕਾਰ ਅਸਲ ਸਮੇਂ ਦੀ ਜਾਣਕਾਰੀ ਸਾਂਝੀ ਕੀਤੀ ਜਾਣੀ ਚਾਹੀਦੀ ਹੈ। ਸਾਰੀਆਂ ਏਜੰਸੀਆਂ ਨੂੰ ਦਿਨ ਦੇ 24 ਘੰਟੇ, ਹਫ਼ਤੇ ਦੇ ਸੱਤੇ ਦਿਨ ਪਲੇਟਫਾਰਮ ਵਜੋਂ ਆਪਣਾ ਕੰਮ ਜਾਰੀ ਰੱਖਣਾ ਚਾਹੀਦਾ ਹੈ । ਇੰਟੈਲੀਜੈਂਸ ਬਿਊਰੋ, ਕੇਂਦਰ ਅਤੇ ਦੇਸ਼ ਦੀਆਂ ਸੁਰੱਖਿਆ ਚੁਣੌਤੀਆਂ ਨਾਲ ਨਜਿੱਠਣ ਲਈ ਜ਼ਿੰਮੇਵਾਰ ਸਾਰੀਆਂ ਏਜੰਸੀਆਂ ਨੂੰ ਰਾਸ਼ਟਰੀ ਸੁਰੱਖਿਆ ਪ੍ਰਤੀ ' ਹੋਲ ਆਫ ਦੀ ਗੌਰਮੈਂਟ ਅਪਰੋਚ ' ਅਪਣਾ ਕੇ ਮਿਲ ਕੇ ਕੰਮ ਕਰਨਾ ਚਾਹੀਦਾ ਹੈ।

Tags:    

Similar News