ਪੰਜਾਬ ਹਰਿਆਣਾ ਹਾਈਕੋਰਟ ਵੱਲੋਂ ਨਵਦੀਪ ਜਲਬੇੜਾ ਨੂੰ ਵੱਡੀ ਰਾਹਤ, ਮਿਲੀ ਰੈਗੂਲਰ ਜ਼ਮਾਨਤ
ਕਿਸਾਨ ਅੰਦੋਲਨ ਵਿੱਚ ਨਵਦੀਪ ਵਾਟਰ ਕੈਨਨ ਬੁਆਏ ਵਜੋਂ ਜਾਣੇ ਜਾਂਦੇ ਨੌਜਵਾਨ ਕਿਸਾਨ ਨਵਦੀਪ ਸਿੰਘ ਜਲਬੇੜਾ ਨੂੰ ਪੰਜਾਬ-ਹਰਿਆਣਾ ਹਾਈਕੋਰਟ ਤੋਂ ਜ਼ਮਾਨਤ ਮਿਲ ਗਈ ਹੈ।;
ਚੰਡੀਗੜ੍ਹ: ਕਿਸਾਨ ਅੰਦੋਲਨ ਵਿੱਚ ਨਵਦੀਪ ਵਾਟਰ ਕੈਨਨ ਬੁਆਏ ਵਜੋਂ ਜਾਣੇ ਜਾਂਦੇ ਨੌਜਵਾਨ ਕਿਸਾਨ ਨਵਦੀਪ ਸਿੰਘ ਜਲਬੇੜਾ ਨੂੰ ਪੰਜਾਬ-ਹਰਿਆਣਾ ਹਾਈਕੋਰਟ ਤੋਂ ਜ਼ਮਾਨਤ ਮਿਲ ਗਈ ਹੈ। ਨਵਦੀਪ ਸਿੰਘ ਜਲਬੇੜਾ ਨੂੰ ਇਸ ਸਾਲ ਮਾਰਚ ਵਿੱਚ ਹਰਿਆਣਾ ਪੁਲੀਸ ਨੇ ਗ੍ਰਿਫ਼ਤਾਰ ਕੀਤਾ ਸੀ। ਉਦੋਂ ਤੋਂ ਉਹ ਜੇਲ੍ਹ ਵਿੱਚ ਹੈ। ਮੰਗਲਵਾਰ ਨੂੰ ਹਾਈਕੋਰਟ ਨੇ ਉਨ੍ਹਾਂ ਦੀ ਜ਼ਮਾਨਤ ਪਟੀਸ਼ਨ ਮਨਜ਼ੂਰ ਕਰ ਲਈ ਹੈ।
ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੇ ਜਲਬੇੜਾ ਦੀ ਰਿਹਾਈ ਲਈ 17 ਜੁਲਾਈ ਦਿਨ ਬੁੱਧਵਾਰ ਨੂੰ ਅੰਬਾਲਾ ਦੇ ਐਸਪੀ ਦਫ਼ਤਰ ਦਾ ਘਿਰਾਓ ਕਰਨ ਦੀ ਚਿਤਾਵਨੀ ਦਿੱਤੀ ਹੈ। ਪਰ ਇਸ ਤੋਂ ਇੱਕ ਦਿਨ ਪਹਿਲਾਂ ਨਵਦੀਪ ਜਲਬੇੜਾ ਨੂੰ ਜ਼ਮਾਨਤ ਮਿਲ ਗਈ ਸੀ। ਕਿਸਾਨਾਂ ਦਾ ਕਹਿਣਾ ਸੀ ਕਿ ਉਹ ਸਵੇਰੇ ਵੱਡੀ ਗਿਣਤੀ ਵਿੱਚ ਅਨਾਜ ਮੰਡੀ ਵਿੱਚ ਇਕੱਠੇ ਹੋਣਗੇ ਅਤੇ ਫਿਰ ਹੀ ਐਸਪੀ ਦਫ਼ਤਰ ਵੱਲ ਰੋਸ ਮਾਰਚ ਕਰਨਗੇ। ਉਹ ਨੌਜਵਾਨ ਕਿਸਾਨ ਨਵਦੀਪ ਸਿੰਘ ਜਲਬੇੜਾ ਦੀ ਰਿਹਾਈ ਲਈ ਇਹ ਧਰਨਾ ਦੇ ਰਹੇ ਹਨ ਅਤੇ ਵੀਰਵਾਰ ਨੂੰ ਵੀ ਉਨ੍ਹਾਂ ਦਾ ਇਹ ਧਰਨਾ ਜਾਰੀ ਰਹੇਗਾ।
ਪੰਜਾਬ ਦੇ ਕਿਸਾਨਾਂ ਦਾ ਜਥਾ ਸ਼ੰਭੂ ਬਾਰਡਰ 'ਤੇ ਪੁੱਜਾ ਤਾਂ ਪੁਲਿਸ ਨੇ ਉਨ੍ਹਾਂ ਨੂੰ ਰੋਕਣ ਲਈ ਬੈਰੀਕੇਡ ਲਗਾ ਦਿੱਤੇ ਸਨ। ਕਿਸਾਨਾਂ ਨੂੰ ਰੋਕਣ ਲਈ ਪੁਲਿਸ ਨੇ ਕਿਸਾਨਾਂ 'ਤੇ ਜਲ ਤੋਪਾਂ ਦੀ ਵਰਤੋਂ ਕੀਤੀ। ਇਸ ਦੌਰਾਨ ਨਵਦੀਪ ਪੁਲੀਸ ਨੂੰ ਚਕਮਾ ਦੇ ਕੇ ਗੱਡੀ ’ਤੇ ਚੜ੍ਹ ਗਿਆ। ਉਸ ਨੇ ਜਲ ਤੋਪ ਪੁਲਿਸ ਵੱਲ ਮੋੜ ਦਿੱਤੀ। ਇਸ ਤੋਂ ਬਾਅਦ ਉਹ ਛਾਲ ਮਾਰ ਕੇ ਟਰਾਲੀ 'ਤੇ ਆ ਗਿਆ। ਇਸ ਮਗਰੋਂ ਪੁਲੀਸ ਨੇ ਨਵਦੀਪ ਖ਼ਿਲਾਫ਼ ਧਾਰਾ 307 ਤਹਿਤ ਕੇਸ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ।