ਹਰਿਆਣਾ ’ਚ ਭਾਜਪਾ ਨੇ ਜਾਰੀ ਕੀਤਾ ਚੋਣ ਸੰਕਲਪ ਪੱਤਰ

ਕਾਂਗਰਸ ਤੋਂ ਬਾਅਦ ਹੁਣ ਭਾਜਪਾ ਵੱਲੋਂ ਵੀ ਹਰਿਆਣਾ ਵਿਧਾਨ ਸਭਾ ਚੋਣਾਂ ਲਈ ਆਪਣਾ ਸੰਕਲਪ ਪੱਤਰ ਜਾਰੀ ਕੀਤਾ ਗਿਆ ਏ। ਹਰਿਆਣਾ ਦੇ ਰੋਹਤਕ ਵਿਖੇ ਪੁੱਜੇ ਪਾਰਟੀ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਵੱਲੋਂ ਇਹ ਚੋਣ ਸੰਕਲਪ ਪੱਤਰ ਜਾਰੀ ਕੀਤਾ ਗਿਆ ਏ।

Update: 2024-09-19 12:49 GMT

ਰੋਹਤਕ : ਕਾਂਗਰਸ ਤੋਂ ਬਾਅਦ ਹੁਣ ਭਾਜਪਾ ਵੱਲੋਂ ਵੀ ਹਰਿਆਣਾ ਵਿਧਾਨ ਸਭਾ ਚੋਣਾਂ ਲਈ ਆਪਣਾ ਸੰਕਲਪ ਪੱਤਰ ਜਾਰੀ ਕੀਤਾ ਗਿਆ ਏ। ਹਰਿਆਣਾ ਦੇ ਰੋਹਤਕ ਵਿਖੇ ਪੁੱਜੇ ਪਾਰਟੀ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਵੱਲੋਂ ਇਹ ਚੋਣ ਸੰਕਲਪ ਪੱਤਰ ਜਾਰੀ ਕੀਤਾ ਗਿਆ ਏ। ਇਸ ਦੌਰਾਨ ਵਿਸ਼ਾਲ ਚੋਣ ਰੈਲੀ ਵਿਚ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਸਮੇਤ ਹੋਰ ਵੱਡੇ ਭਾਜਪਾ ਆਗੂ ਮੌਜੂਦ ਸਨ। ਇਸ ਦੌਰਾਨ ਭਾਜਪਾ ਵੱਲੋਂ ਆਪਣੇ ਸੰਕਲਪ ਪੱਤਰ ਵਿਚ ਕਈ ਵੱਡੇ ਐਲਾਨ ਕੀਤੇ ਗਏ।

Full View

ਹਰਿਆਣਾ ਵਿਧਾਨ ਸਭਾ ਚੋਣਾਂ ਦੇ ਚਲਦਿਆਂ ਕਾਂਗਰਸ ਤੋਂ ਬਾਅਦ ਹੁਣ ਭਾਜਪਾ ਵੱਲੋਂ ਵੀ ਆਪਣਾ ਚੋਣ ਸੰਕਲਪ ਪੱਤਰ ਜਾਰੀ ਕਰ ਦਿੱਤਾ ਗਿਆ ਏ। ਇਸ ਮੌਕੇ ਸੰਕਲਪ ਪੱਤਰ ਦੀਆਂ ਵਿਸ਼ੇਸ਼ਤਾਵਾਂ ਦੱਸਦਿਆਂ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਨੇ ਆਖਿਆ ਕਿ ਭਾਜਪਾ ਵੱਲੋਂ ਲਾਡਲੀ ਲਕਸ਼ਮੀ ਯੋਜਨਾ ਤਹਿਤ ਸੂਬੇ ਦੀਆਂ ਸਾਰੀਆਂ ਔਰਤਾਂ ਨੂੰ 2100 ਰੁਪਏ ਪ੍ਰਤੀ ਮਹੀਨਾ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਦੋ ਲੱਖ ਲੋਕਾਂ ਨੂੰ ਰੁਜ਼ਗਾਰ ਅਤੇ ਹਰਿਆਣਾ ਦੇ ਫਾਇਰ ਫਾਈਟਰਾਂ ਨੂੰ ਸਰਕਾਰੀ ਨੌਕਰੀਆਂ ਵਿਚ 10 ਫ਼ੀਸਦੀ ਰਾਖਵਾਂਕਰਨ ਦਿੱਤਾ ਜਾਵੇਗਾ। ਇੱਥੇ ਹੀ ਬਸ ਨਹੀਂ, ਉਨ੍ਹਾਂ ਵੱਲੋਂ ਅੱਵਲ ਬਾਲਿਕਾ ਯੋਜਨਾ ਤਹਿਤ ਪੇਂਡੂ ਖੇਤਰਾਂ ਵਿਚ ਹਰ ਕਾਲਜ ਜਾਣ ਵਾਲੀ ਵਿਦਿਆਰਥਣ ਨੂੰ ਸਕੂਟਰੀਆਂ ਦੇਣ ਦਾ ਵੀ ਐਲਾਨ ਕੀਤਾ।

ਦੱਸ ਦਈਏ ਕਿ ਹਰਿਆਣਾ ਵਿਚ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਮਾਹੌਲ ਪੂਰੀ ਤਰ੍ਹਾਂ ਗਰਮਾਇਆ ਹੋਇਆ ਏ, ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਲੋਕਾਂ ਨੂੰ ਲੁਭਾਉਣ ਲਈ ਵੱਡੇ ਵੱਡੇ ਐਲਾਨ ਕੀਤੇ ਜਾ ਰਹੇ ਨੇ ਪਰ ਦੇਖਣਾ ਹੋਵੇਗਾ ਕਿ ਇਸ ਵਾਰ ਹਰਿਆਣਾ ਦੇ ਲੋਕ ਕਿਸ ਪਾਰਟੀ ਦੇ ਸਿਰ ਜਿੱਤ ਦਾ ਸਿਹਰਾ ਸਜਾਉਣਗੇ।

Tags:    

Similar News