ਸਿਰਸਾ ਦੇ ਇਸ ਡੇਰੇ ’ਚ ਹੋ ਗਈ ਠਾਹ-ਠਾਹ, 8 ਲੋਕ ਹੋਏ ਜ਼ਖ਼ਮੀ
ਹਰਿਆਣਾ ਦੇ ਸਿਰਸਾ ਜ਼ਿਲੇ੍ਹ ’ਚ ਜ਼ਮੀਨੀ ਵਿਵਾਦ ਨੂੰ ਲੈ ਕੇ ਨਾਮਧਾਰੀ ਸੰਪਰਦਾ ਦੇ ਦੋ ਗੁੱਟਾਂ ਵਿਚਾਲੇ ਖ਼ੂਨੀ ਝੜਪ ਹੋ ਗਈ, ਜਿੱਥੇ ਦੋਵੇਂ ਧਿਰਾਂ ਨੇ ਇਕ-ਦੂਜੇ ’ਤੇ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ। ਇਸ ਦੌਰਾਨ 8 ਲੋਕ ਜ਼ਖਮੀ ਹੋ ਗਏ। ਹਿੰਸਕ ਝੜਪ ਦੀ ਇਹ ਘਟਨਾ ਐਤਵਾਰ ਨੂੰ ਵਾਪਰੀ।
ਸਿਰਸਾ : ਹਰਿਆਣਾ ਦੇ ਸਿਰਸਾ ਜ਼ਿਲੇ੍ਹ ’ਚ ਜ਼ਮੀਨੀ ਵਿਵਾਦ ਨੂੰ ਲੈ ਕੇ ਨਾਮਧਾਰੀ ਸੰਪਰਦਾ ਦੇ ਦੋ ਗੁੱਟਾਂ ਵਿਚਾਲੇ ਖ਼ੂਨੀ ਝੜਪ ਹੋ ਗਈ, ਜਿੱਥੇ ਦੋਵੇਂ ਧਿਰਾਂ ਨੇ ਇਕ-ਦੂਜੇ ’ਤੇ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ। ਇਸ ਦੌਰਾਨ 8 ਲੋਕ ਜ਼ਖਮੀ ਹੋ ਗਏ। ਹਿੰਸਕ ਝੜਪ ਦੀ ਇਹ ਘਟਨਾ ਐਤਵਾਰ ਨੂੰ ਵਾਪਰੀ। ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਗੋਲੀਬਾਰੀ ਦੀ ਸੂਚਨਾ ਮਿਲਦੇ ਹੀ ਜਦੋਂ ਪੁਲਿਸ ਦੀ ਟੀਮ ਮੌਕੇ ’ਤੇ ਪੁੱਜੀ ਤਾਂ ਬਦਮਾਸ਼ਾਂ ਨੇ ਪੁਲਿਸ ਟੀਮ ’ਤੇ ਵੀ ਗੋਲੀਆਂ ਚਲਾ ਦਿੱਤੀਆਂ। ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਮਾਮਲਾ ਜ਼ਿਆਦਾ ਵਧਦਾ ਦੇਖ ਕੇ ਪੁਲਿਸ ਟੀਮ ਨੇ ਅੱਥਰੂ ਗੈਸ ਦੇ ਗੋਲੇ ਛੱਡ ਕੇ ਭੀੜ ਨੂੰ ਉਥੋਂ ਖਿੰਡਾਇਆ। ਇਸ ਤੋਂ ਬਾਅਦ ਐਸਪੀ ਵਿਕਰਾਂਤ ਭੂਸ਼ਣ ਭਾਰੀ ਪੁਲਿਸ ਫੋਰਸ ਨਾਲ ਘਟਨਾ ਸਥਾਨ ਪੁੱਜੇ, ਜਿਨ੍ਹਾਂ ਨੇ ਮਾਹੌਲ ਤਣਾਅਪੂਰਨ ਦੇਖਦਿਆਂ ਸਿਰਸਾ ਦੇ ਜੀਵਨ ਨਗਰ ਇਲਾਕੇ ’ਚ ਵਾਧੂ ਪੁਲਿਸ ਫੋਰਸ ਤਾਇਨਾਤ ਕਰ ਦਿੱਤੀ।
ਇਸ ਮੌਕੇ ਚਸ਼ਮਦੀਦਾਂ ਨੇ ਦੱਸਿਆ ਕਿ ਦੋਵਾਂ ਗੁੱਟਾਂ ਵਿਚਾਲੇ ਕਾਫ਼ੀ ਗੋਲੀਆਂ ਚੱਲੀਆਂ, ਜਿਸ ਤੋਂ ਬਾਅਦ ਉਥੇ ਮੌਜੂਦ ਲੋਕਾਂ ਵਿਚ ਰੌਲਾ ਪੈ ਗਿਆ, ਸਾਰੇ ਇੱਧਰ ਉਧਰ ਜਾਨ ਬਚਾਉਣ ਲਈ ਦੌੜਨ ਲੱਗੇ।
ਪੁਲਿਸ ਅਧਿਕਾਰੀਆਂ ਦੇ ਮੁਤਾਬਕ ਸਿਰਸਾ ਦੇ ਰਾਣੀਆ ਵਿੱਚ ਨਾਮਧਾਰੀ ਸੰਪਰਦਾ ਦੇ ਦੋ ਗੁੱਟਾਂ ਵਿੱਚ ਜ਼ਮੀਨ ਨੂੰ ਲੈ ਕੇ ਬਹਿਸਬਾਜ਼ੀ ਹੋ ਗਈ, ਜਿਸ ਤੋਂ ਬਾਅਦ ਦੋਵੇਂ ਗੁੱਟਾਂ ਵਿਚਾਲੇ ਗੋਲੀਬਾਰੀ ਦੀ ਨੌਬਤ ਆ ਗਈ। ਇਸ ਗੋਲੀਬਾਰੀ ਵਿਚ ਅੱਠ ਲੋਕ ਜ਼ਖਮੀ ਹੋ ਗਏ। ਪੁਲਿਸ ਨੇ ਦੱਸਿਆ ਕਿ ਮੌਕੇ ’ਤੇ ਪਹੁੰਚ ਕੇ ਸਥਿਤੀ ’ਤੇ ਕਾਬੂ ਪਾਇਆ ਅਤੇ ਜ਼ਖਮੀਆਂ ਨੂੰ ਅਗਰੋਹਾ ਮੈਡੀਕਲ ਕਾਲਜ ਦਾਖ਼ਲ ਕਰਵਾਇਆ ਗਿਆ ਹੈ। ਪੁਲਿਸ ਨੇ ਦੱਸਿਆ ਕਿ ਮਾਮਲਾ ਦਰਜ ਕਰ ਕੇ ਕੇਸ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।