ਦਿੱਲੀ ਸੀਐਮ ਹਾਊਸ ਸੀਲ, ਬਾਹਰ ਕੱਢਿਆ ਆਤਿਸ਼ੀ ਦਾ ਸਾਮਾਨ!

ਇਸ ਵੇਲੇ ਦੀ ਵੱਡੀ ਖ਼ਬਰ ਦਿੱਲੀ ਤੋਂ ਸਾਹਮਣੇ ਆ ਰਹੀ ਐ, ਜਿਸ ਵਿਚ ਕਿਹਾ ਜਾ ਰਿਹਾ ਏ ਕਿ ਨਵੀਂ ਨਵੀਂ ਬਣੀ ਮੁੱਖ ਮੰਤਰੀ ਆਤਿਸ਼ੀ ਦਾ ਸਮਾਨ ਉਸ ਬੰਗਲੇ ਵਿਚੋਂ ਬਾਹਰ ਕੱਢ ਦਿੱਤਾ ਗਿਆ ਏ, ਜੋ ਕੇਜਰੀਵਾਲ ਵੱਲੋਂ ਕੁੱਝ ਦਿਨ ਪਹਿਲਾਂ ਹੀ ਖ਼ਾਲੀ ਕੀਤਾ ਗਿਆ ਸੀ। ਸਾਬਕਾ ਮੁੱਖ ਮੰਤਰੀ ਕੇਜਰੀਵਾਲ 6 ਫਲੈਗ ਸਟਾਫ ਰੋਡ ਸਥਿਤ ਇਸ ਬੰਗਲੇ ਵਿਚ ਰਹਿੰਦੇ ਸੀ।

Update: 2024-10-09 14:32 GMT

ਨਵੀਂ ਦਿੱਲੀ : ਇਸ ਵੇਲੇ ਦੀ ਵੱਡੀ ਖ਼ਬਰ ਦਿੱਲੀ ਤੋਂ ਸਾਹਮਣੇ ਆ ਰਹੀ ਐ, ਜਿਸ ਵਿਚ ਕਿਹਾ ਜਾ ਰਿਹਾ ਏ ਕਿ ਨਵੀਂ ਨਵੀਂ ਬਣੀ ਮੁੱਖ ਮੰਤਰੀ ਆਤਿਸ਼ੀ ਦਾ ਸਮਾਨ ਉਸ ਬੰਗਲੇ ਵਿਚੋਂ ਬਾਹਰ ਕੱਢ ਦਿੱਤਾ ਗਿਆ ਏ, ਜੋ ਕੇਜਰੀਵਾਲ ਵੱਲੋਂ ਕੁੱਝ ਦਿਨ ਪਹਿਲਾਂ ਹੀ ਖ਼ਾਲੀ ਕੀਤਾ ਗਿਆ ਸੀ। ਸਾਬਕਾ ਮੁੱਖ ਮੰਤਰੀ ਕੇਜਰੀਵਾਲ 6 ਫਲੈਗ ਸਟਾਫ ਰੋਡ ਸਥਿਤ ਇਸ ਬੰਗਲੇ ਵਿਚ ਰਹਿੰਦੇ ਸੀ। ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਉਨ੍ਹਾਂ ਨੇ ਘਰ ਖਾਲੀ ਕਰ ਦਿੱਤਾ ਸੀ। ਇਸ ਤੋਂ ਬਾਅਦ ਦਿੱਲੀ ਦੀ ਨਵੀਂ ਮੁੱਖ ਮੰਤਰੀ ਆਤਿਸ਼ੀ ਨੇ ਇਥੇ ਸ਼ਿਫਟ ਹੋਣਾ ਸੀ।

Full View

ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਸੰਜੇ ਸਿੰਘ ਦਾ ਕਹਿਣਾ ਏ ਕਿ ਨਵੀਂ ਮੁੱਖ ਮੰਤਰੀ ਆਤਿਸ਼ੀ ਨੂੰ ਇਹ ਸੀਐਮ ਹਾਊਸ ਅਲਾਟ ਨਹੀਂ ਕੀਤਾ ਜਾ ਰਿਹਾ ਸੀ, ਜਿਸ ਤੋਂ ਬਾਅਦ ਹੁਣ ਸਿਵਲ ਲਾਈਨ ਸਥਿਤ ਸੀਐਮ ਹਾਊਸ ਨੂੰ ਸੀਲ ਕਰਨ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਵਿਰੋਧੀ ਪਾਰਟੀ ਭਾਜਪਾ ਲਗਾਤਾਰ ਇਲਜ਼ਾਮ ਲਗਾ ਰਹੀ ਹੈ ਕਿ ਸੀਐਮ ਹਾਊਸ ਦੇ ਨਵੀਨੀਕਰਨ ਵਿਚ ਭ੍ਰਿਸ਼ਟਾਚਾਰ ਹੋਇਆ ਹੈ। ਜਾਣਕਾਰੀ ਮਿਲ ਰਹੀ ਐ ਕਿ ਪੀਡਬਲਯੂਡੀ ਨੇ ਸੀਐਮ ਹਾਊਸ ਨੂੰ ਸੀਲ ਕਰ ਦਿੱਤਾ ਹੈ।

Tags:    

Similar News