ਦਿੱਲੀ ਚੋਣ : ਭਾਜਪਾ ਨੇ ਕਰ ਦਿੱਤੇ ਵੱਡੇ ਐਲਾਨ, ਔਰਤਾਂ ਨੂੰ ਹਰ ਮਹੀਨੇ 2500 ਰੁਪਏ
ਦਿੱਲੀ ਚੋਣਾਂ ਲਈ ਭਾਰਤੀ ਜਨਤਾ ਪਾਰਟੀ ਨੇ ਆਪਣਾ ਸੰਕਲਪ ਪੱਤਰ ਜਾਰੀ ਕੀਤਾ, ਜਿਸ ਨੂੰ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਨੇ ਵਿਕਸਤ ਦਿੱਲੀ ਦੀ ਨੀਂਹ ਆਖਿਆ। ਉਨ੍ਹਾਂ ਵੱਲੋਂ ਪਾਰਟੀ ਦੇ ਸੰਕਲਪ ਪੱਤਰ ਵਿਚ ਗ਼ਰੀਬਾਂ, ਔਰਤਾਂ ਅਤੇ ਬਜ਼ੁਰਗਾਂ ਲਈ ਕਈ ਵੱਡੇ ਐਲਾਨ ਕੀਤੇ ਗਏ, ਜਿਨ੍ਹਾਂ ਵਿਚ ਔਰਤਾਂ ਨੂੰ ਹਰ ਮਹੀਨੇ 2500 ਰੁਪਏ ਦੇਣਾ ਵੀ ਸ਼ਾਮਲ ਐ।;
ਨਵੀਂ ਦਿੱਲੀ : ਦਿੱਲੀ ਚੋਣਾਂ ਲਈ ਭਾਰਤੀ ਜਨਤਾ ਪਾਰਟੀ ਨੇ ਆਪਣਾ ਸੰਕਲਪ ਪੱਤਰ ਜਾਰੀ ਕੀਤਾ, ਜਿਸ ਨੂੰ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਨੇ ਵਿਕਸਤ ਦਿੱਲੀ ਦੀ ਨੀਂਹ ਆਖਿਆ। ਉਨ੍ਹਾਂ ਵੱਲੋਂ ਪਾਰਟੀ ਦੇ ਸੰਕਲਪ ਪੱਤਰ ਵਿਚ ਗ਼ਰੀਬਾਂ, ਔਰਤਾਂ ਅਤੇ ਬਜ਼ੁਰਗਾਂ ਲਈ ਕਈ ਵੱਡੇ ਐਲਾਨ ਕੀਤੇ ਗਏ, ਜਿਨ੍ਹਾਂ ਵਿਚ ਔਰਤਾਂ ਨੂੰ ਹਰ ਮਹੀਨੇ 2500 ਰੁਪਏ ਦੇਣਾ ਵੀ ਸ਼ਾਮਲ ਐ। ਦੇਖੋ ਪੂਰੀ ਖ਼ਬਰ।
ਭਾਜਪਾ ਵੱਲੋਂ ਦਿੱਲੀ ਚੋਣਾਂ ਲਈ ਦਾ ਸੰਕਲਪ ਪੱਤਰ ਜਾਰੀ ਕੀਤਾ ਗਿਆ, ਜਿਸ ਵਿਚ ਕਈ ਵੱਡੇ ਐਲਾਨ ਕੀਤੇ ਗਏ। ਸੰਕਲਪ ਪੱਤਰ ਜਾਰੀ ਕਰਦਿਆਂ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਨੇ ਆਖਿਆ ਕਿ ਦਿੱਲੀ ਵਿਚ ਸਰਕਾਰ ਬਣਦਿਆਂ ਹੀ ਇਨ੍ਹਾਂ ਸੰਕਲਪਾਂ ਨੂੰ ਪੂਰਾ ਕੀਤਾ ਜਾਵੇਗਾ।
ਉਨ੍ਹਾਂ ਨੇ ਦਿੱਲੀ ਵਿਚ ਔਰਤਾਂ ਨੂੰ ਹਰ ਮਹੀਨੇ 2500 ਰੁਪਏ, ਗ਼ਰੀਬ ਔਰਤਾਂ ਨੂੰ ਸਿਲੰਡਰ ’ਤੇ 500 ਰੁਪਏ ਦੀ ਸਬਸਿਡੀ ਦੇਣ ਦਾ ਵਾਅਦਾ ਕੀਤਾ। ਇਸ ਤੋਂ ਇਲਾਵਾ ਹੋਲੀ ਅਤੇ ਦਿਵਾਲੀ ਮੌਕੇ ਇਕ ਇਕ ਮੁਫ਼ਤ ਸਿਲੰਡਰ ਦੇਣ ਦਾ ਐਲਾਨ ਵੀ ਕੀਤਾ ਗਿਆ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਗਰਭਵਤੀ ਔਰਤਾਂ ਨੂੰ 21 ਹਜ਼ਾਰ ਰੁਪਏ ਦਿੱਤੇ ਜਾਣਗੇ ਅਤੇ 6 ਪੋਸ਼ਣ ਕਿੱਟਾਂ ਵੀ ਦਿੱਤੀਆਂ ਜਾਣਗੀਆਂ। ਇਸ ਤੋਂ ਇਲਾਵਾ ਬਿਜਲੀ, ਬੱਸ ਅਤੇ ਪਾਣੀ ਨੂੰ ਲੈ ਕੇ ਮੌਜੂਦਾ ਸਰਕਾਰ ਦੀਆਂ ਯੋਜਨਾਵਾਂ ਓਵੇਂ ਜਿਵੇਂ ਚਲਦੀਆਂ ਰਹਿਣਗੀਆਂ। ਹੋਰ ਕੀ ਕੁੱਝ ਆਖਿਆ ਕਿ ਜੇਪੀ ਨੱਡਾ ਨੇ, ਆਓ ਸੁਣਦੇ ਆਂ।
ਦੱਸ ਦਈਏ ਕਿ ਇਸ ਮੌਕੇ ਜੇਪੀ ਨੱਡਾ ਵੱਲੋਂ ਆਮ ਆਦਮੀ ਪਾਰਟੀ ਅਤੇ ਕਾਂਗਰਸ ’ਤੇ ਜਮ ਕੇ ਤਿੱਖਾ ਨਿਸ਼ਾਨਾ ਸਾਧਿਆ ਗਿਆ, ਜਿਸ ਦੇ ਚਲਦਿਆਂ ਉਨ੍ਹਾਂ ਨੇ ਮੁਹੱਲਾ ਕਲੀਨਿਕਾਂ ਨੂੰ ਭ੍ਰਿਸ਼ਟਾਚਾਰ ਦਾ ਅੱਡਾ ਤੱਕ ਆਖ ਦਿੱਤਾ।