ਹੁਣ ਨਸ਼ਾ ਤਸਕਰਾਂ ਨੂੰ ਮਿਲੇਗੀ ‘ਮੌਤ ਦੀ ਸਜ਼ਾ’, ਸਰਕਾਰ ਨੇ ਕਰਤਾ ਵੱਡਾ ਐਲਾਨ
ਪੰਜਾਬ ਦੀ ਮਾਨ ਸਰਕਾਰ ਵੱਲੋਂ ਨਸ਼ਾ ਤਸਕਰਾਂ ਵਿਰੁੱਧ ਸਖ਼ਤੀ ਵਰਤੀ ਜਾ ਰਹੀ ਐ ਅਤੇ ਕਈਆਂ ਦੇ ਐਨਕਾਊਂਟਰ ਤੱਕ ਕੀਤੇ ਜਾ ਰਹੇ ਨੇ, ਉਥੇ ਹੀ ਹੁਣ ਹਿਮਾਚਲ ਪ੍ਰਦੇਸ਼ ਦੀ ਕਾਂਗਰਸ ਸਰਕਾਰ ਵੱਲੋਂ ਨਸ਼ਾ ਤਸਕਰਾਂ ਨੂੰ ਮੌਤ ਦੀ ਸਜ਼ਾ ਦੇਣ ਦਾ ਐਲਾਨ ਕੀਤਾ ਗਿਆ ਏ, ਜਿਸ ਸਬੰਧੀ ਵਿਧਾਨ ਸਭਾ ਵਿਚ ਬਿਲ ਵੀ ਪਾਸ ਕਰ ਦਿੱਤਾ ਗਿਆ ਏ।
ਸ਼ਿਮਲਾ : ਜਿੱਥੇ ਪੰਜਾਬ ਦੀ ਮਾਨ ਸਰਕਾਰ ਵੱਲੋਂ ਨਸ਼ਾ ਤਸਕਰਾਂ ਵਿਰੁੱਧ ਸਖ਼ਤੀ ਵਰਤੀ ਜਾ ਰਹੀ ਐ ਅਤੇ ਕਈਆਂ ਦੇ ਐਨਕਾਊਂਟਰ ਤੱਕ ਕੀਤੇ ਜਾ ਰਹੇ ਨੇ, ਉਥੇ ਹੀ ਹੁਣ ਹਿਮਾਚਲ ਪ੍ਰਦੇਸ਼ ਦੀ ਕਾਂਗਰਸ ਸਰਕਾਰ ਵੱਲੋਂ ਨਸ਼ਾ ਤਸਕਰਾਂ ਨੂੰ ਮੌਤ ਦੀ ਸਜ਼ਾ ਦੇਣ ਦਾ ਐਲਾਨ ਕੀਤਾ ਗਿਆ ਏ, ਜਿਸ ਸਬੰਧੀ ਵਿਧਾਨ ਸਭਾ ਵਿਚ ਬਿਲ ਵੀ ਪਾਸ ਕਰ ਦਿੱਤਾ ਗਿਆ ਏ।
ਪੰਜਾਬ ਵਿਚ ਨਸ਼ਾ ਤਸਕਰਾਂ ਖਿਲ਼ਾਫ਼ ਕੀਤੀ ਜਾ ਰਹੀ ਸਖ਼ਤੀ ਤੋਂ ਬਾਅਦ ਹੁਣ ਹਿਮਾਚਲ ਪ੍ਰਦੇਸ਼ ਦੀ ਸੁੱਖੂ ਸਰਕਾਰ ਵੱਲੋਂ ਨਸ਼ਾ ਤਸਕਰਾਂ ਨੂੰ ਮੌਤ ਦੀ ਸਜ਼ਾ ਦੇਣ ਦਾ ਐਲਾਨ ਕੀਤਾ ਗਿਆ ਏ, ਜਿਸ ਦੇ ਲਈ ਵਿਧਾਨ ਸਭਾ ਦੇ ਬਜਟ ਸੈਸ਼ਨ ਵਿਚ ਬਿਲ ਪਾਸ ਕਰ ਦਿੱਤਾ ਗਿਆ ਏ। ਇੱਥੇ ਹੀ ਬਸ ਨਹੀਂ, ਸਜ਼ਾ ਦੇ ਨਾਲ ਨਾਲ 10 ਲੱਖ ਰੁਪਏ ਤੱਕ ਦੇ ਜੁਰਮਾਨੇ ਦਾ ਵੀ ਪ੍ਰਬੰਧ ਕੀਤਾ ਗਿਆ ਏ। ਦਰਅਸਲ ਇਹ ਬਿਲ ਮੁੱਖ ਮੰਤਰੀ ਸੁਖਵਿੰਦਰ ਸੁੱਖੂ ਵੱਲੋਂ ਵਿਧਾਨ ਸਭਾ ਵਿਚ ਪੇਸ਼ ਕੀਤਾ ਗਿਆ ਸੀ, ਜਿਸ ’ਤੇ ਚਰਚਾ ਕੀਤੇ ਜਾਣ ਤੋਂ ਬਾਅਦ ਇਸ ਨੂੰ ਪਾਸ ਕਰ ਦਿੱਤਾ ਗਿਆ ਏ। ਨਸ਼ਾ ਤਸਕਰਾਂ ਲਈ ਅਜਿਹਾ ਪ੍ਰਬੰਧ ਕਰਨ ਵਾਲਾ ਹਿਮਾਚਲ ਪ੍ਰਦੇਸ਼ ਪਹਿਲਾ ਸੂਬਾ ਬਣ ਗਿਆ ਏ।
ਇਸ ਸਬੰਧੀ ਗੱਲਬਾਤ ਕਰਦਿਆਂ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਆਖਿਆ ਕਿ ਰਾਜ ਵਿਚੋਂ ਨਸ਼ਾ ਖ਼ਤਮ ਕਰਨ ਲਈ ਕਾਂਗਰਸ ਸਰਕਾਰ ਵੱਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਨੇ। ਉਨ੍ਹਾਂ ਕਿਹਾ ਕਿ ਜਿਹੜੀ ਨੌਜਵਾਨੀ ਨਸ਼ੇ ਵਿਚ ਫਸਦੀ ਜਾ ਰਹੀ ਐ, ਉਸ ਨੂੰ ਰੋਕਣ ਲਈ ਸਰਕਾਰ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਵਿਧਾਨ ਸਭਾ ਵਿਚ ਬਿਲ ਲਿਆਂਦਾ ਗਿਆ ਏ, ਜਿਸ ਵਿਚ 10 ਸਾਲ ਦੀ ਸਜ਼ਾ ਦੇ ਨਾਲ ਨਾਲ ਮੌਤ ਦੀ ਸਜ਼ਾ ਦਾ ਪ੍ਰਬੰਧ ਕੀਤਾ ਗਿਆ ਏ। ਉਨ੍ਹਾਂ ਕਿਹਾ ਕਿ ਸਾਨੂੰ ਉਮੀਦ ਐ ਕਿ ਇਸ ਨਾਲ ਨਸ਼ੇ ਦੇ ਕਾਰੋਬਾਰ ਵਿਚ ਕਮੀ ਆਵੇਗੀ।
ਦੱਸ ਦਈਏ ਕਿ ਇਸ ਬਿਲ ਦੇ ਮੁਤਾਬਕ ਜਿਹੜੀਆਂ ਦਵਾਈਆਂ ਦੀ ਆਦਤ ਲੱਗ ਸਕਦੀ ਐ, ਉਨ੍ਹਾਂ ਦੀ ਆਵਾਜਾਈ, ਸਪਲਾਈ ਅਤੇ ਸਟਾਕ ਕਰਨ ’ਤੇ ਫੜੇ ਜਾਣ ਵਾਲੇ ਵਿਅਕਤੀ ਵਿਰੁੱਧ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਬਿਲ ਦੀ ਪੂਰੇ ਦੇਸ਼ ਭਰ ਵਿਚ ਕਾਫ਼ੀ ਚਰਚਾ ਹੋ ਰਹੀ ਐ।