ਜੰਮੂ-ਕਸ਼ਮੀਰ 'ਚ ਮੁਕਾਬਲਾ, ਦੋ ਅਤਿਵਾਦੀ ਢੇਰ ਤੇ ਇਕ ਪੁਲਿਸ ਮੁਲਾਜ਼ਮ ਜ਼ਖ਼ਮੀ

ਉੱਤਰੀ ਕਸ਼ਮੀਰ ਦੇ ਬਾਰਾਮੂਲਾ ਦੇ ਸੋਪੋਰ 'ਚ ਬੁੱਧਵਾਰ ਦੁਪਹਿਰ ਨੂੰ ਸੁਰੱਖਿਆ ਬਲਾਂ ਅਤੇ ਅਤਿਵਾਦੀਆਂ ਵਿਚਾਲੇ ਮੁੱਠਭੇੜ ਹੋਈ ਹੈ। ਖ਼ਬਰਾਂ ਅਨੁਸਾਰ ਇਸ ਗੋਲੀਬਾਰੀ 'ਚ ਸੁਰੱਖਿਆ ਬਲਾਂ ਨੇ ਦੋ ਅਤਿਵਾਦੀਆਂ ਨੂੰ ਢੇਰ ਕਰ ਦਿਤਾ ਹੈ।

Update: 2024-06-19 10:26 GMT

ਜੰਮੂ ਕਸ਼ਮੀਰ : ਉੱਤਰੀ ਕਸ਼ਮੀਰ ਦੇ ਬਾਰਾਮੂਲਾ ਦੇ ਸੋਪੋਰ 'ਚ ਬੁੱਧਵਾਰ ਦੁਪਹਿਰ ਨੂੰ ਸੁਰੱਖਿਆ ਬਲਾਂ ਅਤੇ ਅਤਿਵਾਦੀਆਂ ਵਿਚਾਲੇ ਮੁੱਠਭੇੜ ਹੋਈ ਹੈ। ਖ਼ਬਰਾਂ ਅਨੁਸਾਰ ਇਸ ਗੋਲੀਬਾਰੀ 'ਚ ਸੁਰੱਖਿਆ ਬਲਾਂ ਨੇ ਦੋ ਅਤਿਵਾਦੀਆਂ ਨੂੰ ਢੇਰ ਕਰ ਦਿਤਾ ਹੈ। ਹਾਲਾਂਕਿ ਇਸ ਕਾਰਵਾਈ ਦੌਰਾਨ ਇਕ ਪੁਲਿਸ ਮੁਲਾਜ਼ਮ ਵੀ ਜ਼ਖ਼ਮੀ ਹੋ ਗਿਆ। ਜ਼ਖਮੀ ਸਿਪਾਹੀ ਨੂੰ ਤੁਰੰਤ ਇਲਾਜ ਲਈ ਹਸਪਤਾਲ ਲਿਜਾਇਆ ਗਿਆ। ਇਲਾਕੇ ਵਿਚ ਆਪਰੇਸ਼ਨ ਅਜੇ ਵੀ ਜਾਰੀ ਹੈ।

ਮੀਡੀਆ ਰਿਪੋਰਟਾਂ ਮੁਤਾਬਕ ਬੁੱਧਵਾਰ ਸਵੇਰੇ ਸੋਪੋਰ ਦੇ ਹਦੀਪੋਰਾ ਪਿੰਡ 'ਚ ਅਤਿਵਾਦੀਆਂ ਦੀ ਸ਼ੱਕੀ ਗਤੀਵਿਧੀ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਅਤੇ ਸੁਰੱਖਿਆ ਬਲਾਂ ਨੇ ਤੁਰੰਤ ਇਲਾਕੇ ਨੂੰ ਘੇਰ ਲਿਆ। ਸਰਚ ਆਪਰੇਸ਼ਨ ਸ਼ੁਰੂ ਕੀਤਾ ਗਿਆ। ਸੋਪੋਰ ਪੁਲਿਸ, ਸੈਨਾ ਦੀ 32 ਆਰਆਰ ਅਤੇ ਸੀਆਰਪੀਐਫ ਦੇ ਜਵਾਨਾਂ ਵਲੋਂ ਇਕ ਵਿਸ਼ਾਲ ਤਲਾਸ਼ੀ ਮੁਹਿੰਮ ਚਲਾਈ ਗਈ।

ਇਲਾਕੇ ਦੀ ਤਲਾਸ਼ੀ ਲਈ ਗਈ। ਇਹ ਇਲਾਕਾ ਜੀਡੀਸੀ ਹਦੀਪੋਰਾ ਅਤੇ ਪਨਸ਼ ਕੋਚਿੰਗ ਇੰਸਟੀਚਿਊਟ ਹਦੀਪੋਰਾ ਦੇ ਨੇੜੇ ਸੀ। ਅਜਿਹੇ 'ਚ ਇਹਤਿਆਤ ਵਜੋਂ ਇਨ੍ਹਾਂ ਨੂੰ ਬੰਦ ਰੱਖਿਆ ਗਿਆ ਸੀ ਤਾਂ ਜੋ ਕਿਸੇ ਕਿਸਮ ਦਾ ਨੁਕਸਾਨ ਨਾ ਹੋਵੇ। ਘੇਰਾਬੰਦੀ ਸਖ਼ਤ ਹੁੰਦੀ ਦੇਖ ਅਤਿਵਾਦੀਆਂ ਨੇ ਸੁਰੱਖਿਆ ਬਲਾਂ 'ਤੇ ਗੋਲੀਆਂ ਚਲਾ ਦਿਤੀਆਂ। ਸੁਰੱਖਿਆ ਬਲਾਂ ਨੇ ਇਸ ਦਾ ਮੂੰਹਤੋੜ ਜਵਾਬ ਦਿਤਾ। ਇਸ ਮੁਕਾਬਲੇ 'ਚ ਦੋ ਅਤਿਵਾਦੀ ਮਾਰੇ ਗਏ।

ਦੱਸ ਦੇਈਏ ਕਿ ਪਹਿਲਾਂ ਵੀ ਜੰਮੂ ਕਸ਼ਮੀਰ ਵਿੱਚ ਅੱਤਵਾਦੀ ਹਮਲਾ ਹੋਇਆ ਉਸ ਵਿੱਚ ਸੁਰੱਖਿਆ ਕਰਮਚਾਰੀਆਂ ਵੱਲੋਂ ਅੱਤਵਾਦੀਆਂ  ਨੂੰ ਢੇਰ ਕੀਤਾ ਗਿਆ ਸੀ। ਇਸ ਮੌਕੇ ਫੌਜ਼ੀ ਅਫਸਰਾਂ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਸੀ ਕਿ ਜੇਕਰ ਕਿਸੇ ਵੀ ਅੱਤਵਾਦੀ ਦੀ ਸੂਚਨਾ ਮਿਲਦੀ ਹੈ ਤਾਂ ਉਹ ਤੁਰੰਤ ਪੁਲਿਸ ਨਾਲ ਸੰਪਰਕ ਕਰੇ। 

Tags:    

Similar News