ਨਹੀਂ ਰਹੇ ਹਰਿਆਣਾ ਦੀ ਸਿਆਸਤ ਦੇ ਬਾਬਾ ਬੋਹੜ ਓਮ ਪ੍ਰਕਾਸ਼ ਚੌਟਾਲਾ

ਹਰਿਆਣਾ ਦੇ ਲੋਕਪ੍ਰਿਆ ਨੇਤਾ ਤੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਇਸ ਫਾਨੀ ਜਹਾਨ ਨੂੰ ਅਲਵਿਦਾ ਕਹਿ ਗਏ ਨੇ। 89 ਸਾਲ ਦੀ ਉਮਰ ‘ਚ ਓਮ ਪ੍ਰਕਾਸ਼ ਚੌਟਾਲਾ ਨੇ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ‘ਚ ਆਖਰੀ ਸਾਹ ਲਿਆ। ਇਨੈਲੋ ਸੁਪਰੀਮੋ ਨੂੰ ਸਵੇਰੇ 11.30 ਵਜੇ ਮੇਦਾਂਤਾ ਹਸਪਤਾਲ ਲਿਆਂਦਾ ਗਿਆ।;

Update: 2024-12-20 07:20 GMT

ਚੰਡੀਗੜ੍ਹ (ਵਿਵੇਕ) : ਹਰਿਆਣਾ ਦੇ ਲੋਕਪ੍ਰਿਆ ਨੇਤਾ ਤੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਇਸ ਫਾਨੀ ਜਹਾਨ ਨੂੰ ਅਲਵਿਦਾ ਕਹਿ ਗਏ ਨੇ। 89 ਸਾਲ ਦੀ ਉਮਰ ‘ਚ ਓਮ ਪ੍ਰਕਾਸ਼ ਚੌਟਾਲਾ ਨੇ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ‘ਚ ਆਖਰੀ ਸਾਹ ਲਿਆ। ਇਨੈਲੋ ਸੁਪਰੀਮੋ ਨੂੰ ਸਵੇਰੇ 11.30 ਵਜੇ ਮੇਦਾਂਤਾ ਹਸਪਤਾਲ ਲਿਆਂਦਾ ਗਿਆ। 12 ਵਜੇ ਤੋਂ ਬਾਅਦ ਉਹਨਾਂ ਦੀ ਮੌਤ ਹੋ ਗਈ। ਓਪੀ ਚੌਟਾਲਾ ਦੇ ਦੇਹਾਂਤ ਨਾਲ ਹਰਿਆਣਾ ਅਤੇ ਦੇਸ਼ ਦੀ ਰਾਜਨੀਤੀ ਵਿੱਚ ਸੋਗ ਦੀ ਲਹਿਰ ਹੈ।

ਓਮ ਪ੍ਰਕਾਸ਼ ਚੌਟਾਲਾ ਦੇ ਸਿਆਸੀ ਜੀਵਨ ਦੀ ਗੱਲ ਕਰੀਏ ਤਾਂ ਸੱਤ ਵਾਰ ਵਿਧਾਇਕ ਅਤੇ ਪੰਜ ਵਾਰ ਹਰਿਆਣਾ ਦੇ ਮੁੱਖ ਮੰਤਰੀ ਰਹਿ ਚੁੱਕੇ ਹਨ। ਓਮ ਪ੍ਰਕਾਸ਼ ਚੌਟਾਲਾ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਅਤੇ ਉਪ ਪ੍ਰਧਾਨ ਮੰਤਰੀ ਚੌਧਰੀ ਦੇਵੀ ਲਾਲ ਦੇ ਪੁੱਤਰ ਹਨ। ਇਸ ਤੋਂ ਇਲਾਵਾ ਓਪੀ ਚੌਟਾਲਾ ਦਾ ਬਾਕੀ ਪਾਰਟੀਆਂ ਦੇ ਸਿਆਸਤਦਾਨਾਂ ਨਾਲ ਵੀ ਸੰਬੰਧ ਵੀ ਬਹੁਤ ਵਧੀਆ ਸਨ.ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਓਮ ਪ੍ਰਕਾਸ਼ ਚੌਟਾਲਾ ਦੋਵੇਂ ਜਿਗਰੀ ਦੋਸਤ ਸਨ।

Tags:    

Similar News