ਅੰਮ੍ਰਿਤਪਾਲ ਸਿੰਘ ਬਾਰੇ ਸੰਸਦ 'ਚ ਸਾਬਕਾ ਮੁੱਖ ਮੰਤਰੀ ਚੰਨੀ ਨੇ ਖੜ੍ਹੇ ਕੀਤੇ ਇਹ ਸਵਾਲ

"ਇੱਕ ਚੁਣੇ ਹੋਏ ਸੰਸਦ ਮੈਂਬਰ 'ਤੇ ਐਨ.ਐਸ.ਏ ਲਗਾ ਕੇ ਉਸ ਨੂੰ ਜੇਲ੍ਹ 'ਚ ਡੱਕ ਦਿੱਤਾ ਗਿਆ ਹੈ, ਜਿਸ ਕਾਰਨ ਉਹ ਆਪਣੇ ਇਲਾਕੇ ਦੇ ਲੋਕਾਂ ਦੀ ਨੁਮਾਇੰਦਗੀ ਕਰਨ ਦੇ ਯੋਗ ਨਹੀਂ ਹੈ" |

Update: 2024-07-25 12:06 GMT

ਦਿੱਲੀ : ਕਾਂਗਰਸ ਦੇ ਲੋਕ ਸਭਾ ਮੈਂਬਰ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੰਸਦ ਚ ਆਪਣੀ ਸਪੀਚ ਦੌਰਾਨ ਸਵਾਲ ਖੜ੍ਹੇ ਕਰਦੇ ਹੋਏ ਕਿਹਾ ਕਿ ਇੱਕ ਚੁਣੇ ਹੋਏ ਸੰਸਦ ਮੈਂਬਰ 'ਤੇ ਐਨ.ਐਸ.ਏ ਲਗਾ ਕੇ ਉਸ ਨੂੰ ਜੇਲ੍ਹ 'ਚ ਡੱਕ ਦਿੱਤਾ ਗਿਆ ਹੈ, ਜਿਸ ਕਾਰਨ ਉਹ ਆਪਣੇ ਇਲਾਕੇ ਦੇ ਲੋਕਾਂ ਦੀ ਨੁਮਾਇੰਦਗੀ ਕਰਨ ਦੇ ਯੋਗ ਨਹੀਂ ਹੈ | ਉਨ੍ਹਾਂ ਉਦਾਹਰਨ ਦਿੰਦਿਆਂ ਇਸ ਸੰਦਰਭ ਵਿੱਚ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਵੱਲ ਇਸ਼ਾਰਾ ਕੀਤਾ । ਕੀਤਾ ਪਰ  ਉਨ੍ਹਾਂ ਵੱਲੋਂ ਇਹ ਵੀ ਕਿਹਾ ਗਿਆ ਕਿ ਦੇਸ਼ ‘ਅਣ ਘੋਸ਼ਿਤ ਐਮਰਜੈਂਸੀ’ ਦਾ ਸਾਹਮਣਾ ਕਰ ਰਿਹਾ ਹੈ, ਜਿਸ ਕਾਰਨ ਵਿਵਾਦਤ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਸਲਾਖਾਂ ਪਿੱਛੇ ਹੈ । ਦੱਸਦਈਏ ਕਿ ਅੰਮ੍ਰਿਤਪਾਲ ਸਿੰਘ ਖਡੂਰ ਸਾਹਿਬ ਲੋਕ ਸਭਾ ਸੀਟ ਤੋਂ 1,97,120 ਵੋਟਾਂ ਦੇ ਵੱਡੇ ਫਰਕ ਨਾਲ ਜੇਤੂ ਰਹੇ । ਉਸ ਨੂੰ ਪੰਜਾਬ ਪੁਲੀਸ ਨੇ ਪਿਛਲੇ ਸਾਲ ਅਪਰੈਲ ਵਿੱਚ ਗ੍ਰਿਫ਼ਤਾਰ ਕੀਤਾ ਸੀ ਅਤੇ ਕੌਮੀ ਸੁਰੱਖਿਆ ਐਕਟ ਤਹਿਤ ਕੇਸ ਦਰਜ ਕੀਤਾ ਸੀ ।

ਬਜਟ ਤੋਂ ਨਾਖੁਸ਼ ਦਿਖਾਈ ਦਿੱਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ

ਸੰਸਦ ਮੈਂਬਰ ਚੰਨੀ ਨੇ ਦੱਸਿਆ ਕਿ 22 ਤਰੀਕ ਨੂੰ ਬਜਟ ਪੇਸ਼ ਕੀਤਾ ਗਿਆ ਸੀ। ਮੈਂ ਪਹਿਲੀ ਵਾਰ ਨਵੇਂ ਕੱਪੜੇ ਪਾ ਕੇ ਘਰ ਆ ਕੇ ਬਹੁਤ ਖੁਸ਼ ਸੀ। ਉਨ੍ਹਾਂ ਕਿਹਾ ਕਿ ਮੈਂ ਸੋਚਿਆ ਪੰਜਾਬ ਦੇ ਸਾਰੇ ਸੰਸਦ ਮੈਂਬਰਾਂ ਨੂੰ ਦੱਸਾਂਗਾ ਕਿ ਪੰਜਾਬ ਨੂੰ ਕੀ ਮਿਲਿਆ । ਪਰ ਪੰਜਾਬ ਨੂੰ ਕੁਝ ਨਹੀਂ ਮਿਲਿਆ । ਪੰਜਾਬ ਨਾਲ ਕੋਈ ਨਿਰਪੱਖ ਵੰਡ ਨਹੀਂ ਹੋਈ ।

Tags:    

Similar News