ਬੱਦਲ ਫਟਣ ਨਾਲ ਅਰੁਣਾਚਲ ’ਚ ਭਾਰੀ ਤਬਾਹੀ
ਅਰੁਣਾਚਲ ਪ੍ਰਦੇਸ਼ ਦੀ ਰਾਜਧਾਨੀ ਈਟਾਨਗਰ ਤੋਂ ਸਾਹਮਣੇ ਆ ਰਹੀ ਐ, ਜਿੱਥੇ ਬੱਦਲ ਫਟਣ ਕਾਰਨ ਭਾਰੀ ਤਬਾਹੀ ਮੱਚ ਗਈ। ਇਸ ਕੁਦਰਤੀ ਆਫ਼ਤ ਮਗਰੋਂ ਕਈ ਜਿੱਥੇ ਕਈ ਥਾਵਾਂ ’ਤੇ ਜ਼ਮੀਨ ਖਿਸਕਣ ਦੀਆਂ ਘਟਨਾਵਾਂ ਵਾਪਰੀਆਂ, ਉਥੇ ਹੀ ਕਈ ਇਲਾਕੇ ਪਾਣੀ ਵਿਚ ਡੁੱਬ ਗਏ।
ਈਟਾਨਗਰ : ਇਸ ਵੇਲੇ ਦੀ ਵੱਡੀ ਖ਼ਬਰ ਅਰੁਣਾਚਲ ਪ੍ਰਦੇਸ਼ ਦੀ ਰਾਜਧਾਨੀ ਈਟਾਨਗਰ ਤੋਂ ਸਾਹਮਣੇ ਆ ਰਹੀ ਐ, ਜਿੱਥੇ ਬੱਦਲ ਫਟਣ ਕਾਰਨ ਭਾਰੀ ਤਬਾਹੀ ਮੱਚ ਗਈ। ਇਸ ਕੁਦਰਤੀ ਆਫ਼ਤ ਮਗਰੋਂ ਕਈ ਜਿੱਥੇ ਕਈ ਥਾਵਾਂ ’ਤੇ ਜ਼ਮੀਨ ਖਿਸਕਣ ਦੀਆਂ ਘਟਨਾਵਾਂ ਵਾਪਰੀਆਂ, ਉਥੇ ਹੀ ਕਈ ਇਲਾਕੇ ਪਾਣੀ ਵਿਚ ਡੁੱਬ ਗਏ।
ਇਕ ਅਧਿਕਾਰੀ ਨੇ ਦੱਸਿਆ ਕਿ ਸਵੇਰੇ ਕਰੀਬ ਸਾਢੇ 10 ਵਜੇ ਬੱਦਲ ਫਟਣ ਦੀ ਘਟਨਾ ਤੋਂ ਬਾਅਦ ਈਟਾਨਗਰ ਅਤੇ ਇਸ ਦੇ ਆਸ-ਪਾਸ ਦੇ ਕਈ ਹਿੱਸਿਆਂ ’ਚ ਜ਼ਮੀਨ ਖਿਸਕਣ ਦੀਆਂ ਖਬਰਾਂ ਹਨ, ਜਦਕਿ ਨੈਸ਼ਨਲ ਹਾਈਵੇਅ-415 ਦੇ ਕਈ ਹਿੱਸਿਆਂ ਵਿਚ ਹੜ੍ਹ ਵਰਗੀ ਸਥਿਤੀ ਪੈਦਾ ਹੋ ਗਈ ਐ।
ਅਧਿਕਾਰੀਆਂ ਨੇ ਦੱਸਿਆ ਕਿ ਭਾਰੀ ਮੀਂਹ ਦੇ ਮੱਦੇਨਜ਼ਰ ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਜਾਣ ਦੀ ਸਲਾਹ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੱਤ ਥਾਵਾਂ ’ਤੇ ਰਾਹਤ ਕੈਂਪ ਲਗਾਏ ਗਏ ਹਨ। ਉਨ੍ਹਾਂ ਕਿਹਾ ਕਿ ਸੂਬੇ ਦੀ ਰਾਜਧਾਨੀ ਦੇ ਪ੍ਰਮੁੱਖ ਹਾਈਵੇਅ ’ਤੇ ਕਈ ਵਾਹਨ ਫਸੇ ਹੋਏ ਹਨ। ਜ਼ਿਲ੍ਹਾ ਪ੍ਰਸ਼ਾਸਨ ਨੇ ਲੋਕਾਂ ਨੂੰ ਨਦੀਆਂ ਦੇ ਕੰਢਿਆਂ ਅਤੇ ਜ਼ਮੀਨ ਖਿਸਕਣ ਦੀ ਸੰਭਾਵਨਾ ਵਾਲੇ ਖੇਤਰਾਂ ਵਿੱਚ ਨਾ ਜਾਣ ਦੀ ਅਪੀਲ ਕੀਤੀ ਹੈ ਕਿਉਂਕਿ ਇਨ੍ਹਾਂ ਖੇਤਰਾਂ ਵਿਚ ਖ਼ਤਰਾ ਹੋ ਸਕਦਾ ਹੈ।