ਅਗਨੀਵੀਰਾਂ ਨੂੰ ਲੈ ਕੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਵੱਡਾ ਬਿਆਨ
ਹਰਿਆਣਾ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਦਾ ਪ੍ਰਚਾਰ ਇਸ ਸਮੇਂ ਸ਼ਿਖਰਾਂ ’ਤੇ ਪਹੁੰਚ ਚੁੱਕਿਆ ਏ। ਕੇਂਦਰੀ ਗ੍ਰਹਿ ਮੰਤਰੀ ਅਤੇ ਭਾਜਪਾ ਨੇਤਾ ਅਮਿਤ ਸ਼ਾਹ ਵੱਲੋਂ ਵੀ ਹਰਿਆਣਾ ਵਿਚ ਥਾਂ ਥਾਂ ’ਤੇ ਚੋਣ ਰੈਲੀਆਂ ਕੀਤੀਆਂ ਜਾ ਰਹੀਆਂ ਨੇ।
ਭਿਵਾਨੀ : ਹਰਿਆਣਾ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਦਾ ਪ੍ਰਚਾਰ ਇਸ ਸਮੇਂ ਸ਼ਿਖਰਾਂ ’ਤੇ ਪਹੁੰਚ ਚੁੱਕਿਆ ਏ। ਕੇਂਦਰੀ ਗ੍ਰਹਿ ਮੰਤਰੀ ਅਤੇ ਭਾਜਪਾ ਨੇਤਾ ਅਮਿਤ ਸ਼ਾਹ ਵੱਲੋਂ ਵੀ ਹਰਿਆਣਾ ਵਿਚ ਥਾਂ ਥਾਂ ’ਤੇ ਚੋਣ ਰੈਲੀਆਂ ਕੀਤੀਆਂ ਜਾ ਰਹੀਆਂ ਨੇ। ਅਮਿਤ ਸ਼ਾਹ ਵੱਲੋਂ ਹਰਿਆਣਾ ਚੋਣ ਰੈਲੀ ਵਿਚ ਜਿੱਥੇ ਅਗਨੀਵੀਰ ਯੋਜਨਾ ਨੂੰ ਲੈ ਕੇ ਵੱਡਾ ਦਾਅਵਾ ਕੀਤਾ ਗਿਆ, ਉਥੇ ਹੀ ਉਨ੍ਹਾਂ ਨੇ ਕਾਂਗਰਸੀ ਆਗੂਆਂ ’ਤੇ ਝੂਠ ਫੈਲਾਉਣ ਦੇ ਦੋਸ਼ ਵੀ ਲਗਾਏ।
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਹਰਿਆਣਾ ਵਿਚ ਜਮ ਕੇ ਭਾਜਪਾ ਉਮੀਦਵਾਰਾਂ ਦੇ ਹੱਕ ਵਿਚ ਚੋਣ ਪ੍ਰਚਾਰ ਕੀਤਾ ਜਾ ਰਿਹਾ ਏ। ਭਿਵਾਨੀ ਵਿਖੇ ਇਕ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅਗਨੀਵੀਰ ਯੋਜਨਾ ਨੂੰ ਲੈ ਕੇ ਵੱਡਾ ਦਾਅਵਾ ਕੀਤਾ। ਉਨ੍ਹਾਂ ਆਖਿਆ ਕਿ ਅਗਨੀਵੀਰ ਯੋਜਨਾ ਨੂੰ ਲੈ ਕੇ ਵਿਰੋਧੀ ਧਿਰ, ਰਾਹੁਲ ਗਾਂਧੀ ਅਤੇ ਹੁੱਡਾ ਪਰਿਵਾਰ ਵੱਲੋਂ ਦੇਸ਼ ਦੇ ਲੋਕਾਂ ਨੂੰ ਝੂਠ ਬੋਲ ਕੇ ਭੰਬਲਭੂਸੇ ਵਿਚ ਪਾਇਆ ਜਾ ਰਿਹਾ ਏ। ਉਨ੍ਹਾਂ ਆਖਿਆ ਕਿ ਮੈਂ ਹਰਿਆਣਾ ਦੇ ਸਾਰੇ ਅਗਨੀਵੀਰਾਂ ਨੂੰ ਗਾਰੰਟੀ ਦਿੰਦਾ ਹਾਂ ਕਿ ਜਦੋਂ ਉਹ ਫ਼ੌਜ ਤੋਂ ਵਾਪਸ ਆਉਣਗੇ ਤਾਂ ਸਾਡੇ ਵੱਲੋਂ ਉਨ੍ਹਾਂ ਨੂੰ ਨੌਕਰੀਆਂ ਦਿੱਤੀਆਂ ਜਾਣਗੀਆਂ ਪਰ ਕਾਂਗਰਸੀ ਆਗੂਆਂ ਵੱਲੋਂ ਜਾਣਬੁੱਝ ਕੇ ਝੂਠ ਫੈਲਾਇਆ ਜਾ ਰਿਹਾ ਏ।
ਦੱਸ ਦਈਏ ਕਿ ਹਰਿਆਣਾ ਵਿਚ ਇਸ ਸਮੇਂ ਭਾਜਪਾ ਦੀ ਸਰਕਾਰ ਐ, ਜਿਸ ਨੂੰ ਬਰਕਰਾਰ ਰੱਖਣ ਲਈ ਭਾਜਪਾ ਵੱਲੋਂ ਪੂਰਾ ਜ਼ੋਰ ਲਗਾਇਆ ਜਾ ਰਿਹਾ ਏ, ਜਦਕਿ ਦੂਜੇ ਪਾਸੇ ਕਾਂਗਰਸ ਅਤੇ ਆਮ ਆਦਮੀ ਪਾਰਟੀ ਵੱਲੋਂ ਵੀ ਹਰਿਆਣੇ ਦੀ ਸੱਤਾ ਹਾਸਲ ਕਰਨ ਲਈ ਪੂਰਾ ਜ਼ੋਰ ਲਗਾਇਆ ਜਾ ਰਿਹਾ ਏ ਪਰ ਦੇਖਣਾ ਹੋਵੇਗਾ ਕਿ ਲੋਕਾਂ ਵੱਲੋਂ ਇਸ ਵਾਰ ਕਿਸ ਪਾਰਟੀ ਦੇ ਸਿਰ ਸਿਹਰਾ ਸਜਾਇਆ ਜਾਵੇਗਾ।