ਪੀੜਤ ਪਰਿਵਾਰਾਂ ਤੋਂ ਕਿਵੇਂ ਮੁਆਫ਼ੀ ਮੰਗਾਂ, ਸ਼ਬਦ ਨਹੀਂ : ਉਮਰ ਅਬਦੁੱਲ੍ਹਾ
ਜੰਮੂ ਕਸ਼ਮੀਰ ਵਿਧਾਨ ਸਭਾ ਵਿਚ ਸੋਮਵਾਰ ਨੂੰ ਪਹਿਲਗਾਮ ਹਮਲੇ ਵਿਚ ਮਾਰੇ ਗਏ ਸੈਲਾਨੀਆਂ ਨੂੰ ਸ਼ਰਧਾਂਜਲੀ ਦਿੱਤੀ ਗਈ ਅਤੇ ਹਮਲੇ ਵਿਚ ਮਾਰੇ ਗਏ ਲੋਕਾਂ ਦੀ ਯਾਦ ਵਿਚ ਦੋ ਮਿੰਟ ਦਾ ਮੌਨ ਰੱਖਿਆ ਗਿਆ। ਇਸ ਤੋਂ ਇਲਾਵਾ ਹਮਲੇ ਦੇ ਖ਼ਿਲਾਫ਼ ਨਿੰਦਾ ਪ੍ਰਸਤਾਵ ਵੀ ਪਾਸ ਕੀਤਾ ਗਿਆ।
ਸ੍ਰੀਨਗਰ : ਜੰਮੂ ਕਸ਼ਮੀਰ ਵਿਧਾਨ ਸਭਾ ਵਿਚ ਸੋਮਵਾਰ ਨੂੰ ਪਹਿਲਗਾਮ ਹਮਲੇ ਵਿਚ ਮਾਰੇ ਗਏ ਸੈਲਾਨੀਆਂ ਨੂੰ ਸ਼ਰਧਾਂਜਲੀ ਦਿੱਤੀ ਗਈ ਅਤੇ ਹਮਲੇ ਵਿਚ ਮਾਰੇ ਗਏ ਲੋਕਾਂ ਦੀ ਯਾਦ ਵਿਚ ਦੋ ਮਿੰਟ ਦਾ ਮੌਨ ਰੱਖਿਆ ਗਿਆ। ਇਸ ਤੋਂ ਇਲਾਵਾ ਹਮਲੇ ਦੇ ਖ਼ਿਲਾਫ਼ ਨਿੰਦਾ ਪ੍ਰਸਤਾਵ ਵੀ ਪਾਸ ਕੀਤਾ ਗਿਆ।
ਪਹਿਲਗਾਮ ਹਮਲੇ ਵਿਚ ਗਏ ਲੋਕਾਂ ਨੂੰ ਜੰਮੂ ਕਸ਼ਮੀਰ ਵਿਧਾਨ ਸਭਾ ਵਿਚ ਸ਼ਰਧਾਂਜਲੀ ਦਿੱਤੀ ਗਈ। ਇਸ ਮੌਕੇ ਬੋਲਦਿਆਂ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਆਖਿਆ ਕਿ ਮੇਜ਼ਬਾਨ ਹੋਣ ਦੇ ਨਾਤੇ ਸੈਲਾਨੀਆਂ ਦੀ ਸੁਰੱਖਿਆ ਮੇਰੀ ਜ਼ਿੰਮੇਵਾਰੀ ਸੀ ਕਿ ਉਨ੍ਹਾਂ ਨੂੰ ਸੁਰੱਖਿਅਤ ਵਾਪਸ ਘਰੇ ਭੇਜਾਂ,, ਪਰ ਅਸੀਂ ਅਜਿਹਾ ਨਹੀਂ ਕਰ ਸਕੇ। ਉਨ੍ਹਾਂ ਆਖਿਆ ਕਿ ਹੁਣ ਮੈਂ ਕਿਵੇਂ ਪੀੜਤ ਪਰਿਵਾਰਾਂ ਕੋਲੋਂ ਮੁਆਫ਼ੀ ਮੰਗਾਂ, ਮੇਰੇ ਕੋਲ ਸ਼ਬਦ ਨਹੀਂ।
ਦੱਸ ਦਈਏ ਕਿ ਪਹਿਲਗਾਮ ਹਮਲੇ ’ਤੇ ਸ਼ਰਧਾਂਜਲੀ ਦੇਣ ਲਈ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਗਿਆ ਸੀ, ਜਿੱਥੇ ਮੁੱਖ ਮੰਤਰੀ ਉਮਰ ਅਬਦੁੱਲਾ ਦੀ ਵਿਧਾਨ ਸਭਾ ਵਿਚ ਪਹਿਲਗਾਮ ਹਮਲੇ ’ਤੇ ਇਹ ਪਹਿਲੀ ਸਪੀਚ ਸੀ।