ਜੇ ਭਾਰਤ ਨੂੰ ਛੇੜੋਗੇ ਤਾਂ ਛੱਡਾਂਗੇ ਨਹੀਂ : ਯੋਗੀ ਦੀ ਪਾਕਿਸਤਾਨ ਨੂੰ ਚਿਤਾਵਨੀ

ਪਹਿਲਗਾਮ ਵਿਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਵੱਖ ਵੱਖ ਸਿਆਸੀ ਲੀਡਰਾਂ ਵੱਲੋਂ ਪਾਕਿਸਤਾਨ ਵਿਰੁੱਧ ਤਿੱਖੇ ਬਿਆਨ ਦਾਗ਼ੇ ਜਾ ਰਹੇ ਨੇ। ਹੁਣ ਉਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿੱਤਿਆਨਾਥ ਵੱਲੋਂ ਵੀ ਇਸ ਹਮਲੇ ’ਤੇ ਸਖ਼ਤ ਬਿਆਨ ਦਿੰਦਿਆਂ ਕਿਹਾ ਗਿਆ ਏ ਕਿ ਭਾਰਤ ਵਿਚ ਅੱਤਵਾਦ ਅਤੇ ਅਰਾਜਕਤਾ ਦੇ ਲਈ ਕੋਈ ਥਾਂ ਨਹੀਂ ਐ, ਭਾਰਤ ਆਪਣੇ ਦੁਸ਼ਮਣ ਨੂੰ ਕਦੇ ਨਹੀਂ ਬਖਸ਼ੇਗਾ।

Update: 2025-04-26 09:50 GMT

ਲਖੀਮਪੁਰ : ਪਹਿਲਗਾਮ ਵਿਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਵੱਖ ਵੱਖ ਸਿਆਸੀ ਲੀਡਰਾਂ ਵੱਲੋਂ ਪਾਕਿਸਤਾਨ ਵਿਰੁੱਧ ਤਿੱਖੇ ਬਿਆਨ ਦਾਗ਼ੇ ਜਾ ਰਹੇ ਨੇ। ਹੁਣ ਉਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿੱਤਿਆਨਾਥ ਵੱਲੋਂ ਵੀ ਇਸ ਹਮਲੇ ’ਤੇ ਸਖ਼ਤ ਬਿਆਨ ਦਿੰਦਿਆਂ ਕਿਹਾ ਗਿਆ ਏ ਕਿ ਭਾਰਤ ਵਿਚ ਅੱਤਵਾਦ ਅਤੇ ਅਰਾਜਕਤਾ ਦੇ ਲਈ ਕੋਈ ਥਾਂ ਨਹੀਂ ਐ, ਭਾਰਤ ਆਪਣੇ ਦੁਸ਼ਮਣ ਨੂੰ ਕਦੇ ਨਹੀਂ ਬਖਸ਼ੇਗਾ।

Full View

ਉਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿੱਤਿਆਨਾਥ ਵੱਲੋਂ ਪਹਿਲਗਾਮ ਅੱਤਵਾਦੀ ਹਮਲੇ ’ਤੇ ਬੋਲਦਿਆਂ ਪਾਕਿਸਤਾਨ ’ਤੇ ਤਿੱਖੇ ਨਿਸ਼ਾਨੇ ਸਾਧੇ ਗਏ ਨੇ। ਉਨ੍ਹਾਂ ਆਖਿਆ ਕਿ ਜੇਕਰ ਕੋਈ ਭਾਰਤ ਦੀ ਸੁਰੱਖਿਆ ਦੀ ਉਲੰਘਣਾ ਕਰਦਾ ਹੈ ਤਾਂ ਭਾਰਤ ਜ਼ੀਰੋ ਟੌਲਰੈਂਸ ਨੀਤੀ ਦੇ ਤਹਿਤ ਕਿਸੇ ਵੀ ਭਾਸ਼ਾ ਵਿਚ ਜਵਾਬ ਦੇਣ ਲਈ ਤਿਆਰ ਐ।


ਇੱਥੇ ਹੀ ਬਸ ਨਹੀਂ, ਉਨ੍ਹਾਂ ਇਹ ਵੀ ਆਖਿਆ ਕਿ ਭਾਰਤ ਕਿਸੇ ਨੂੰ ਛੇੜਦਾ ਨਹੀਂ ਪਰ ਜੇਕਰ ਕੋਈ ਭਾਰਤ ਨੂੰ ਛੇੜਦਾ ਹੈ ਤਾਂ ਭਾਰਤ ਨੂੰ ਛੱਡੇਗਾ ਨਹੀਂ। ਦੱਸ ਦਈਏ ਕਿ ਮੁੱਖ ਮੰਤਰੀ ਯੋਗੀ ਅਦਿੱਤਿਆਨਾਥ ਲਖੀਮਪੁਰ ਵਿਖੇ ਇਕ ਜਨਤਕ ਰੈਲੀ ਨੂੰ ਸੰਬੋਧਨ ਕਰਨ ਲਈ ਪੁੱਜੇ ਹੋਏ ਸੀ।

Tags:    

Similar News