ਰਾਹੁਲ ਗਾਂਧੀ ਦੀ ਸੰਸਦ ਵਿੱਚ ਕਿਸਾਨ ਨੇਤਾਵਾਂ ਨਾਲ ਹੋਈ ਮੁਲਾਕਾਤ ਬਾਰੇ ਆਈ ਅਹਿਮ ਜਾਣਕਾਰੀ

ਕਿਸਾਨਾਂ ਨੇ ਇਸ ਮੁਲਾਕਾਤ ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕਾਂਗਰਸ ਸਾਂਸਦ ਰਾਹੁਲ ਗਾਂਧੀ ਨੇ ਉਨ੍ਹਾਂ ਨੂੰ ਪੂਰਾ ਸਹਿਯੋਗ ਦੇਣ ਦਾ ਵਾਅਦਾ ਕੀਤਾ ਹੈ ।

Update: 2024-07-24 09:50 GMT

ਨਵੀਂ ਦਿੱਲੀ : 13 ਫਰਵਰੀ ਤੋਂ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਵੱਲੋਂ ਦਿੱਲੀ ਆਉਣ ਦੀ ਆਪਣੀ ਮੰਗ ' ਨੂੰ ਲੈ ਕੇ ਕਾਫੀ ਸੰਘਰਸ਼ ਕੀਤਾ ਜਾ ਰਿਹਾ ਹੈ ਹਾਲਾਂਕਿ ਸਰਹੱਦ ਬੰਦ ਹੋਣ ਕਾਰਨ ਉਹ ਅੱਗੇ ਨਹੀਂ ਵਧ ਪਾ ਰਹੇ ਹਨ । ਲੋਕ ਸਭਾ ਚੋਣਾਂ ਦੌਰਾਨ ਵੀ ਕਿਸਾਨ ਆਪਣੇ ਮੁੱਦਿਆਂ ਨੂੰ ਲੈਕੇ ਧਰਨੇ 'ਤੇ ਡਟੇ ਸਨ । ਹੁਣ ਇਸ ਸੰਘਰਸ਼ ਦੌਰਾਨ ਇੱਕ ਅਹਿਮ ਖਬਰ ਸਾਹਮਣੇ ਆ ਰਹੀ ਹੈ ਜਿਸ 'ਚ ਕਿਸਾਨਾਂ ਦੇ ਦੋ ਸੰਗਠਨਾਂ - ਸੰਯੁਕਤ ਕਿਸਾਨ ਮੋਰਚਾ ਅਤੇ ਕਿਸਾਨ ਮਜ਼ਦੂਰ ਮੋਰਚਾ (ਕੇ. ਐੱਮ. ਐੱਮ.) ਦੇ ਕਿਸਾਨ ਨੇਤਾਵਾਂ ਦੇ ਇੱਕ ਵਫ਼ਦ ਨੇ ਸੰਸਦ ਵਿੱਚ ਗਾਂਧੀ ਨਾਲ ਮੁਲਾਕਾਤ ਕੀਤੀ । ਕਿਸਾਨਾਂ ਨੇ ਇਸ ਮੁਲਾਕਾਤ ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕਾਂਗਰਸ ਸਾਂਸਦ ਰਾਹੁਲ ਗਾਂਧੀ ਨੇ ਉਨ੍ਹਾਂ ਨੂੰ ਪੂਰਾ ਸਹਿਯੋਗ ਦੇਣ ਦਾ ਵਾਅਦਾ ਕੀਤਾ ਹੈ । ਰਾਹੁਲ ਗਾਂਧੀ ਨੇ ਕਿਹਾ ਕਿ ਅਸੀਂ ਆਪਣੇ ਚੋਣ ਮੈਨੀਫੈਸਟੋ ਵਿੱਚ ਵੀ ਇਹ ਵਾਅਦਾ ਕੀਤਾ ਸੀ ਕਿ ਕਿਸਾਨਾਂ ਦੀ ਹਰ ਦਿੱਕਤ ਨੂੰ ਦੂਰ ਕੀਤਾ ਜਾਵੇਗਾ । ਜਾਣਕਾਰੀ ਅਨੁਸਾਰ ਮੀਟਿੰਗ ਵਿੱਚ ਕਾਂਗਰਸ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ, ਪਾਰਟੀ ਦੇ ਸੰਸਦ ਮੈਂਬਰ ਰਾਜਾ ਵੜਿੰਗ , ਸੁਖਜਿੰਦਰ ਸਿੰਘ ਰੰਧਾਵਾ, ਗੁਰਜੀਤ ਸਿੰਘ ਔਜਲਾ, ਧਰਮਵੀਰ ਗਾਂਧੀ, ਅਮਰ ਸਿੰਘ, ਦੀਪੇਂਦਰ ਸਿੰਘ ਹੁੱਡਾ ਅਤੇ ਜੈ ਪ੍ਰਕਾਸ਼ ਵੀ ਹਾਜ਼ਰ ਸਨ । ਕਾਂਗਰਸ ਵੱਲੋਂ ਇਹ ਵੀ ਦਾਅਵਾ ਕੀਤਾ ਗਿਆ ਕਿ ਸ਼ੁਰੂ ਵਿੱਚ ਕਿਸਾਨ ਆਗੂਆਂ ਨੂੰ ਸੰਸਦ ਕੰਪਲੈਕਸ ਵਿੱਚ ਦਾਖ਼ਲ ਨਹੀਂ ਹੋਣ ਦਿੱਤਾ ਗਿਆ ਸੀ ਪਰ ਰਾਹੁਲ ਗਾਂਧੀ ਨੇ ਇਸ 'ਚ ਦਖ਼ਲ ਦੇ ਕੇ ਬਾਹਰ ਖੜੇ ਕਿਸਾਨਾਂ ਨਾਲ ਗੱਲਬਾਤ ਕਰਨ ਦਾ ਭਰੋਸਾ ਦਿੱਤਾ, ਜਿਸ ਤੋਂ ਬਾਅਦ ਵਿੱਚ ਰਾਹੁਲ ਗਾਂਧੀ ਦੇ ਦਫ਼ਤਰ ਵਿੱਚ ਮੀਟਿੰਗ ਹੋਈ । 

Tags:    

Similar News