ਭਾਰਤ ਦੇਵੇਗਾ ਹਮਲੇ ਦਾ ਕਰਾਰਾ ਜਵਾਬ, ਪਹਿਲਗਾਮ ਹਮਲੇ ਮਗਰੋਂ ਬੋਲੇ ਰਾਜਨਾਥ ਸਿੰਘ
ਪਹਿਲਗਾਮ ਵਿਖੇ ਹੋਏ ਅੱਤਵਾਦੀ ਹਮਲੇ ਨੂੰ ਲੈ ਕੇ ਜਿੱਥੇ ਪੂਰੇ ਦੇਸ਼ ਭਰ ਦੇ ਲੋਕਾਂ ਵਿਚ ਗੁੱਸੇ ਅਤੇ ਰੋਸ ਦੀ ਲਹਿਰ ਪਾਈ ਜਾ ਰਹੀ ਐ, ਉਥੇ ਹੀ ਹੁਣ ਕੇਂਦਰ ਸਰਕਾਰ ਵੱਲੋਂ ਵੀ ਇਸ ਹਮਲੇ ਦਾ ਕਰਾਰਾ ਜਵਾਬ ਦੇਣ ਦਾ ਐਲਾਨ ਕੀਤਾ ਗਿਆ ਏ। ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸਾਫ਼ ਸ਼ਬਦਾਂ ਵਿਚ ਆਖਿਆ ਕਿ ਭਾਰਤ ਦੀ ਅੱਤਵਾਦ ਦੇ ਪ੍ਰਤੀ ਜ਼ੀਰੋ ਟੌਲਰੈਂਸ ਦੀ ਨੀਤੀ ਐ,
By : Makhan shah
Update: 2025-04-23 14:40 GMT
ਨਵੀਂ ਦਿੱਲੀ : ਪਹਿਲਗਾਮ ਵਿਖੇ ਹੋਏ ਅੱਤਵਾਦੀ ਹਮਲੇ ਨੂੰ ਲੈ ਕੇ ਜਿੱਥੇ ਪੂਰੇ ਦੇਸ਼ ਭਰ ਦੇ ਲੋਕਾਂ ਵਿਚ ਗੁੱਸੇ ਅਤੇ ਰੋਸ ਦੀ ਲਹਿਰ ਪਾਈ ਜਾ ਰਹੀ ਐ, ਉਥੇ ਹੀ ਹੁਣ ਕੇਂਦਰ ਸਰਕਾਰ ਵੱਲੋਂ ਵੀ ਇਸ ਹਮਲੇ ਦਾ ਕਰਾਰਾ ਜਵਾਬ ਦੇਣ ਦਾ ਐਲਾਨ ਕੀਤਾ ਗਿਆ ਏ।
ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸਾਫ਼ ਸ਼ਬਦਾਂ ਵਿਚ ਆਖਿਆ ਕਿ ਭਾਰਤ ਦੀ ਅੱਤਵਾਦ ਦੇ ਪ੍ਰਤੀ ਜ਼ੀਰੋ ਟੌਲਰੈਂਸ ਦੀ ਨੀਤੀ ਐ, ਅੱਤਵਾਦੀਆਂ ਵੱਲੋਂ ਜੋ ਧਰਮ ਨੂੰ ਨਿਸ਼ਾਨਾ ਬਣਾ ਕੇ ਹਮਲਾ ਕੀਤਾ ਗਿਆ ਏ, ਭਾਰਤ ਇਸ ਦਾ ਕਰਾਰਾ ਜਵਾਬ ਦੇਵੇਗਾ। ਹੋਰ ਕੀ ਕੁੱਝ ਆਖਿਆ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ, ਆਓ ਸੁਣ ਲੈਨੇ ਆਂ।
ਦੱਸ ਦਈਏ ਕਿ ਬੀਤੇ ਦਿਨ ਅੱਤਵਾਦੀਆਂ ਵੱਲੋਂ ਪਹਿਲਗਾਮ ਵਿਚ ਘੁੰਮਣ ਫਿਰਨ ਲਈ ਗਏ ਸੈਲਾਨੀਆਂ ’ਤੇ ਹਮਲਾ ਕਰ ਦਿੱਤਾ ਗਿਆ ਸੀ, ਜਿਸ ਦੌਰਾਨ 27 ਲੋਕਾਂ ਦੀ ਮੌਤ ਹੋ ਗਈ ਸੀ। ਭਾਰਤੀ ਫ਼ੌਜ ਵੱਲੋਂ ਇਸ ਦਾ ਕਰਾਰਾ ਜਵਾਬ ਦੇਣ ਦੀ ਤਿਆਰੀ ਕੀਤੀ ਜਾ ਰਹੀ ਐ, ਜੋ ਇਹ ਖ਼ੂਨੀ ਖੇਡ ਖੇਡਣ ਵਾਲਿਆਂ ਲਈ ਵੱਡਾ ਸਬਕ ਹੋਵੇਗੀ।