ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ 25 ਸਤੰਬਰ ਤੱਕ ਵਧੀ ਨਿਆਂਇਕ ਹਿਰਾਸਤ
ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ 25 ਸਤੰਬਰ ਤੱਕ ਵਧੀ ਨਿਆਂਇਕ ਹਿਰਾਸਤ;
By : Deep
Update: 2024-09-11 15:54 GMT
ਨਵੀਂ ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Chief Minister Arvind Kejriwal) ਨੂੰ ਸੀ.ਬੀ.ਆਈ. ਮਾਮਲੇ ਵਿੱਚ ਕੋਈ ਰਾਹਤ ਮਿਲਦੀ ਨਜ਼ਰ ਨਹੀਂ ਆ ਰਹੀ ਹੈ। ਰਾਊਜ਼ ਐਵੇਨਿਊ ਅਦਾਲਤ (The Rouse Avenue Court) ਨੇ ਉਨ੍ਹਾਂ ਦੀ ਨਿਆਂਇਕ ਹਿਰਾਸਤ 25 ਸਤੰਬਰ ਤੱਕ ਵਧਾ ਦਿੱਤੀ ਹੈ। ਹੁਕਮ ਦਿੱਤਾ ਹੈ ਕਿ ਉਨ੍ਹਾਂ ਨੂੰ 25 ਸਤੰਬਰ ਤੱਕ ਹਿਰਾਸਤ ਵਿੱਚ ਰੱਖਿਆ ਜਾਵੇਗਾ। ਇਸ ਫ਼ੈਸਲੇ ਤੋਂ ਬਾਅਦ ਕੇਜਰੀਵਾਲ ਨੂੰ ਹੁਣ ਕਾਫੀ ਦੇਰ ਜੇਲ੍ਹ ‘ਚ ਰਹਿਣਾ ਪਵੇਗਾ ਅਤੇ ਉਨ੍ਹਾਂ ਦੀ ਕਾਨੂੰਨੀ ਲੜਾਈ ਜਾਰੀ ਰਹੇਗੀ।