NGT ਦਾ ਵੱਡਾ ਬਿਆਨ, ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਜ਼ਿੰਮੇਵਾਰ ਨਹੀਂ, ਕਿਸਾਨਾਂ ਦੀ ਪਰਾਲੀ ਨਹੀਂ ਕਰਦੀ ਪ੍ਰਦੂਸ਼ਣ

ਦਿੱਲੀ ਵਿੱਚ ਹਵਾ ਪ੍ਰਦੂਸ਼ਣ ਲਈ ਹਰਿਆਣਾ ਅਤੇ ਪੰਜਾਬ ਵਿੱਚ ਪਰਾਲੀ ਸਾੜਨ ਨੂੰ ਅਕਸਰ ਜ਼ਿੰਮੇਵਾਰ ਠਹਿਰਾਇਆ ਜਾਂਦਾ ਹੈ। ਇਸ ਸਬੰਧੀ ਐਨਜੀਟੀ ਮੈਂਬਰ ਨੇ ਵੱਡਾ ਬਿਆਨ ਦਿੱਤਾ ਹੈ।

Update: 2024-07-03 06:33 GMT

ਨਵੀਂ ਦਿੱਲੀ: ਅਜਿਹਾ ਕੋਈ ਵਿਗਿਆਨਕ ਅਧਿਐਨ ਨਹੀਂ ਹੈ ਜੋ ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਵਿੱਚ ਪਰਾਲੀ ਸਾੜਨ ਨੂੰ ਜ਼ਿੰਮੇਵਾਰ ਠਹਿਰਾਉਂਦਾ ਹੈ। ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐਨਜੀਟੀ) ਦੇ ਮੈਂਬਰ ਜਸਟਿਸ ਸੁਧੀਰ ਅਗਰਵਾਲ ਨੇ ਇਹ ਗੱਲ ਕਹੀ ਹੈ। ਉਨ੍ਹਾਂ ਕਿਹਾ ਕਿ ਇਸ ਦਾਅਵੇ ਦਾ ਸਮਰਥਨ ਕਰਨ ਲਈ ਕੋਈ ਵਿਗਿਆਨਕ ਅਧਿਐਨ ਨਹੀਂ ਕੀਤਾ ਗਿਆ ਹੈ ਕਿ ਪੰਜਾਬ ਵਿੱਚ ਪਰਾਲੀ ਸਾੜਨ ਨਾਲ ਦਿੱਲੀ ਦੇ ਹਵਾ ਪ੍ਰਦੂਸ਼ਣ ਵਿੱਚ ਯੋਗਦਾਨ ਪਾਇਆ ਜਾਂਦਾ ਹੈ।

ਉਨ੍ਹਾਂ ਸੂਬੇ ਦੇ ਕਿਸਾਨਾਂ ਨੂੰ ਪਰਾਲੀ ਸਾੜਨ 'ਤੇ ਜੁਰਮਾਨਾ ਲਾਉਣ ਅਤੇ ਉਨ੍ਹਾਂ ਨੂੰ ਜੇਲ੍ਹ ਭੇਜਣ ਨੂੰ ਸਰਾਸਰ ਬੇਇਨਸਾਫ਼ੀ ਕਰਾਰ ਦਿੱਤਾ। ਐਨਜੀਟੀ ਦੇ ਮੌਜੂਦਾ ਨਿਆਂਇਕ ਮੈਂਬਰ ਦਾ ਇਹ ਬਿਆਨ ਇਸ ਲਈ ਵੀ ਮਹੱਤਵਪੂਰਨ ਹੈ ਕਿਉਂਕਿ ਜ਼ਿਆਦਾਤਰ ਅਦਾਲਤੀ ਕਾਰਵਾਈਆਂ ਅਤੇ ਜਨਤਕ ਭਾਸ਼ਣਾਂ ਵਿੱਚ ਗੁਆਂਢੀ ਰਾਜਾਂ ਖਾਸ ਕਰਕੇ ਪੰਜਾਬ ਵਿੱਚ ਝੋਨੇ ਦੀ ਫ਼ਸਲ ਦੀ ਰਹਿੰਦ-ਖੂੰਹਦ ਨੂੰ ਅੱਗ ਲਾਉਣ ਨੂੰ ਦਿੱਲੀ ਵਿੱਚ ਹਵਾ ਪ੍ਰਦੂਸ਼ਣ ਦੇ ਵਿਗੜਨ ਲਈ ਜ਼ਿੰਮੇਵਾਰ ਠਹਿਰਾਇਆ ਗਿਆ ਹੈ।

'ਕਿਸਾਨਾਂ 'ਤੇ ਮੁਕੱਦਮਾ ਚਲਾਉਣਾ ਸਹੀ ਨਹੀਂ'

ਜਸਟਿਸ ਅਗਰਵਾਲ ਨੇ ਕਿਹਾ ਕਿ ਦਿੱਲੀ ਵਿੱਚ ਹਵਾ ਪ੍ਰਦੂਸ਼ਣ ਨੂੰ ਰੋਕਣਾ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ, 'ਸਿਰਫ਼ ਕਿਸਾਨਾਂ ਨੂੰ (ਪਰਾਲੀ ਸਾੜਨ ਲਈ) ਮੁਕੱਦਮਾ ਚਲਾਉਣਾ, ਜੁਰਮਾਨਾ ਕਰਨਾ ਅਤੇ ਜੇਲ੍ਹ ਭੇਜਣਾ ਘੋਰ ਬੇਇਨਸਾਫ਼ੀ ਹੋਵੇਗੀ।'

ਦਿੱਲੀ ਵਿੱਚ ਪ੍ਰਦੂਸ਼ਣ ਲਈ ਪਰਾਲੀ ਨੂੰ ਜ਼ਿੰਮੇਵਾਰ 

ਐਨਜੀਟੀ ਦੇ ਮੈਂਬਰ ਵਜੋਂ ਆਪਣੇ ਤਜ਼ਰਬੇ ਸਾਂਝੇ ਕਰਦਿਆਂ ਜਸਟਿਸ ਅਗਰਵਾਲ ਨੇ ਕਿਹਾ ਕਿ ਪਰਾਲੀ ਸਾੜਨ ਨੂੰ ਅਕਸਰ ਦਿੱਲੀ ਵਿੱਚ ਵਧ ਰਹੇ ਹਵਾ ਪ੍ਰਦੂਸ਼ਣ ਦਾ ਮੁੱਖ ਕਾਰਨ ਮੰਨਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਿੱਲੀ ਦਾ ਗੁਆਂਢੀ ਵੀ ਨਹੀਂ ਹੈ ਅਤੇ ਇਸ ਦੀਆਂ ਸਰਹੱਦਾਂ ਹਰਿਆਣਾ, ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਨਾਲ ਲੱਗਦੀਆਂ ਹਨ।

'ਕੀ ਕੋਈ ਵਿਗਿਆਨਕ ਅਧਿਐਨ ਕੀਤਾ ਗਿਆ ਸੀ?'

ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਪੰਜਾਬ ਦੀ ਅਖੌਤੀ ਪ੍ਰਦੂਸ਼ਿਤ ਹਵਾ ਨੂੰ ਰਾਸ਼ਟਰੀ ਰਾਜਧਾਨੀ ਤੱਕ ਪਹੁੰਚਾਉਣ ਲਈ ਇੱਕ ਨਿਸ਼ਚਿਤ ਰਫ਼ਤਾਰ ਅਤੇ ਇੱਕ ਨਿਸ਼ਚਿਤ ਦਿਸ਼ਾ ਦੀ ਲੋੜ ਹੁੰਦੀ ਹੈ। ਜਸਟਿਸ ਅਗਰਵਾਲ ਨੇ ਕਿਹਾ, 'ਮੈਨੂੰ ਸਮਝ ਨਹੀਂ ਆਉਂਦੀ ਕਿ ਹਰ ਚੀਜ਼ ਲਈ ਕਿਸਾਨ ਭਰਾਵਾਂ ਨੂੰ ਜ਼ਿੰਮੇਵਾਰ ਠਹਿਰਾਇਆ ਜਾਵੇ।'

Tags:    

Similar News