‘‘ਇੱਥੇ ਕੁੜੀਆਂ ਉਪਲਬਧ ਹਨ’’ ਦਾ ਬੋਰਡ ਦੇਖ ਪੁਲਿਸ ਦੇ ਉਡੇ ਹੋਸ਼
ਯੂਪੀ ਦੇ ਗੋਂਡਾ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਵੱਡੀ ਪੱਧਰ ’ਤੇ ਚੱਲ ਰਹੇ ਦੇਹ ਵਪਾਰ ਦੇ ਧੰਦੇ ਦਾ ਪਰਦਾਫਾਸ਼ ਹੋਇਆ ਹੈ। ਜਾਣਕਾਰੀ ਮਿਲ ਰਹੀ ਹੈ ਕਿ ਇੱਥੇ ਇਕ ਘਰ ’ਚ ਵੱਡੇ ਪੱਧਰ ’ਤੇ ਸੈਕਸ ਰੈਕੇਟ ਚਲਾਇਆ ਜਾ ਰਿਹਾ ਸੀ। ਪੁਲਿਸ ਨੇ ਜਦੋਂ ਇੱਥੇ ਛਾਪਾ ਮਾਰਿਆ ਤਾਂ ਪੁਲਿਸ ਟੀਮ ਘਰ ਦੇ ਬਾਹਰ ਲੱਗਿਆ ਬੋਰਡ ਦੇਖ ਕੇ ਹੈਰਾਨ ਰਹਿ ਗਈ...;
ਗੋਂਡਾ : ਯੂਪੀ ਦੇ ਗੋਂਡਾ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਵੱਡੀ ਪੱਧਰ ’ਤੇ ਚੱਲ ਰਹੇ ਦੇਹ ਵਪਾਰ ਦੇ ਧੰਦੇ ਦਾ ਪਰਦਾਫਾਸ਼ ਹੋਇਆ ਹੈ। ਜਾਣਕਾਰੀ ਮਿਲ ਰਹੀ ਹੈ ਕਿ ਇੱਥੇ ਇਕ ਘਰ ’ਚ ਵੱਡੇ ਪੱਧਰ ’ਤੇ ਸੈਕਸ ਰੈਕੇਟ ਚਲਾਇਆ ਜਾ ਰਿਹਾ ਸੀ। ਪੁਲਿਸ ਨੇ ਜਦੋਂ ਇੱਥੇ ਛਾਪਾ ਮਾਰਿਆ ਤਾਂ ਪੁਲਿਸ ਟੀਮ ਘਰ ਦੇ ਬਾਹਰ ਲੱਗਿਆ ਬੋਰਡ ਦੇਖ ਕੇ ਹੈਰਾਨ ਰਹਿ ਗਈ, ਜਿਸ ’ਤੇ ਲਿਖਿਆ ਹੋਇਆ ਸੀ ਕਿ ‘‘ਇੱਥੇ ਕੁੜੀਆਂ ਉਪਲਬਧ ਹਨ’। ਇਸ ਤੋਂ ਬਾਅਦ ਪੁਲਿਸ ਨੇ ਛਾਪਾ ਮਾਰ ਕੇ ਦੇਹ ਵਪਾਰ ਦਾ ਅੱਡਾ ਚਲਾਉਣ ਵਾਲੇ ਅਤੇ ਦੋ ਕੁੜੀਆ ਨੂੰ ਗ੍ਰਿਫ਼ਤਾਰ ਕਰ ਲਿਆ। ਹੈਰਾਨੀ ਦੀ ਗੱਲ ਇਹ ਹੈ ਕਿ ਦੇਹ ਵਪਾਰ ਦਾ ਅੱਡਾ ਚਲਾਉਣ ਵਾਲਾ ਮੁਲਜ਼ਮ ਰੇਲਵੇ ਵਿਭਾਗ ਦਾ ਸੇਵਾਮੁਕਤ ਮੁਲਾਜ਼ਮ ਹੈ। ਪੁਲਿਸ ਨੇ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਮਾਮਲੇ ਦੀ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਅਨੁਸਾਰ ਨਗਰ ਕੋਤਵਾਲੀ ਖੇਤਰ ਦੇ ਪਿੰਡ ਵਿਮੌਰ ਦੇ ਰਹਿਣ ਵਾਲੇ ਲੋਕਾਂ ਨੇ ਪੁਲਿਸ ਨੂੰ ਸੂਚਨਾ ਦਿੱਤੀ ਸੀ ਕਿ ਇੱਥੇ ਵੱਡੇ ਪੱਧਰ ’ਤੇ ਸੈਕਸ ਰੈਕੇਟ ਚਲਾਇਆ ਜਾ ਰਿਹਾ ਹੈ। ਲਗਾਤਾਰ ਸ਼ਿਕਾਇਤਾਂ ਮਿਲਣ ਤੋਂ ਬਾਅਦ ਪੁਲਿਸ ਨੇ ਮਾਮਲੇ ਦਾ ਜਾਇਜ਼ਾ ਲਿਆ ਅਤੇ ਘਰ ’ਚ ਛਾਪੇਮਾਰੀ ਕੀਤੀ। ਘਰ ਦੇ ਬਾਹਰ ਸ਼ਰ੍ਹੇਆਮ ਬੋਰਡ ਲਿਖ ਕੇ ਲਗਾਇਆ ਗਿਆ ਹੋਇਆ ਸੀ, ਜਿਸ ’ਤੇ ਲਿਖਿਆ ਹੋਇਆ ਸੀ ‘‘ਇੱਥੇ ਕੁੜੀਆਂ ਉਪਲਬਧ ਹਨ’’ ਪਰ ਜਿਵੇਂ ਹੀ ਪੁਲਿਸ ਟੀਮ ਅੰਦਰ ਪੁੱਜੀ ਤਾਂ ਕਮਰੇ ਦੇ ਅੰਦਰਲੇ ਹਾਲਾਤ ਦੇਖ ਕੇ ਪੁਲਿਸ ਦੇ ਹੋਸ਼ ਉਡ ਗਏ। ਪੁਲਿਸ ਛਾਪੇਮਾਰੀ ਦੌਰਾਨ ਦੋ ਲੜਕੀਆਂ ਇਤਰਾਜ਼ਯੋਗ ਹਾਲਤ ਵਿਚ ਮਿਲੀਆਂ, ਜਿਨ੍ਹਾਂ ਨੂੰ ਪੁਲਿਸ ਨੇ ਕਾਬੂ ਕਰ ਲਿਆ।
ਘਰ ਦੇ ਅੰਦਰ ਮੌਜੂਦ ਕੁਝ ਨੌਜਵਾਨ ਪੁਲਿਸ ਨੂੰ ਚਕਮਾ ਦੇ ਕੇ ਫਰਾਰ ਹੋਣ ਵਿਚ ਕਾਮਯਾਬ ਹੋ ਗਏ। ਪੁਲੀਸ ਨੇ ਇਕ ਹੋਰ ਵਿਅਕਤੀ ਗਿਰੀਸ਼ ਚੰਦਰ ਪਾਂਡੇ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਜੋ ਇਹ ਦੇਹ ਵਪਾਰ ਦਾ ਅੱਡਾ ਚਲਾਉਂਦਾ ਸੀ। ਗਿਰੀਸ਼ ਚੰਦਰ ਪਾਂਡੇ ਰੇਲਵੇ ਦਾ ਸੇਵਾਮੁਕਤ ਮੁਲਾਜ਼ਮ ਹੈ ਅਤੇ ਆਪਣੇ ਘਰ ਵਿਚ ਹੀ ਇਹ ਸੈਕਸ ਰੈਕੇਟ ਚਲਾ ਰਿਹਾ ਸੀ। ਪੁਲਿਸ ਨੇ ਮੁਲਜ਼ਮ ਦੇ ਘਰ ਨੂੰ ਸੀਲ ਕਰ ਦਿੱਤਾ ਗਿਆ ਹੈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।