ਖੜ੍ਹੇ ਟਰੱਕ ਨਾਲ ਟਕਰਾਈ ਕਾਰ, ਇਕੋ ਪਰਿਵਾਰ ਦੇ 4 ਜੀਆਂ ਦੀ ਮੌਤ

ਸੜਕ ਹਾਦਸੇ ਵਾਪਰਨ ਕਾਰਨ ਰੋਜ਼ਾਨਾ ਦੇਸ਼ ਵਿਚ ਸੈਂਕੜੇ ਲੋਕਾਂ ਦੀਆਂ ਕੀਮਤੀ ਜਾਨਾਂ ਜਾ ਰਹੀਆਂ ਹਨ। ਤਾਜ਼ਾ ਖ਼ਬਰ ਯੂਪੀ ਦੇ ਇਟਾਵਾ ਤੋਂ ਸਾਹਮਣੇ ਆਈ ਹੈ, ਜਿੱਥੇ ਜ਼ਿਲੇ ਦੇ ਆਗਰਾ-ਕਾਨਪੁਰ ਹਾਈਵੇਅ ’ਤੇ ਇਕ ਕਾਰ ਬੇਕਾਬੂ ਹੋ ਕੇ ਹਾਈਵੇਅ ਦੇ ਕਿਨਾਰੇ ਖੜ੍ਹੇ ਟਰੱਕ ਨਾਲ ਟਕਰਾ ਗਈ, ਜਿਸ ਕਾਰਨ ਭਿਆਨਕ ਸੜਕ ਹਾਦਸਾ ਵਾਪਰ ਗਿਆ।

Update: 2024-08-21 10:14 GMT

ਇਟਾਵਾ : ਸੜਕ ਹਾਦਸੇ ਵਾਪਰਨ ਕਾਰਨ ਰੋਜ਼ਾਨਾ ਦੇਸ਼ ਵਿਚ ਸੈਂਕੜੇ ਲੋਕਾਂ ਦੀਆਂ ਕੀਮਤੀ ਜਾਨਾਂ ਜਾ ਰਹੀਆਂ ਹਨ। ਤਾਜ਼ਾ ਖ਼ਬਰ ਯੂਪੀ ਦੇ ਇਟਾਵਾ ਤੋਂ ਸਾਹਮਣੇ ਆਈ ਹੈ, ਜਿੱਥੇ ਜ਼ਿਲੇ ਦੇ ਆਗਰਾ-ਕਾਨਪੁਰ ਹਾਈਵੇਅ ’ਤੇ ਇਕ ਕਾਰ ਬੇਕਾਬੂ ਹੋ ਕੇ ਹਾਈਵੇਅ ਦੇ ਕਿਨਾਰੇ ਖੜ੍ਹੇ ਟਰੱਕ ਨਾਲ ਟਕਰਾ ਗਈ, ਜਿਸ ਕਾਰਨ ਭਿਆਨਕ ਸੜਕ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿਚ ਚਾਰ ਕਾਰ ਸਵਾਰ ਲੋਕਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਦੋ ਲੋਕ ਗੰਭੀਰ ਰੂਪ ’ਚ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ।

ਜਾਣਕਾਰੀ ਅਨੁਸਾਰ ਇਹ ਭਿਆਨਕ ਸੜਕ ਹਾਦਸਾ ਸਵੇਰੇ ਕਰੀਬ 6.30 ਵਜੇ ਵਾਪਰਿਆ। ਕਿਹਾ ਜਾ ਰਿਹਾ ਹੈ ਕਿ ਕਾਨਪੁਰ ਵੱਲ ਜਾ ਰਹੀ ਕਾਰ ਬੇਕਾਬੂ ਹੋ ਕੇ ਹਾਈਵੇਅ ਦੇ ਕਿਨਾਰੇ ਖੜ੍ਹੇ ਟਰੱਕ ਨਾਲ ਜਾ ਟਕਰਾ ਗਈ। ਇਹ ਵੀ ਜਾਣਕਾਰੀ ਮਿਲ ਰਹੀ ਹੈ ਕਿ ਇਹ ਹਾਦਸਾ ਡਰਾਈਵਰ ਵੱਲੋਂ ਝਪਕੀ ਲੈਣ ਕਾਰਨ ਵਾਪਰਿਆ। ਹਾਦਸੇ ਦੌਰਾਨ ਮਾਰੇ ਗਏ ਸਾਰੇ ਮ੍ਰਿਤਕ ਇਕੋ ਪਰਿਵਾਰ ਦੇ ਮੈਂਬਰ ਦੱਸੇ ਜਾ ਰਹੇ ਹਨ।

ਹਾਦਸੇ ਤੋਂ ਬਾਅਦ ਮੌਕੇ ’ਤੇ ਵੱਡੀ ਗਿਣਤੀ ਵਿਚ ਲੋਕ ਇਕੱਠੇ ਹੋ ਗਏ। ਮੌਕੇ ’ਤੇ ਪੁੱਜੀ ਪੁਲਿਸ ਨੇ ਜ਼ਖਮੀਆਂ ਨੂੰ ਜ਼ਿਲ੍ਹ ਹਸਪਤਾਲ ਵਿਚ ਇਲਾਜ ਲਈ ਭਰਤੀ ਕਰਵਾਇਆ। ਪੁਲਿਸ ਵੱਲੋਂ ਮ੍ਰਿਤਕ ਦੀ ਪਛਾਣ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਆਸਪਾਸ ਦੇ ਸੀਸੀਟੀਵੀ ਕੈਮਰੇ ਵੀ ਚੈੱਕ ਕੀਤੇ ਜਾ ਰਹੇ ਹਨ ਤਾਂ ਜੋ ਹਾਦਸੇ ਦੀ ਅਸਲ ਵਜ੍ਹਾ ਦਾ ਪਤਾ ਲੱਗ ਸਕੇ।

Tags:    

Similar News