ਕੇਂਦਰ ਸਰਕਾਰ ਦਾ ਵੱਡਾ ਫ਼ੈਸਲਾ, ਹਰ ਸਾਲ 25 ਜੂਨ ਨੂੰ ਮਨਾਇਆ ਜਾਇਆ ਕਰੇਗਾ 'ਸੰਵਿਧਾਨ ਹੱਤਿਆ ਦਿਵਸ'

ਹਰ ਸਾਲ ਹੁਣ 25 ਜੂਨ ਨੂੰ 'ਸੰਵਿਧਾਨ ਹੱਤਿਆ ਦਿਵਸ' ਵੱਜੋਂ ਮਨਾਇਆ ਜਾਵੇਗਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠਲੀ ਕੇਂਦਰ ਸਰਕਾਰ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ।

Update: 2024-07-12 13:15 GMT

ਨਵੀਂ ਦਿੱਲੀ : ਹਰ ਸਾਲ ਹੁਣ 25 ਜੂਨ ਨੂੰ 'ਸੰਵਿਧਾਨ ਹੱਤਿਆ ਦਿਵਸ' ਵੱਜੋਂ ਮਨਾਇਆ ਜਾਵੇਗਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠਲੀ ਕੇਂਦਰ ਸਰਕਾਰ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਦੱਸ ਦਈਏ ਕਿ 25 ਜੂਨ 1975 ਨੂੰ ਤਤਕਾਲੀ ਇੰਦਰਾ ਗਾਂਧੀ ਸਰਕਾਰ ਨੇ ਦੇਸ਼ ਵਿੱਚ ਐਮਰਜੈਂਸੀ ਦਾ ਐਲਾਨ ਕੀਤਾ ਸੀ। ਹੁਣ ਇਸ ਨੂੰ ਦੇਖਦੇ ਹੋਏ ਮੋਦੀ ਸਰਕਾਰ ਨੇ ਕਾਂਗਰਸ ਨੂੰ ਘੇਰ ਲਿਆ ਹੈ ਅਤੇ ਇਸ ਦਿਨ ਨੂੰ 'ਸੰਵਿਧਾਨ ਹੱਤਿਆ ਦਿਵਸ' ਐਲਾਨ ਦਿੱਤਾ ਹੈ।ਦੂਜੇ ਪਾਸੇ, ਕੇਂਦਰ ਸਰਕਾਰ ਵੱਲੋਂ 1975 ਦੀ ਐਮਰਜੈਂਸੀ ਦੀ ਯਾਦ ਵਿੱਚ 25 ਜੂਨ ਨੂੰ ‘ਸੰਵਿਧਾਨ ਕਤਲ ਦਿਵਸ’ ਐਲਾਨੇ ਜਾਣ ’ਤੇ ਕਾਂਗਰਸੀ ਆਗੂ ਪ੍ਰਮੋਦ ਤਿਵਾੜੀ ਨੇ ਕਿਹਾ ਕਿ ਜਦੋਂ ਤੋਂ ਮੋਦੀ ਸਰਕਾਰ ਸੱਤਾ ਵਿੱਚ ਆਈ ਹੈ, ਹਰ ਰੋਜ਼ ਸੰਵਿਧਾਨ ਦਾ ਕਤਲ ਹੋ ਰਿਹਾ ਹੈ।

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇਸ ਸਬੰਧੀ ਟਵਿੱਟਰ 'ਤੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਪੋਸਟ ਕੀਤਾ, "25 ਜੂਨ 1975 ਨੂੰ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੇ ਤਾਨਾਸ਼ਾਹੀ ਮਾਨਸਿਕਤਾ ਦਾ ਪ੍ਰਦਰਸ਼ਨ ਕਰਦੇ ਹੋਏ ਦੇਸ਼ 'ਤੇ ਐਮਰਜੈਂਸੀ ਲਗਾ ਕੇ ਸਾਡੇ ਲੋਕਤੰਤਰ ਦੀ ਆਤਮਾ ਦਾ ਗਲਾ ਘੁੱਟਿਆ ਸੀ। ਲੱਖਾਂ ਲੋਕਾਂ ਨੂੰ ਬਿਨਾਂ ਕਿਸੇ ਗਲਤੀ ਦੇ ਜੇਲ੍ਹਾਂ ਵਿੱਚ ਡੱਕ ਦਿੱਤਾ ਗਿਆ ਅਤੇ ਮੀਡੀਆ ਦੀ ਆਵਾਜ਼ ਨੂੰ ਦਬਾਇਆ ਗਿਆ ਸੀ। ਹੁਣ ਭਾਰਤ ਸਰਕਾਰ ਨੇ ਹਰ ਸਾਲ 25 ਜੂਨ ਨੂੰ 'ਸੰਵਿਧਾਨ ਹੱਤਿਆ ਦਿਵਸ' ਵਜੋਂ ਮਨਾਉਣ ਦਾ ਫੈਸਲਾ ਕੀਤਾ ਹੈ। ਇਹ ਦਿਨ ਉਨ੍ਹਾਂ ਸਾਰੇ ਲੋਕਾਂ ਦੇ ਮਹਾਨ ਯੋਗਦਾਨ ਨੂੰ ਯਾਦ ਰੱਖੇਗਾ, ਜਿਨ੍ਹਾਂ ਨੇ 1975 ਦੀ ਐਮਰਜੈਂਸੀ ਦੇ ਅਣਮਨੁੱਖੀ ਦਰਦ ਨੂੰ ਸਹਿਣ ਕੀਤਾ।"

Tags:    

Similar News