ਇਹ ਸੂਬੇ ਦੇ ਲੋਕਾਂ ਨੂੰ ਮਿਲੇਗਾ ਸਸਤਾ ਪੈਟਰੋਲ-ਡੀਜ਼ਲ, ਮਹਿਲਾਵਾਂ ਨੂੰ ਮਿਲੇਗਾ 1500 ਰੁਪਏ ਮਹੀਨਾ

ਮਹਾਰਾਸ਼ਟਰ ਦੀ ਸਰਕਾਰ ਵੱਲੋਂ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਗਈ ਹੈ। ਸਰਕਾਰ ਵੱਲੋਂ ਸੂਬੇ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਘੱਟ ਕੀਤੀ ਗਈ ਹੈ। ਲੋਕਾਂ ਨੂੰ ਹੁਣ ਸਸਤਾ ਪੈਟਰੋਲ ਅਤੇ ਡੀਜਲ ਮਿਲੇਗਾ।

Update: 2024-06-28 12:07 GMT

ਮਹਾਰਾਸ਼ਟਰ: ਮਹਾਰਾਸ਼ਟਰ ਦੀ ਸਰਕਾਰ ਵੱਲੋਂ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਗਈ ਹੈ। ਸਰਕਾਰ ਵੱਲੋਂ ਸੂਬੇ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਘੱਟ ਕੀਤੀ ਗਈ ਹੈ। ਲੋਕਾਂ ਨੂੰ ਹੁਣ ਸਸਤਾ ਪੈਟਰੋਲ ਅਤੇ ਡੀਜਲ ਮਿਲੇਗਾ। ਹੁਣ ਮਹਾਰਾਸ਼ਟਰ ਸਰਕਾਰ ਨੇ ਡੀਜ਼ਲ ਉ੍ਰੱਤੇ ਟੈਕਸ 24 ਫੀਸਦ ਤੋਂ ਘਟਾ ਕੇ 21 ਫੀਸਦ ਕਰ ਦਿੱਤਾ ਹੈ। ਉੱਥੇ ਪੈਟਰੋਲ ਉੱਤੇ 26 ਤੋਂ ਘਟਾ ਕੇ 25 ਫੀਸਦੀ ਕਰ ਦਿੱਤਾ ਹੈ।ਇਸ ਦਾ ਮਤਲਬ ਹੈ ਕਿ ਡੀਜ਼ਲ ਦੀ ਕੀਮਤ ਕਰੀਬ 2 ਰੁਪਏ ਪ੍ਰਤੀ ਲੀਟਰ ਘੱਟ ਜਾਵੇਗੀ। ਪੈਟਰੋਲ 'ਤੇ ਵੀ ਟੈਕਸ 26 ਤੋਂ ਘਟਾ ਕੇ 25 ਫੀਸਦੀ ਕਰ ਦਿੱਤਾ ਗਿਆ ਹੈ ਅਤੇ ਹੁਣ ਪੈਟਰੋਲ 65 ਪੈਸੇ ਪ੍ਰਤੀ ਲੀਟਰ ਸਸਤਾ ਹੋ ਗਿਆ ਹੈ।

ਔਰਤਾਂ ਨੂੰ ਆਰਥਿਕ ਤੌਰ 'ਤੇ ਮਜ਼ਬੂਤ ​​ਬਣਾਉਣ ਲਈ ਮਹਾਰਾਸ਼ਟਰ ਸਰਕਾਰ ਨੇ ਹਰ ਮਹੀਨੇ 1500 ਰੁਪਏ ਦੇਣ ਦਾ ਐਲਾਨ ਕੀਤਾ ਹੈ। ਸੂਬੇ ਦੇ ਲੋਕਾਂ ਨੂੰ ਰਾਹਤ ਦਿੰਦਿਆਂ ਡੀਜ਼ਲ 'ਤੇ ਟੈਕਸ 24 ਫੀਸਦੀ ਤੋਂ ਘਟਾ ਕੇ 21 ਫੀਸਦੀ ਕਰ ਦਿੱਤਾ ਹੈ ਅਤੇ ਪੈਟਰੋਲ 'ਤੇ ਵੀ ਟੈਕਸ 26 ਤੋਂ ਘਟਾ ਕੇ 25 ਫੀਸਦੀ ਕਰ ਦਿੱਤਾ ਗਿਆ ਹੈ।

ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਨੇ ਸ਼ੁੱਕਰਵਾਰ ਨੂੰ ਰਾਜ ਦੇ ਬਜਟ ਸੈਸ਼ਨ ਦੌਰਾਨ ਵਿਧਾਨ ਸਭਾ 'ਚ ਐਲਾਨ ਕੀਤਾ ਕਿ ਔਰਤਾਂ ਨੂੰ ਜੁਲਾਈ ਤੋਂ ਹਰ ਮਹੀਨੇ 1500 ਰੁਪਏ ਦੀ ਸਹਾਇਤਾ ਦਿੱਤੀ ਜਾਵੇਗੀ। 21 ਤੋਂ 60 ਸਾਲ ਦੀਆਂ ਔਰਤਾਂ ਨੂੰ ਇਸ ਯੋਜਨਾ ਦਾ ਲਾਭ ਮਿਲੇਗਾ। ਸੂਬਾ ਸਰਕਾਰ ਨੇ ਇਹ ਐਲਾਨ ਸੂਬੇ 'ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਠੀਕ ਪਹਿਲਾਂ ਕੀਤਾ ਹੈ।

ਪਵਾਰ ਨੇ ਵਿਧਾਨ ਸਭਾ ਵਿੱਚ ਕਿਹਾ, ਅਸੀਂ ਮੁੱਖ ਮੰਤਰੀ ਮਾਝੀ ਲਡਕੀ ਬਹਿਨ ਯੋਜਨਾ ਦੇ ਤਹਿਤ ਰਾਜ ਦੀਆਂ ਔਰਤਾਂ ਨੂੰ ਹਰ ਮਹੀਨੇ 1,500 ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ ਕਰਦੇ ਹਾਂ। ਇਹ ਸਕੀਮ ਜੁਲਾਈ 2024 ਤੋਂ ਲਾਗੂ ਹੋ ਜਾਵੇਗੀ। ਇਸ ਸਕੀਮ ਲਈ 21 ਸਾਲ ਤੋਂ 60 ਸਾਲ ਦੀ ਉਮਰ ਦੀਆਂ ਔਰਤਾਂ ਅਪਲਾਈ ਕਰ ਸਕਦੀਆਂ ਹਨ।

Tags:    

Similar News