ਔਰਤਾਂ ਦੀ ਹੋਈ ਬੱਲੇ-ਬੱਲੇ, ਇਸ ਦਿਨ ਤੋਂ ਆਉਣਗੇ ਖਾਤੇ ਵਿੱਚ 2100 ਰੁਪਏ

ਔਰਤਾਂ ਦੇ ਲਈ ਮੁੱਖ ਮੰਤਰੀ ਵੱਲੋਂ ਵੱਡਾ ਐਲਾਨ ਕਰ ਦਿੱਤਾ ਗਿਆ ਹੈ ਹੁਣ ਔਰਤਾਂ ਨੂੰ ਹਰ ਮਹੀਨੇ ਖਾਤੇ ਵਿੱਚ ਪੈਸੇ ਭੇਜੇ ਜਾਣਗੇ। ਜੀ ਹਾਂ ਤੁਾਹਨੂੰ ਦੱਸ਼ ਦਈਏ ਕਿ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਐਤਵਾਰ ਨੂੰ ਕਿਹਾ ਕਿ ਲਾਡੋ ਲਕਸ਼ਮੀ ਯੋਜਨਾ ਤਹਿਤ ਯੋਗ ਔਰਤਾਂ ਨੂੰ 2100 ਰੁਪਏ ਦੇਣ ਦੀਆਂ ਤਿਆਰੀਆਂ ਪੂਰੀਆਂ ਹੋ ਗਈਆਂ ਹਨ।

Update: 2025-08-25 12:50 GMT

ਕੁਰੂਕਸ਼ੇਤਰ,ਕਵਿਤਾ: ਔਰਤਾਂ ਦੇ ਲਈ ਮੁੱਖ ਮੰਤਰੀ ਵੱਲੋਂ ਵੱਡਾ ਐਲਾਨ ਕਰ ਦਿੱਤਾ ਗਿਆ ਹੈ ਹੁਣ ਔਰਤਾਂ ਨੂੰ ਹਰ ਮਹੀਨੇ ਖਾਤੇ ਵਿੱਚ ਪੈਸੇ ਭੇਜੇ ਜਾਣਗੇ। ਜੀ ਹਾਂ ਤੁਾਹਨੂੰ ਦੱਸ਼ ਦਈਏ ਕਿ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਐਤਵਾਰ ਨੂੰ ਕਿਹਾ ਕਿ ਲਾਡੋ ਲਕਸ਼ਮੀ ਯੋਜਨਾ ਤਹਿਤ ਯੋਗ ਔਰਤਾਂ ਨੂੰ 2100 ਰੁਪਏ ਦੇਣ ਦੀਆਂ ਤਿਆਰੀਆਂ ਪੂਰੀਆਂ ਹੋ ਗਈਆਂ ਹਨ। ਪਹਿਲੇ ਬਜਟ ਵਿੱਚ ਇਸ ਲਈ ਪੰਜ ਹਜ਼ਾਰ ਕਰੋੜ ਰੁਪਏ ਦੀ ਵਿਵਸਥਾ ਕੀਤੀ ਗਈ ਸੀ।


ਮੁੱਖ ਮੰਤਰੀ ਨਾਇਬ ਸੈਣੀ ਨੇ ਕਿਹਾ ਹੈ ਕਿ ਹੁਣ ਸਾਡਾ ਦੂਜਾ ਬਜਟ ਆਵੇਗਾ। ਦੂਜਾ ਬਜਟ ਆਉਣ ਤੋਂ ਬਾਅਦ, ਹਰਿਆਣਾ ਦੀਆਂ ਔਰਤਾਂ ਨੂੰ ਪੈਸੇ ਮਿਲਣੇ ਸ਼ੁਰੂ ਹੋ ਜਾਣਗੇ। ਤੁਹਾਨੂੰ ਦੱਸ ਦਈਏ ਕਿ ਲਾਡੋ ਲਕਸ਼ਮੀ ਯੋਜਨਾ ਭਾਜਪਾ ਵੱਲੋਂ ਹਰਿਆਣਾ ਵਿਧਾਨ ਸਭਾ ਚੋਣਾਂ ਦੌਰਾਨ ਕੀਤੇ ਗਏ ਚੋਣ ਵਾਅਦਿਆਂ ਵਿੱਚੋਂ ਇੱਕ ਹੈ।


ਸੀਐਮ ਸੈਣੀ ਨੇ ਕਿਹਾ ਕਿ 'ਲਾਡੋ ਲਕਸ਼ਮੀ ਯੋਜਨਾ' ਨੂੰ ਲਾਗੂ ਕਰਨ ਲਈ ਪੂਰੀ ਯੋਜਨਾ ਤਿਆਰ ਕਰ ਲਈ ਗਈ ਹੈ। ਇਸ ਲਈ ਇੱਕ ਪੋਰਟਲ ਸ਼ੁਰੂ ਕੀਤਾ ਜਾਵੇਗਾ। ਸਾਰੀ ਜਾਣਕਾਰੀ ਪੋਰਟਲ 'ਤੇ ਉਪਲਬਧ ਹੋਵੇਗੀ। ਲੋਕ ਲਾਡੀ ਲਕਸ਼ਮੀ ਯੋਜਨਾ ਲਈ ਔਨਲਾਈਨ ਅਰਜ਼ੀ ਦੇ ਸਕਣਗੇ।

Tags:    

Similar News