ਹਿਮਾਚਲ ਜਾਣ ਵਾਲੇ ਹੋ ਜਾਓ ਸਾਵਧਾਨ, ਸੜਕਾਂ ਉੱਤੇ ਲੱਗਿਆ ਜਾਮ, ਭਾਰੀ ਮੀਂਹ ਦੀ ਚਿਤਾਵਨੀ

ਹਿਮਾਚਲ ਜਾਣ ਵਾਲੇ ਸਾਵਧਾਨ ਹੋ ਜਾਣ ਕਿਉਂਕਿ ਮੀਂਹ ਕਈ ਰਸਤੇ ਬੰਦ ਹੋ ਗਏ ਹਨ। ਮੌਸਮ ਵਿਭਾਗ ਨੇ ਹਿਮਾਚਲ ਦੇ ਕਾਂਗੜਾ, ਊਨਾ, ਬਿਲਾਸਪੁਰ, ਸੋਲਨ ਅਤੇ ਸਿਰਮੌਰ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦੇ ਨਾਲ-ਨਾਲ ਬਿਜਲੀ ਡਿੱਗਣ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਮੌਸਮ ਵਿਭਾਗ ਨੇ ਉੱਥੋਂ ਦੇ ਲੋਕਾਂ ਨੂੰ ਘਰਾਂ 'ਚ ਰਹਿਣ ਦੀ ਸਲਾਹ ਦਿੱਤੀ ਹੈ।

Update: 2024-07-26 10:39 GMT

ਚੰਡੀਗੜ੍ਹ: ਹਿਮਾਚਲ ਜਾਣ ਵਾਲੇ ਸਾਵਧਾਨ ਹੋ ਜਾਣ ਕਿਉਂਕਿ ਮੀਂਹ ਕਈ ਰਸਤੇ ਬੰਦ ਹੋ ਗਏ ਹਨ। ਮੌਸਮ ਵਿਭਾਗ ਨੇ ਹਿਮਾਚਲ ਦੇ ਕਾਂਗੜਾ, ਊਨਾ, ਬਿਲਾਸਪੁਰ, ਸੋਲਨ ਅਤੇ ਸਿਰਮੌਰ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦੇ ਨਾਲ-ਨਾਲ ਬਿਜਲੀ ਡਿੱਗਣ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਮੌਸਮ ਵਿਭਾਗ ਨੇ ਉੱਥੋਂ ਦੇ ਲੋਕਾਂ ਨੂੰ ਘਰਾਂ 'ਚ ਰਹਿਣ ਦੀ ਸਲਾਹ ਦਿੱਤੀ ਹੈ।

ਮਨਾਲੀ-ਲੇਹ ਸੜਕ ਬੰਦ

ਹਿਮਾਚਲ ਦੇ ਮਨਾਲੀ 'ਚ ਵੀਰਵਾਰ ਨੂੰ ਸੋਲੰਗਨਾਲਾ ਦੇ ਨਾਲ ਲੱਗਦੇ ਅੰਜਨੀ ਮਹਾਦੇਵ 'ਚ ਬੱਦਲ ਫਟਣ ਨਾਲ ਭਾਰੀ ਤਬਾਹੀ ਹੋਈ ਹੈ। ਪਲਚਨ ਪੁਲ 'ਤੇ ਮਲਬੇ ਕਾਰਨ ਮਨਾਲੀ-ਲੇਹ ਸੜਕ ਨੂੰ ਬੰਦ ਕਰ ਦਿੱਤਾ ਗਿਆ ਹੈ। ਬੱਦਲ ਫਟਣ ਕਾਰਨ ਆਏ ਹੜ੍ਹ ਕਾਰਨ ਪਲਚਨ 'ਚ ਤਿੰਨ ਘਰ ਵੀ ਢਹਿ ਗਏ। ਟ੍ਰੈਫਿਕ ਨੂੰ ਵੀ ਸਮੱਸਿਆ ਆ ਰਹੀ ਹੈ।

ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਕੱਲ੍ਹ ਰਾਤ ਤੋਂ ਬਾਰਸ਼ ਹੋ ਰਹੀ ਹੈ। ਜੇਕਰ ਤੁਸੀਂ ਵੀ ਪੰਜਾਬ ਤੋਂ ਚੰਡੀਗੜ੍ਹ ਜਾਂ ਹਿਮਾਚਲ ਘੁੰਮਣ ਲਈ ਜਾ ਰਹੇ ਹੋ ਤਾਂ ਰੁਕ ਜਾਓ ,ਕਿਉਂਕਿ ਮੌਸਮ ਵਿਭਾਗ ਨੇ ਹਿਮਾਚਲ ਦੇ ਲੋਕਾਂ ਨੂੰ ਘਰਾਂ 'ਚ ਰਹਿਣ ਦੀ ਸਲਾਹ ਦਿੱਤੀ ਹੈ। ਨਾਲ ਹੀ ਚੰਡੀਗ੍ਹੜ ਦੇ ਨਾਲ ਲੱਗਦਿਆਂ ਸ਼ਹਿਰੀ ਇਲਾਕਿਆਂ ਵਿਚ ਟ੍ਰੈਫਿਕ ਦੀ ਸਮੱਸਿਆ ਖੜ੍ਹੀ ਹੋ ਗਈ।

ਓਥੇ ਹੀ ਟਰਾਈਸਿਟੀ ਵਿਚ ਦੇਰ ਰਾਤ ਤੋਂ ਤੜਕੇ ਸੱਤ ਵਜੇ ਤੱਕ ਮੀਂਹ ਪੈਣ ਨਾਲ ਸੜਕਾਂ ਉਤੇ ਪਾਣੀ ਭਰ ਗਿਆ। ਜ਼ੀਰਕਪੁਰ, ਡੇਰਾਬਸੀ, ਮੁਹਾਲੀ ਅਤੇ ਰਾਜਪੁਰਾ ਸਮੇਤ ਕਈ ਇਲਾਕਿਆਂ ਵਿਚ ਸਵੇਰੇ-ਸਵੇਰੇ ਲੰਬੇ ਟ੍ਰੈਫਿਕ ਜਾਮ ਵੇਖੇ ਗਏ। ਇਸ ਜਾਮ ਕਾਰਨ ਪਟਿਆਲਾ ਤੋਂ ਬੱਸਾਂ ਵਿਚ ਸਫਰ ਕਰਨ ਵਾਲਿਆਂ ਨੂੰ ਖੱਜਲ ਖੁਆਰੀ ਦਾ ਸਾਹਮਣਾ ਕਰਨਾ ਪਿਆ।

ਦੱਸ ਦੇਈਏ ਕਿ ਹਿਮਾਚਲ ਪ੍ਰਦੇਸ਼ ਦੇ ਗੁਆਂਢੀ ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਐਸ.ਏ.ਐਸ.ਨਗਰ ਅਤੇ ਫਤਿਹਗੜ੍ਹ ਸਾਹਿਬ ਵਿੱਚ ਹੋਰ ਮੀਂਹ ਪੈਣ ਦੀ ਸੰਭਾਵਨਾ ਹੈ। ਸ਼ਨੀਵਾਰ ਨੂੰ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਵਰਗੇ ਕੁਝ ਇਲਾਕਿਆਂ ‘ਚ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਨੇ ਅਗਲੇ ਕੁਝ ਦਿਨ ਹੋਰ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ।

Tags:    

Similar News