ਸ਼ੇਖ ਹਸੀਨਾ ਬਾਰੇ ਇਹ ਕੀ ਕਹਿ ਗਏ ਕੰਗਨਾ ਰਣੌਤ ! ਜਾਣੋ ਖਬਰ

ਜਿੱਥੇ ਦੁਨੀਆ ਦੇ ਹਰ ਕੋਨੇ ਚ ਇਸ ਦੀ ਚਰਚਾ ਛਿੜੀ ਹੋਈ ਹੈ ਉੱਥੇ ਹੀ ਕੰਗਨਾ ਰਣੌਤ ਨੇ ਵੀ ਇਸ ਸਬੰਧੀ ਆਪਣੀ ਰਾਏ ਲੋਕਾਂ ਚ ਰੱਖੀ ਹੈ ।;

Update: 2024-08-06 05:57 GMT

ਦਿੱਲੀ : ਇਸ ਸਮੇਂ ਹਿੰਸਾ ਦੀ ਅੱਗ ਵਿੱਚ ਸੜ ਰਹੇ ਬੰਗਲਾਦੇਸ਼ 'ਚ ਹਜ਼ਾਰਾਂ ਲੋਕ ਰਾਖਵੇਂਕਰਨ ਨੂੰ ਲੈ ਕੇ ਦੇਸ਼ ਦੀਆਂ ਸੜਕਾਂ 'ਤੇ ਅੰਦੋਲਨ ਕਰ ਰਹੇ ਹਨ । ਇਸ ਦੌਰਾਨ ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਪ੍ਰਧਾਨ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਕੇ ਭਾਰਤ ਆ ਗਈ ਹੈ । ਮੀਡੀਆ ਰਿਪੋਰਟਾਂ ਮੁਤਾਬਕ ਸ਼ੇਖ ਹਸੀਨਾ ਦਾ ਜਹਾਜ਼ ਹਿੰਡਨ ਏਅਰ ਬੇਸ 'ਤੇ ਉਤਰਿਆ ਹੈ । ਜਿੱਥੇ ਦੁਨੀਆ ਦੇ ਹਰ ਕੋਨੇ ਚ ਇਸ ਦੀ ਚਰਚਾ ਛਿੜੀ ਹੋਈ ਹੈ ਉੱਥੇ ਹੀ ਕੰਗਨਾ ਰਣੌਤ ਨੇ ਵੀ ਇਸ ਸਬੰਧੀ ਆਪਣੀ ਰਾਏ ਲੋਕਾਂ ਚ ਰੱਖੀ ਹੈ , ਜਾਣਕਾਰੀ ਅਨੁਸਾਰ ਕੰਗਨਾ ਰਣੌਤ ਨੇ ਆਪਣੇ ਟਵਿੱਟਰ 'ਤੇ ਟਵੀਟ ਕਰਦੇ ਹੋਏ ਲਿਖਿਆ ਹੈ ਕਿ 'ਸਾਡੇ ਆਲੇ ਦੁਆਲੇ ਦੇ ਸਾਰੇ ਇਸਲਾਮੀ ਗਣਰਾਜਾਂ ਦੀ ਮੂਲ ਭੂਮੀ ਭਾਰਤ ਹੈ । ਸਾਨੂੰ ਮਾਣ ਅਤੇ ਖੁਸ਼ੀ ਹੈ ਕਿ ਬੰਗਲਾਦੇਸ਼ ਦੇ ਮਾਣਯੋਗ ਪ੍ਰਧਾਨ ਮੰਤਰੀ ਭਾਰਤ ਵਿੱਚ ਸੁਰੱਖਿਅਤ ਮਹਿਸੂਸ ਕਰਦੇ ਹਨ, ਪਰ ਉਹ ਸਾਰੇ ਜੋ ਭਾਰਤ ਵਿੱਚ ਰਹਿੰਦੇ ਹਨ ਅਤੇ ਪੁੱਛਦੇ ਰਹਿੰਦੇ ਹਨ ਕਿ ਹਿੰਦੂ ਰਾਸ਼ਟਰ ਕਿਉਂ? ਰਾਮ ਰਾਜ ਕਿਉਂ? ਇਸ ਨਾਲ ਇਹ ਸਪੱਸ਼ਟ ਹੈ ਕਿ ਕਿਉਂ? ਕੰਗਨਾ ਨੇ ਅੱਗੇ ਕਿਹਾ, 'ਮੁਸਲਿਮ ਦੇਸ਼ਾਂ 'ਚ ਕੋਈ ਵੀ ਸੁਰੱਖਿਅਤ ਨਹੀਂ ਹੈ, ਇੱਥੋਂ ਤੱਕ ਕਿ ਖੁਦ ਮੁਸਲਮਾਨ ਵੀ ਨਹੀਂ। ਅਫਗਾਨਿਸਤਾਨ, ਪਾਕਿਸਤਾਨ, ਬੰਗਲਾਦੇਸ਼ ਅਤੇ ਬ੍ਰਿਟੇਨ ਵਿਚ ਜੋ ਵੀ ਹੋ ਰਿਹਾ ਹੈ ਉਹ ਮੰਦਭਾਗਾ ਹੈ । ਅਸੀਂ ਖੁਸ਼ਕਿਸਮਤ ਹਾਂ ਕਿ ਅਸੀਂ ਰਾਮ ਰਾਜ ਵਿੱਚ ਰਹਿ ਰਹੇ ਹਾਂ । ਜੈ ਸ਼੍ਰੀ ਰਾਮ।'

ਇਸ ਕਾਰਨ ਵਧੀ ਬੰਗਲਾਦੇਸ਼ ਚ ਹਿੰਸਾ

ਬੰਗਲਾਦੇਸ਼ ਵਿੱਚ ਵਿਰੋਧ ਪ੍ਰਦਰਸ਼ਨ ਅਤੇ ਹਿੰਸਾ ਦਾ ਮੁੱਖ ਕਾਰਨ ਸਰਕਾਰੀ ਨੌਕਰੀਆਂ ਵਿੱਚ ਰਾਖਵਾਂਕਰਨ ਹੈ । 1971 ਦੇ ਆਜ਼ਾਦੀ ਸੰਗਰਾਮ ਵਿੱਚ ਹਿੱਸਾ ਲੈਣ ਵਾਲਿਆਂ ਦੇ ਵਾਰਸਾਂ ਨੂੰ ਸਰਕਾਰੀ ਨੌਕਰੀਆਂ ਵਿੱਚ ਰਾਖਵਾਂਕਰਨ ਜਾਰੀ ਰੱਖਣ ਲਈ ਇਹ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ । ਬੰਗਲਾਦੇਸ਼ ਵਿੱਚ ਸੁਤੰਤਰਤਾ ਸੰਗਰਾਮ ਵਿੱਚ ਹਿੱਸਾ ਲੈਣ ਵਾਲੇ ਲੋਕਾਂ ਦੇ ਵੰਸ਼ਜਾਂ ਨੂੰ ਸਰਕਾਰੀ ਨੌਕਰੀਆਂ ਵਿੱਚ 30 ਫੀਸਦੀ ਰਾਖਵਾਂਕਰਨ ਦੇਣ ਦੀ ਵਿਵਸਥਾ ਹੈ ਅਤੇ ਔਰਤਾਂ ਲਈ 10 ਫੀਸਦੀ ਰਾਖਵਾਂਕਰਨ ਰੱਖਿਆ ਗਿਆ ਹੈ ।

Tags:    

Similar News