ਪਤੀ ਨੇ ਪੁਲਸੀਏ ਨਾਲ ਸਰੀਰਕ ਸਬੰਧ ਬਣਾਉਂਦੀ ਪਤਨੀ ਫੜੀ, ਦੇਖੋ ਵੀਡੀਓ

ਯੂਪੀ ਤੋਂ ਇਕ ਬਹੁਤ ਹੀ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਇਕ ਪਤੀ ਨੇ ਆਪਣੀ ਪਤਨੀ ਨੂੰ ਇਕ ਪੁਲਿਸ ਮੁਲਾਜ਼ਮ ਦੇ ਨਾਲ ਰੰਗ ਰਲੀਆਂ ਮਨਾਉਂਦੇ ਰੰਗੇ ਹੱਥੀਂ ਕਾਬੂ ਕਰ ਲਿਆ। ਇੱਥੇ ਹੀ ਬਸ ਨਹੀਂ, ਪਤੀ ਨੇ ਉਸ ਦੀ ਵੀਡੀਓ ਵੀ ਬਣਾ ਲਈ ਅਤੇ ਫਿਰ ਸੋਸ਼ਲ ਮੀਡੀਆ ’ਤੇ ਵਾਇਰਲ ਕਰ ਦਿੱਤੀ।;

Update: 2024-08-21 08:16 GMT

ਲਖਨਊ : ਯੂਪੀ ਤੋਂ ਇਕ ਬਹੁਤ ਹੀ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਇਕ ਪਤੀ ਨੇ ਆਪਣੀ ਪਤਨੀ ਨੂੰ ਇਕ ਪੁਲਿਸ ਮੁਲਾਜ਼ਮ ਦੇ ਨਾਲ ਰੰਗ ਰਲੀਆਂ ਮਨਾਉਂਦੇ ਰੰਗੇ ਹੱਥੀਂ ਕਾਬੂ ਕਰ ਲਿਆ। ਇੱਥੇ ਹੀ ਬਸ ਨਹੀਂ, ਪਤੀ ਨੇ ਉਸ ਦੀ ਵੀਡੀਓ ਵੀ ਬਣਾ ਲਈ ਅਤੇ ਫਿਰ ਸੋਸ਼ਲ ਮੀਡੀਆ ’ਤੇ ਵਾਇਰਲ ਕਰ ਦਿੱਤੀ।

ਦਰਅਸਲ ਜਿਵੇਂ ਹੀ ਪਤੀ ਇਕ ਕਮਰੇ ਵਿਚ ਗਿਆ ਤਾਂ ਉਥੇ ਉਸ ਨੇ ਆਪਣੀ ਪਤਨੀ ਨੂੰ ਇਕ ਪੁਲਿਸ ਕਾਂਸਟੇਬਲ ਨਰੇਸ਼ ਨਾਲ ਇਤਰਾਜ਼ਯੋਗ ਹਾਲਤ ’ਚ ਦੇਖਿਆ, ਜਿਸ ਤੋਂ ਬਾਅਦ ਉਸ ਦਾ ਗੁੱਸਾ ਸੱਤਵੇਂ ਆਸਮਾਨ ’ਤੇ ਪਹੁੰਚ ਗਿਆ ਅਤੇ ਵਿਅਕਤੀ ਨੇ ਨਾਲੇ ਤਾਂ ਦੋਵਾਂ ਨੂੰ ਲਾਹਣਤਾਂ ਪਾਈਆਂ ਅਤੇ ਨਾਲ ਹੀ ਉਨ੍ਹਾਂ ਦੀ ਵੀਡੀਓ ਵੀ ਬਣਾ ਲਈ।

ਵੀਡੀਓ ਦੇਖੋ : 

ਦੱਸਿਆ ਜਾ ਰਿਹਾ ਹੈ ਕਿ ਕਾਂਸਟੇਬਲ ਉਸ ਮਹਿਲਾ ਦਾ ਗੁਆਂਢੀ ਸੀ ਅਤੇ ਅਕਸਰ ਝਗੜਾ ਸੁਲਝਾਉਣ ਜਾਂ ਹੋਰ ਕੰਮ ਲਈ ਉਨ੍ਹਾਂ ਦੇ ਘਰ ਆਉਂਦਾ ਜਾਂਦਾ ਰਹਿੰਦਾ ਸੀ। ਔਰਤ ਦੇ ਪਤੀ ਨੂੰ ਕੀ ਪਤਾ ਸੀ ਕਿ ਇਹ ਝਗੜਾ ਮਿਟਾਉਣ ਲਈ ਨਹੀਂ ਬਲਕਿ ਆਪਣੀ ਕਹਾਣੀ ਫਿੱਟ ਕਰਨ ਦੇ ਲਈ ਆਉਂਦਾ ਹੈ। ਹੁਣ ਇਸ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਹੈ, ਜਿਸ ’ਚ ਪਤੀ ਨੇ ਕੈਮਰਾ ਹੱਥ ’ਚ ਫੜਿਆ ਹੋਇਆ ਹੈ ਅਤੇ ਵੀਡੀਓ ਬਣਾਉਂਦੇ ਹੋਏ ਉਹ ਪੁਲਿਸ ਮੁਲਾਜ਼ਮ ਨੂੰ ਕਹਿ ਰਿਹਾ ਹੈ ਕਿ ਮੈਂ ਤੇਰੀ ਨੌਕਰੀ ਖਾ ਜਾਵਾਂਗਾ।

ਇਹ ਵੀ ਜਾਣਕਾਰੀ ਮਿਲ ਰਹੀ ਹੈ ਕਿ ਕੁਝ ਸਮਾਂ ਪਹਿਲਾਂ ਪਤੀ-ਪਤਨੀ ਵਿਚਕਾਰ ਕਿਸੇ ਗੱਲ ਨੂੰ ਲੈ ਕੇ ਝਗੜਾ ਹੋ ਗਿਆ ਸੀ, ਪਤਨੀ ਸ਼ਿਕਾਇਤ ਲੈ ਕੇ ਥਾਣੇ ਪਹੁੰਚੀ ਸੀ, ਜਿਸ ਤੋਂ ਬਾਅਦ ਨਰੇਸ਼ ਅਤੇ ਮਹਿਲਾ ਵਿਚਾਲੇ ਗੱਲਬਾਤ ਸ਼ੁਰੂ ਹੋ ਗਈ ਸੀ।

Tags:    

Similar News