ਫਤਿਹਗੜ੍ਹ ਸਾਹਿਬ ਵਿਖੇ ਸ਼ਰਧਾ ਪੂਰਵਾਕ ਮਨਾਇਆ ਗਿਆ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਗੁਰਪੁਰਬ
ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਹੀਦਾਂ ਦੇ ਪਵਿੱਤਰ ਅਸਥਾਨ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਸ਼ਰਧਾ ਪੂਰਵਕ ਮਨਾਇਆ ਗਿਆ। ਇਸ ਮੌਕੇ ਤੇ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਜਿਸ ਵਿੱਚ ਸੰਗਤਾਂ ਵੱਲੋਂ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ ਗਈ।
ਫਤਿਹਗੜ੍ਹ ਸਾਹਿਬ (ਗੁਰਪਿਆਰ ਸਿੰਘ) : ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਹੀਦਾਂ ਦੇ ਪਵਿੱਤਰ ਅਸਥਾਨ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਸ਼ਰਧਾ ਪੂਰਵਕ ਮਨਾਇਆ ਗਿਆ। ਇਸ ਮੌਕੇ ਤੇ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਜਿਸ ਵਿੱਚ ਸੰਗਤਾਂ ਵੱਲੋਂ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ ਗਈ।
ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣ ਤੇ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਦੇ ਗ੍ਰੰਥੀ ਸਿੰਘ ਭਾਈ ਨਿਰਮਲ ਸਿੰਘ ਵੱਲੋਂ ਅਰਦਾਸ ਕੀਤੀ ਗਈ ਜਦੋਂਕਿ ਹੁਕਮਨਾਮਾ ਕਥਾ ਵਾਚਕ ਭਾਈ ਸਤਨਾਮ ਸਿੰਘ ਵੱਲੋਂ ਲਿਆ ਗਿਆ। ਇਸ ਮੌਕੇ ਤੇ ਸੰਗਤਾਂ ਦੀ ਵੱਡੀ ਗਿਣਤੀ ਵਿੱਚ ਆਮਦ ਨੂੰ ਦੇਖਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਢੁਕਮੇ ਪ੍ਰਬੰਧ ਕੀਤੇ ਗਏ।
ਇਸ ਮੌਕੇ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਅਵਤਾਰ ਸਿੰਘ ਰੀਆ ਨੇ ਆਈਆਂ ਸਮੁੱਚੀਆਂ ਸੰਗਤਾਂ ਦਾ ਧੰਨਵਾਦ ਕਰਦਿਆਂ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੀ ਸਮੁੱਚੇ ਸਿੱਖ ਪੰਥ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਾਨੂੰ ਗੁਰੂ ਸਾਹਿਬਾਨ ਵੱਲੋਂ ਦਰਸਾਏ ਮਾਰਗ ਤੇ ਚੱਲ ਕੇ ਆਪਣੇ ਜੀਵਨ ਨੂੰ ਸਫਲ ਬਣਾਉਣਾ ਚਾਹੀਦਾ ਹੈ।
ਇਸ ਮੌਕੇ ਤੇ ਗਿਆਨੀ ਸਤਨਾਮ ਸਿੰਘ, ਕਥਾਵਾਚਕ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਨੇ ਸੰਗਤਾਂ ਨੂੰ ਗੁਰੂ ਦੇ ਲੜ ਲੱਗਣ ਦੀ ਅਪੀਲ ਕੀਤੀ।