ਮੋਗਾ-ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅੱਜ ਸਵੇਰੇ 11 ਵਜੇ ਵਿਦੇਸ਼ਾਂ ਵਿੱਚ ਬੈਠੇ ਪਰਵਾਸੀ ਪੰਜਾਬੀਆਂ ਦੀਆਂ ਮੁਸ਼ਕਲਾਂ ਸੁਣਨਗੇ।
ਇਸ ਮੌਕੇ ਉਨ੍ਹਾਂ ਪਰਵਾਸੀ ਪੰਜਾਬੀਆਂ ਨੂੰ ਖਾਸ ਤੌਰ ’ਤੇ ਸੰਪਰਕ ਕਰਨ ਦਾ ਸੱਦਾ ਦਿੱਤਾ ਗਿਆ ਹੈ, ਜਿਨ੍ਹਾਂ ਖ਼ਿਲਾਫ਼ ਪੁਲੀਸ ਵੱਲੋਂ ਝੂਠੇ ਕੇਸ ਦਰਜ ਕੀਤੇ ਗਏ ਹਨ। ਇਸ ਤੋਂ ਇਲਾਵਾ ਕੋਈ ਵੀ ਐੱਨਆਰਆਈ ਆਪਣੀ ਸ਼ਿਕਾਇਤ ਉਨ੍ਹਾਂ ਦੇ ਫੇਸ ਬੁੱਕ ਪੇਜ ’ਤੇ ਜਾਂ ਮੋਬਾਈਲ ਨੰਬਰ 82848-76662 ’ਤੇ ਭੇਜ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਦੁਨੀਆ ਦੇ ਕਿਸੇ ਵੀ ਕੋਨੇ ਵਿੱਚ ਬੈਠੇ ਪਰਵਾਸੀ ਪੰਜਾਬੀ ਆਨਲਾਈਨ ਸਿੱਧਾ ਉਨ੍ਹਾਂ ਨੂੰ ਆਪਣੀਆਂ ਮੁਸ਼ਕਿਲਾਂ ਦੱਸ ਸਕਦੇ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਐੱਨਆਰਆਈ ਭਰਾਵਾਂ ਖ਼ਿਲਾਫ਼ ਦਰਜ ਕੀਤੇ ਝੂਠੇ ਕੇਸ ਰੱਦ ਕਰਵਾਏ ਜਾਣਗੇ।