36 ਘੰਟਿਆ ਦਾ ਲਗਾਇਆ ਕਰਫਿਊ, ਇੰਟਰਨੈੱਟ ਵੀ ਕੀਤਾ ਬੰਦ
ਦੁਰਗਾ ਪੂਜਾ ਮੂਰਤੀ ਵਿਸਰਜਨ ਦੌਰਾਨ ਦੌ ਭਾਈਚਾਰਿਆਂ ਵਿਚਾਲੇ ਓਡੀਸ਼ਾ ਦੇ ਇਤਿਹਾਸਕ ਸ਼ਹਿਰ ਕਟਕ ਵਿੱਚ ਹਿੰਸ ਕ ਝੜਪ ਹੋ ਗਈ। ਦੁਰਗਾ ਪੂਜਾ ਮੂਰਤੀ ਵਿਸਰਜਨ ਦੌਰਾਨ ਦੋ ਭਾਈਚਾਰਿਆਂ ਵਿਚਾਲੇ ਹੋਈ ਹਿੰਸਕ ਝੜਪ ਤੋਂ ਬਾਅਦ ਸਥਿਤੀ ਤਣਾਅਪੂਰਨ ਹੋ ਗਈ ਹੈ। ਹਾਲਾਤ ਨੂੰ ਕਾਬੂ ਵਿੱਚ ਕਰਨ ਲਈ ਪ੍ਰਸ਼ਾਸਨ ਨੇ ਸ਼ਹਿਰ ਦੇ ਕਈ ਇਲਾਕਿਆਂ ਵਿੱਚ 36 ਘੰਟੇ ਦਾ ਕਰਫਿਊ ਲਗਾ ਦਿੱਤਾ ਹੈ ਅਤੇ ਅਫਵਾਹਾਂ ਨੂੰ ਫੈਲਣ ਤੋਂ ਰੋਕਣ ਲਈ ਇੰਟਰਨੈੱਟ ਸੇਵਾਵਾਂ 'ਤੇ ਵੀ ਪਾਬੰਦੀ ਲਗਾ ਦਿੱਤੀ ਹੈ।
ਕਟਕ/ਭੁਵਨੇਸ਼ਵਰ (ਗੁਰਪਿਆਰ ਥਿੰਦ) : ਦੁਰਗਾ ਪੂਜਾ ਮੂਰਤੀ ਵਿਸਰਜਨ ਦੌਰਾਨ ਦੌ ਭਾਈਚਾਰਿਆਂ ਵਿਚਾਲੇ ਓਡੀਸ਼ਾ ਦੇ ਇਤਿਹਾਸਕ ਸ਼ਹਿਰ ਕਟਕ ਵਿੱਚ ਹਿੰਸ ਕ ਝੜਪ ਹੋ ਗਈ। ਦੋ ਭਾਈਚਾਰਿਆਂ ਵਿਚਾਲੇ ਹੋਈ ਹਿੰਸਕ ਝੜਪ ਤੋਂ ਬਾਅਦ ਸਥਿਤੀ ਤਣਾਅਪੂਰਨ ਹੋ ਗਈ ਹੈ। ਹਾਲਾਤ ਨੂੰ ਕਾਬੂ ਵਿੱਚ ਕਰਨ ਲਈ ਪ੍ਰਸ਼ਾਸਨ ਨੇ ਸ਼ਹਿਰ ਦੇ ਕਈ ਇਲਾਕਿਆਂ ਵਿੱਚ 36 ਘੰਟੇ ਦਾ ਕਰਫਿਊ ਲਗਾ ਦਿੱਤਾ ਹੈ ਅਤੇ ਅਫਵਾਹਾਂ ਨੂੰ ਫੈਲਣ ਤੋਂ ਰੋਕਣ ਲਈ ਇੰਟਰਨੈੱਟ ਸੇਵਾਵਾਂ 'ਤੇ ਵੀ ਪਾਬੰਦੀ ਲਗਾ ਦਿੱਤੀ ਹੈ। ਇਸ ਹਿੰਸਾ ਵਿੱਚ 8 ਪੁਲਿਸ ਕਰਮਚਾਰੀਆਂ ਸਮੇਤ 25 ਤੋਂ ਵੱਧ ਲੋਕ ਜ਼ਖਮੀ ਹੋਏ ਹਨ।
ਦੱਸ ਦਈਏ ਕਿ ਇਹ ਹਿੰਸਾ ਸ਼ੁੱਕਰਵਾਰ ਰਾਤ ਨੂੰ ਸ਼ੁਰੂ ਹੋਈ ਅਤੇ ਐਤਵਾਰ ਨੂੰ ਇਸਨੇ ਹੋਰ ਭਿਆਨਕ ਰੂਪ ਲੈ ਲਿਆ, ਜਿਸ ਤੋਂ ਬਾਅਦ ਪ੍ਰਸ਼ਾਸਨ ਨੂੰ ਸਖ਼ਤ ਕਦਮ ਚੁੱਕਣੇ ਪਏ। ਮੁੱਖ ਮੰਤਰੀ ਮੋਹਨ ਚਰਨ ਮਾਝੀ ਤੋਂ ਲੈ ਕੇ ਵਿਰੋਧੀ ਧਿਰ ਤੱਕ, ਸਾਰਿਆਂ ਨੇ ਲੋਕਾਂ ਨੂੰ ਸ਼ਾਂਤੀ ਅਤੇ ਭਾਈਚਾਰਕ ਸਾਂਝ ਬਣਾਈ ਰੱਖਣ ਦੀ ਅਪੀਲ ਕੀਤੀ ਹੈ। ਸ਼ਹਿਰ ਵਿੱਚ ਸ਼ਾਂਤੀ ਵਿਵਸਥਾ ਬਣਾਈ ਰੱਖਣ ਲਈ ਭਾਰੀ ਗਿਣਤੀ ਵਿੱਚ ਸੁਰੱਖਿਆ ਬਲਾਂ ਨੂੰ ਤਾਇਨਾਤ ਕੀਤਾ ਗਿਆ ਹੈ।
ਕਿਵੇਂ ਭੜਕੀ ਇਹ ਹਿੰਸਾਂ:
ਹਿੰਸਾ ਦੀ ਸ਼ੁਰੂਆਤ ਸ਼ੁੱਕਰਵਾਰ ਰਾਤ ਨੂੰ ਹਾਤੀ ਪੋਖਰੀ ਇਲਾਕੇ ਤੋਂ ਹੋਈ, ਜਦੋਂ ਮੂਰਤੀ ਵਿਸਰਜਨ ਲਈ ਜਾ ਰਹੇ ਜਲੂਸ ਵਿੱਚ ਵੱਜ ਰਹੇ ਤੇਜ਼ ਸੰਗੀਤ ਨੂੰ ਲੈ ਕੇ ਦੋ ਧੜਿਆਂ ਵਿੱਚ ਵਿਵਾਦ ਹੋ ਗਿਆ। ਹਾਲਾਂਕਿ, ਮਾਮਲਾ ਐਤਵਾਰ ਨੂੰ ਉਦੋਂ ਹੋਰ ਵਿਗੜ ਗਿਆ ਜਦੋਂ ਵਿਸ਼ਵ ਹਿੰਦੂ ਪ੍ਰੀਸ਼ਦ ਦੀ ਇੱਕ ਮੋਟਰਸਾਈਕਲ ਰੈਲੀ ਨੇ ਪ੍ਰਸ਼ਾਸਨਿਕ ਹੁਕਮਾਂ ਦੀ ਉਲੰਘਣਾ ਕੀਤੀ। ਸੁਰੱਖਿਆ ਕਰਮਚਾਰੀਆਂ ਵੱਲੋਂ ਰੋਕੇ ਜਾਣ 'ਤੇ ਰੈਲੀ ਵਿੱਚ ਸ਼ਾਮਲ ਲੋਕ ਹਿੰਸਕ ਹੋ ਗਏ ਅਤੇ ਪਥਰਾਅ ਸ਼ੁਰੂ ਕਰ ਦਿੱਤਾ ਅਤੇ ਉਸਤੋਂ ਬਾਅਦ ਜਵਾਬੀ ਕਾਰਵਾਈ ਵਿੱਚ ਪੁਲਿਸ ਨੂੰ ਰਬੜ ਦੀਆਂ ਗੋਲੀਆ ਅਤੇ ਹੰਝੂ ਗੈਸ ਦੇ ਗੋਲੇ ਦਾਗਣੇ ਪਏ।
ਦੇਰ ਸ਼ਾਮ, ਗੌਰੀਸ਼ੰਕਰ ਪਾਰਕ ਨੇੜੇ ਕੁਝ ਦੁਕਾਨਾਂ ਨੂੰ ਅੱਗ ਲਗਾ ਦਿੱਤੀ ਗਈ ਅਤੇ ਸੀਸੀਟੀਵੀ ਕੈਮਰਿਆਂ ਨੂੰ ਵੀ ਤੋੜ ਦਿੱਤਾ ਗਿਆ। ਹਿੰਸਾ ਨੂੰ ਹੋਰ ਫੈਲਣ ਤੋਂ ਰੋਕਣ ਲਈ ਪ੍ਰਸ਼ਾਸਨ ਨੇ ਕਈ ਸਖ਼ਤ ਕਦਮ ਚੁੱਕੇ ਹਨ। ਦਰਗਾਹ ਬਾਜ਼ਾਰ, ਮੰਗਲਾਬਾਗ, ਲਾਲ ਬਾਗ ਅਤੇ ਜਗਤਪੁਰ ਸਮੇਤ ਕਈ ਸੰਵੇਦਨਸ਼ੀਲ ਇਲਾਕਿਆਂ ਵਿੱਚ ਭਾਰਤੀ ਨਿਆਂ ਸੰਹਿਤਾ ਦੀ ਧਾਰਾ 163 ਤਹਿਤ 36 ਘੰਟੇ ਦਾ ਕਰਫਿਊ ਲਗਾਇਆ ਗਿਆ ਹੈ। ਇਸ ਦੌਰਾਨ ਸਿਰਫ਼ ਹਸਪਤਾਲ, ਸਕੂਲ, ਕਾਲਜ ਅਤੇ ਦਵਾਈ, ਕਰਿਆਨਾ ਵਰਗੀਆਂ ਜ਼ਰੂਰੀ ਸੇਵਾਵਾਂ ਨੂੰ ਛੋਟ ਦਿੱਤੀ ਗਈ ਹੈ।
ਅਫਵਾਹਾਂ ਨੂੰ ਰੋਕਣ ਲਈ ਵਟਸਐਪ, ਫੇਸਬੁੱਕ ਅਤੇ ਇੰਸਟਾਗ੍ਰਾਮ ਸਮੇਤ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਅਤੇ ਇੰਟਰਨੈੱਟ ਸੇਵਾਵਾਂ ਨੂੰ ਸੋਮਵਾਰ ਸ਼ਾਮ ਤੱਕ ਲਈ ਬੰਦ ਕਰ ਦਿੱਤਾ ਗਿਆ ਹੈ। ਸ਼ਹਿਰ ਵਿੱਚ ਸ਼ਾਂਤੀ ਬਣਾਈ ਰੱਖਣ ਲਈ ਪੁਲਿਸ ਦੀਆਂ 60 ਪਲਟੂਨਾਂ ਤਾਇਨਾਤ ਕੀਤੀਆਂ ਗਈਆਂ ਹਨ। ਇਸ ਤੋਂ ਇਲਾਵਾ, ਰੈਪਿਡ ਐਕਸ਼ਨ ਫੋਰਸ ਬੀਐਸਐਫ ਅਤੇ ਸੀਆਰਪੀਐ ਦੀਆਂ 8 ਕੰਪਨੀਆਂ ਨੂੰ ਵੀ ਮਹੱਤਵਪੂਰਨ ਚੌਰਾਹਿਆਂ 'ਤੇ ਤਾਇਨਾਤ ਕੀਤਾ ਗਿਆ ਹੈ।
ਓਡੀਸ਼ਾ ਦੇ ਡੀਜੀਪੀ ਯੋਗੇਸ਼ ਬਹਾਦਰ ਖੁਰਾਨੀਆ ਨੇ ਲੋਕਾਂ ਨੂੰ ਅਫਵਾਹਾਂ 'ਤੇ ਧਿਆਨ ਨਾ ਦੇਣ ਦੀ ਅਪੀਲ ਕੀਤੀ ਹੈ ਅਤੇ ਕਿਹਾ ਹੈ ਕਿ ਸਥਿਤੀ ਹੁਣ ਕੰਟਰੋਲ ਵਿੱਚ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਹਿੰਸਾ ਵਿੱਚ ਸ਼ਾਮਲ ਸਾਰੇ ਸਮਾਜ ਵਿਰੋਧੀ ਅਨਸਰਾਂ ਖਿਲਾ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉੱਥੇ ਹੀ, ਮੁੱਖ ਮੰਤਰੀ ਮੋਹਨ ਚਰਨ ਮਾਝੀ ਨੇ ਕਿਹਾ, "ਭਾਈਚਾਰਕ ਸਾਂਝ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ," ਅਤੇ ਦੋਸ਼ੀਆਂ ਨੂੰ ਨਾ ਬਖਸ਼ਣ ਦਾ ਵਾਅਦਾ ਕੀਤਾ। ਸਾਬਕਾ ਮੁੱਖ ਮੰਤਰੀ ਨਵੀਨ ਪਟਨਾਇਕ ਅਤੇ ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਨੇ ਵੀ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਹੈ।