ਸਰਹੱਦੀ ਖੇਤਰ ਲਈ ਆਮ ਆਦਮੀ ਪਾਰਟੀ ਦਾ ਵੱਡਾ ਤੋਹਫ਼ਾ, ਪਿੰਡ ਬਿਕਰਾਊਰ ਨੂੰ ਮਿਲਿਆ ਨਵਾਂ ਸਰਕਾਰੀ ਕਾਲਜ
ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸਰਹੱਦੀ ਇਲਾਕਿਆਂ ਦੇ ਵਿਕਾਸ ਲਈ ਵੱਡਾ ਐਲਾਨ ਕੀਤਾ ਗਿਆ ਹੈ। ਹਲਕਾ ਅਜਨਾਲਾ ਦੇ ਪਿੰਡ ਬਿਕਰਾਊਰ ਨੂੰ ਨਵਾਂ ਸਰਕਾਰੀ ਕਾਲਜ ਮਿਲਿਆ ਹੈ। ਇਹ ਕਾਲਜ ਕਰੀਬ 15 ਕਰੋੜ ਰੁਪਏ ਦੀ ਲਾਗਤ ਨਾਲ ਬਣਾਇਆ ਜਾਵੇਗਾ। ਇਸ ਨਾਲ ਨਾ ਸਿਰਫ ਪਿੰਡ ਬਿਕਰਾਊਰ, ਸਗੋਂ ਆਲੇ ਦੁਆਲੇ ਦੇ ਕਈ ਪਿੰਡਾਂ ਦੇ ਵਿਦਿਆਰਥੀਆਂ ਨੂੰ ਉੱਚ ਸਿੱਖਿਆ ਦੀ ਸਹੂਲਤ ਮਿਲੇਗੀ।
ਅਜਨਾਲਾ: ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸਰਹੱਦੀ ਇਲਾਕਿਆਂ ਦੇ ਵਿਕਾਸ ਲਈ ਵੱਡਾ ਐਲਾਨ ਕੀਤਾ ਗਿਆ ਹੈ। ਹਲਕਾ ਅਜਨਾਲਾ ਦੇ ਪਿੰਡ ਬਿਕਰਾਊਰ ਨੂੰ ਨਵਾਂ ਸਰਕਾਰੀ ਕਾਲਜ ਮਿਲਿਆ ਹੈ। ਇਹ ਕਾਲਜ ਕਰੀਬ 15 ਕਰੋੜ ਰੁਪਏ ਦੀ ਲਾਗਤ ਨਾਲ ਬਣਾਇਆ ਜਾਵੇਗਾ। ਇਸ ਨਾਲ ਨਾ ਸਿਰਫ ਪਿੰਡ ਬਿਕਰਾਊਰ, ਸਗੋਂ ਆਲੇ ਦੁਆਲੇ ਦੇ ਕਈ ਪਿੰਡਾਂ ਦੇ ਵਿਦਿਆਰਥੀਆਂ ਨੂੰ ਉੱਚ ਸਿੱਖਿਆ ਦੀ ਸਹੂਲਤ ਮਿਲੇਗੀ।
ਅਜਨਾਲਾ ਹਲਕੇ ਦੇ ਵਿਧਾਇਕ ਅਤੇ ਸਾਬਕਾ ਕੈਬਿਨੇਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪ੍ਰੈਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦਿਆਂ ਕਿਹਾ ਕਿ ਇਹ ਕਾਲਜ ਸਰਹੱਦੀ ਇਲਾਕਿਆਂ ਦੇ ਲੋਕਾਂ ਲਈ ਆਮ ਆਦਮੀ ਪਾਰਟੀ ਸਰਕਾਰ ਦਾ ਵੱਡਾ ਤੋਹਫ਼ਾ ਹੈ।
ਉਨ੍ਹਾਂ ਕਿਹਾ ਕਿ ਪਿਛਲੀਆਂ ਕਈ ਸਰਕਾਰਾਂ ਨੇ ਕਾਲਜ ਬਣਾਉਣ ਦਾ ਵਾਅਦਾ ਤਾਂ ਕੀਤਾ ਸੀ ਪਰ ਕਿਸੇ ਨੇ ਵੀ ਉਹ ਪੂਰਾ ਨਹੀਂ ਕੀਤਾ। ਆਮ ਆਦਮੀ ਪਾਰਟੀ ਦੀ ਸਰਕਾਰ ਨੇ ਲੋਕਾਂ ਨਾਲ ਕੀਤਾ ਵਾਅਦਾ ਪੂਰਾ ਕਰਕੇ ਇਕ ਇਤਿਹਾਸਕ ਕਦਮ ਚੁੱਕਿਆ ਹੈ।
ਧਾਲੀਵਾਲ ਨੇ ਕਿਹਾ ਕਿ ਸਰਹੱਦੀ ਇਲਾਕਿਆਂ ਦੇ ਬੱਚੇ ਹੁਣ ਉੱਚ ਸਿੱਖਿਆ ਲਈ ਅੰਮ੍ਰਿਤਸਰ ਜਾਂ ਹੋਰ ਦੂਰ ਵਾਲੇ ਇਲਾਕਿਆਂ ਤੱਕ ਜਾਣ ਲਈ ਮਜਬੂਰ ਨਹੀਂ ਰਹਿਣਗੇ। ਕਾਲਜ ਬਣਨ ਨਾਲ ਸਿੱਖਿਆ ਦਾ ਪੱਧਰ ਉੱਚਾ ਹੋਵੇਗਾ ਅਤੇ ਨੌਜਵਾਨਾਂ ਨੂੰ ਆਪਣੇ ਖੇਤਰ ਵਿਚ ਹੀ ਗੁਣਵੱਤਾਪੂਰਨ ਸਿੱਖਿਆ ਮਿਲੇਗੀ।
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਮੁੱਖ ਉਦੇਸ਼ ਹਰ ਪਿੰਡ ਤੱਕ ਵਿਕਾਸ ਪਹੁੰਚਾਉਣਾ ਅਤੇ ਸਰਹੱਦੀ ਖੇਤਰਾਂ ਨੂੰ ਸਿੱਖਿਆ, ਸਿਹਤ ਅਤੇ ਬੁਨਿਆਦੀ ਢਾਂਚੇ ਦੇ ਮਾਮਲੇ ਵਿੱਚ ਮਜ਼ਬੂਤ ਕਰਨਾ ਹੈ। ਇਸ ਪ੍ਰੋਜੈਕਟ ਨਾਲ ਅਜਨਾਲਾ ਹਲਕੇ ਦੀ ਤਸਵੀਰ ਬਦਲਣ ਦੀ ਉਮੀਦ ਹੈ।