ਮਾਨਸਾ ਦੇ ਪਿੰਡ ਹਾਕਮ ਵਾਲਾ ਵਿਖੇ ਸਾਰੀਆਂ ਪਾਰਟੀਆਂ ਨੇ ਇੱਕੋ ਬੂਥ ਲਗਾ ਕੇ ਪੈਦਾ ਕੀਤੀ ਭਾਈਚਾਰਕ ਸਾਂਝ ਦੀ ਮਿਸਾਲ

ਜਿੱਥੇ ਪੂਰੇ ਪੰਜਾਬ ਭਰ ਵਿੱਚ ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਹੋ ਰਹੀਆਂ ਹਨ। ਉੱਥੇ ਹੀ ਮਾਨਸਾ ਦੇ ਪਿੰਡ ਹਾਕਮ ਵਾਲਾ ਵਿਖੇ ਸਾਰੀਆਂ ਪਾਰਟੀਆਂ ਨੇ ਇੱਕੋ ਬੂਥ ਲਗਾ ਕੇ ਭਾਈਚਾਰਕ ਸਾਂਝ ਦੀ ਮਿਸਾਲ ਪੈਦਾ ਕੀਤੀ ਹੈ।

Update: 2025-12-14 11:36 GMT

ਮਾਨਸਾ  : ਜਿੱਥੇ ਪੂਰੇ ਪੰਜਾਬ ਭਰ ਵਿੱਚ ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਹੋ ਰਹੀਆਂ ਹਨ। ਉੱਥੇ ਹੀ ਮਾਨਸਾ ਦੇ ਪਿੰਡ ਹਾਕਮ ਵਾਲਾ ਵਿਖੇ ਸਾਰੀਆਂ ਪਾਰਟੀਆਂ ਨੇ ਇੱਕੋ ਬੂਥ ਲਗਾ ਕੇ ਭਾਈਚਾਰਕ ਸਾਂਝ ਦੀ ਮਿਸਾਲ ਪੈਦਾ ਕੀਤੀ ਹੈ। ਜਾਣਕਾਰੀ ਦਿੰਦਿਆਂ ਪਿੰਡ ਦੀ ਪੰਚਾਇਤ ਨੇ ਦੱਸਿਆ ਕਿ ਅਸੀਂ ਆਪਣੇ ਪਿੰਡ ਵਿੱਚ ਪਾਰਟੀਆਂ ਦੇ ਵੱਖੋ ਵੱਖਰੇ ਬੂਥ ਨਹੀਂ ਲੱਗਣ ਦਿੱਤੇ ਸਗੋਂ ਇੱਕੋ ਬੂਥ ਲਗਾਇਆ ਗਿਆ ਹੈ।



ਕਿਉਂਕਿ ਪਾਰਟੀਆਂ ਦੇ ਵੱਖੋ ਵੱਖਰੇ ਬੂਥ ਲੱਗਣ ਤੋਂ ਬਾਅਦ ਕਈ ਮਹੀਨਿਆਂ ਤੱਕ ਆਪਸ ਦੇ ਵਿੱਚ ਵੈਰ ਵਿਰੋਧ ਰਹਿੰਦਾ ਹੈ ਜਿਸ ਕਰਕੇ ਅੱਜ ਅਸੀਂ ਆਪਣੀ ਭਾਈਚਾਰਕ ਸਾਂਝ ਬਣਾਉਂਦੇ ਹੋਏ ਸਾਰੀਆਂ ਪਾਰਟੀਆਂ ਦਾ ਇੱਕੋ ਹੀ ਬੂਥ ਲਗਾਇਆ ਹੈ ਅਤੇ ਅਸੀਂ ਹੋਰ ਪੰਚਾਇਤਾਂ ਨੂੰ ਵੀ ਇਹੀ ਸੁਨੇਹਾ ਦੇਣਾ ਚਾਹੁੰਦੇ ਹਾਂ ਕਿ ਆਪਣੇ ਪਿੰਡ ਦੀ ਭਾਈਚਾਰਕ ਸਾਂਝ ਕਾਇਮ ਰੱਖੋ ਕਿਉਂਕਿ ਚੋਣਾਂ ਤਾਂ ਆਉਂਦੀਆਂ ਜਾਂਦੀਆਂ ਰਹਿੰਦੀਆਂ ਹਨ।

Tags:    

Similar News