ਹੜ੍ਹ ਪ੍ਰਭਾਵਿਤ 29 ਪਿੰਡਾਂ ’ਚ ਵੰਡੇ ਕਰੋੜਾਂ, ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਵੰਡੀ ਮੁਆਵਜ਼ਾ ਰਾਸੀ

ਅੰਮ੍ਰਿਤਸਰ ਹਲਕੇ ਵਿੱਚ ਹੜ੍ਹ ਕਰਕੇ ਨੁਕਸਾਨ ਝੱਲ ਰਹੇ ਕਿਸਾਨਾਂ ਲਈ ਵੱਡੀ ਰਾਹਤ ਦਿੰਦੇ ਹੋਏ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ 29 ਹੜ੍ਹ ਪ੍ਰਭਾਵਿਤ ਪਿੰਡਾਂ ਦੇ ਕਿਸਾਨਾਂ ਨੂੰ ਮੁਆਵਜ਼ੇ ਦੇ ਮਨਜ਼ੂਰੀ ਪੱਤਰ ਵੰਡੇ। ਇਸ ਦੌਰਾਨ ਕੁੱਲ 5 ਕਰੋੜ 72 ਲੱਖ ਰੁਪਏ ਦੀ ਰਕਮ ਜਾਰੀ ਕਰਕੇ ਸੈਂਕੜਿਆਂ ਕਿਸਾਨ ਪਰਿਵਾਰਾਂ ਨੂੰ ਆਰਥਿਕ ਸਹਾਇਤਾ ਪ੍ਰਦਾਨ ਕੀਤੀ ਗਈ।

Update: 2025-11-21 08:51 GMT

ਅੰਮ੍ਰਿਤਸਰ : ਅੰਮ੍ਰਿਤਸਰ ਹਲਕੇ ਵਿੱਚ ਹੜ੍ਹ ਕਰਕੇ ਨੁਕਸਾਨ ਝੱਲ ਰਹੇ ਕਿਸਾਨਾਂ ਲਈ ਵੱਡੀ ਰਾਹਤ ਦਿੰਦੇ ਹੋਏ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ 29 ਹੜ੍ਹ ਪ੍ਰਭਾਵਿਤ ਪਿੰਡਾਂ ਦੇ ਕਿਸਾਨਾਂ ਨੂੰ ਮੁਆਵਜ਼ੇ ਦੇ ਮਨਜ਼ੂਰੀ ਪੱਤਰ ਵੰਡੇ। ਇਸ ਦੌਰਾਨ ਕੁੱਲ 5 ਕਰੋੜ 72 ਲੱਖ ਰੁਪਏ ਦੀ ਰਕਮ ਜਾਰੀ ਕਰਕੇ ਸੈਂਕੜਿਆਂ ਕਿਸਾਨ ਪਰਿਵਾਰਾਂ ਨੂੰ ਆਰਥਿਕ ਸਹਾਇਤਾ ਪ੍ਰਦਾਨ ਕੀਤੀ ਗਈ।


ਧਾਲੀਵਾਲ ਨੇ ਦੱਸਿਆ ਕਿ ਸਰਕਾਰੀ ਜ਼ਮੀਨ ਹੋਵੇ ਜਾਂ ਠੇਕੇ ‘ਤੇ ਲਈ ਜ਼ਮੀਨ ਹਰੇਕ ਕਾਸ਼ਤਕਾਰ ਨੂੰ ਮੁਆਵਜ਼ਾ ਮਿਲੇਗਾ। ਉਨ੍ਹਾਂ ਕਿਹਾ ਕਿ ਅਕਸਰ ਚਰਚਾ ਹੁੰਦੀ ਹੈ ਕਿ ਠੇਕੇ ਵਾਲੀ ਜ਼ਮੀਨ ‘ਤੇ ਨੁਕਸਾਨ ਹੋਣ ‘ਤੇ ਮੁਆਵਜ਼ਾ ਮਾਲਕ ਨੂੰ ਦਿੱਤਾ ਜਾਂਦਾ ਹੈ, ਪਰ ਇਸ ਵਾਰ ਸਪਸ਼ਟ ਫੈਸਲਾ ਕੀਤਾ ਗਿਆ ਹੈ ਕਿ ਜਿਸ ਕਿਸਾਨ ਨੇ ਜ਼ਮੀਨ ਵਾਹੁਣੀ ਹੈ, ਉਹੀ ਮੁਆਵਜ਼ੇ ਦਾ ਹੱਕਦਾਰ ਹੈ।


ਵਿਧਾਇਕ ਨੇ ਕਿਹਾ ਕਿ ਅੱਜ ਤੱਕ 5 ਕਰੋੜ ਤੋਂ ਵੱਧ ਦੇ ਚੈੱਕ ਵੰਡੇ ਜਾ ਚੁੱਕੇ ਹਨ ਅਤੇ ਇਸ ਮਹੀਨੇ ਦੇ ਅੰਦਰ ਅੰਦਰ ਸਾਰੇ ਬਾਕੀ ਚੈੱਕ ਵੀ ਜਾਰੀ ਕਰ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਹੜ੍ਹ ਦੀ ਮਾਰ ਕਿਸੇ ਇੱਕ ਦੀ ਨਹੀਂ, ਬਲਕਿ ਪੂਰੇ ਖੇਤਰ ਦੀ ਹੈ, ਇਸ ਲਈ ਕੋਈ ਵੀ ਹੱਕਦਾਰ ਨਿਹੁਂ ਨਹੀਂ ਰਹੇਗਾ।



ਧਾਲੀਵਾਲ ਨੇ ਇਹ ਵੀ ਸਪਸ਼ਟ ਕੀਤਾ ਕਿ ਮੁਆਵਜ਼ੇ ਦੇ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਇਕ ਵਾਰ ਜਾਂਚ ਕਰਾਈ ਜਾਵੇਗੀ, ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਕੋਈ ਵੀ ਕਿਸਾਨ ਮੁਆਵਜ਼ੇ ਤੋਂ ਵੰਚਿਤ ਨਾ ਰਹਿ ਜਾਵੇ। ਉਨ੍ਹਾਂ ਕਿਹਾ ਕਿ ਪਿਆਰੇ ਸੂਬੇ ਦੇ ਮੁੱਖ ਮੰਤਰੀ ਦਾ ਸਾਫ਼ ਨਿਰਦੇਸ਼ ਹੈ ਕਿ ਹਰ ਹੜ੍ਹ ਪੀੜਤ ਦਾ ਨੁਕਸਾਨ ਪੂਰਾ ਕੀਤਾ ਜਾਵੇ। “ਜਿਸ ਕਿਸਾਨ ਦਾ ਵੀ ਨੁਕਸਾਨ ਹੋਇਆ, ਉਸਨੂੰ ਮੁਆਵਜ਼ਾ ਦੇਣਾ ਹੀ ਪਵੇਗਾ,” ਧਾਲੀਵਾਲ ਨੇ ਕਿਹਾ।

Tags:    

Similar News