ਡੇਰਾ ਬਾਬਾ ਨਾਨਕ ਪੁਲਿਸ ਨੇ BSF ਅਤੇ ਫੌਜ ਦੀ ਖੁਫੀਆ ਜਾਣਕਾਰੀ ਭੇਜਣ ਵਾਲੇ ਤਿੰਨ ਖਿਲਾਫ ਮਾਮਲਾ ਦਰਜ ਇੱਕ ਗ੍ਰਿਫਤਾਰ

ਪੁਲਿਸ ਥਾਣਾ ਡੇਰਾ ਬਾਬਾ ਨਾਨਕ ਦੇ ਸਰਹੱਦੀ ਖੇਤਰ ਅੰਦਰ ਬੀਐੱਸਐੱਫ ਤੇ ਫ਼ੌਜ ਦੀ ਖੁਫੀਆ ਜਾਣਕਾਰੀ ਪਾਕਿਸਤਾਨ ਭੇਜਣ ਵਾਲੇ ਤਿੰਨ ਨੌਜਵਾਨਾਂ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਿਸ ਨੇ ਇਸ ਮਾਮਲੇ 'ਚ ਇਕ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਹੈ।

Update: 2025-10-08 11:02 GMT

ਡੇਰਾ ਬਾਬਾ ਨਾਨਕ (ਗੁਰਪਿਆਰ ਥਿੰਦ) : ਪੁਲਿਸ ਥਾਣਾ ਡੇਰਾ ਬਾਬਾ ਨਾਨਕ ਦੇ ਸਰਹੱਦੀ ਖੇਤਰ ਅੰਦਰ ਬੀਐੱਸਐੱਫ ਤੇ ਫ਼ੌਜ ਦੀ ਖੁਫੀਆ ਜਾਣਕਾਰੀ ਪਾਕਿਸਤਾਨ ਭੇਜਣ ਵਾਲੇ ਤਿੰਨ ਨੌਜਵਾਨਾਂ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਿਸ ਨੇ ਇਸ ਮਾਮਲੇ 'ਚ ਇਕ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਹੈ।

ਪੁਲਿਸ ਥਾਣਾ ਡੇਰਾ ਬਾਬਾ ਨਾਨਕ ਦੇ ਐਸ ਐਚ ਓ ਅਸ਼ੋਕ ਕੁਮਾਰ ਨੇ ਦੱਸਿਆ ਕਿ ਦਲਜੀਤ ਸਿੰਘ ਤੇ ਗੁਰਦੀਪ ਸਿੰਘ ਵਾਸੀ ਪਿੰਡ ਰਸੂਲਪੁਰ ਤੇ ਗੁਰਜੰਟ ਸਿੰਘ ਉਰਫ਼ ਜੰਟੀ ਉਰਫ਼ ਗੁਰੀ ਵਾਸੀ ਪਿੰਡ ਹਕੀਮਪੁਰ ਥਾਣਾ ਕਲਾਨੌਰ, ਫੌਜ ਤੇ ਬੀਐੱਸਐੱਫ ਅਤੇ ਫੌਜ ਖੁਫੀਆ ਜਾਣਕਾਰੀ ਇਨਮਰਫੈਸ਼ਨ ਸਮਾਰਟ ਪਾਕਿਸਤਾਨ ਭੇਜਦੇ ਸਨ।

ਉਕਤ ਮੁਲਜ਼ਮਾਂ ਨੇ ਅਪਰੇਸ਼ਨ ਸਿੰਧੂਰ ਦੌਰਾਨ ਅਤੇ 15 ਅਗਸਤ ਨੂੰ ਵੀ ਸੈਂਸਟਿਵ ਇਨਫਰਮੇਸ਼ਨ ਪਾਕਿਸਤਾਨ ਭੇਜੀ ਹੈ। ਇਹਨਾਂ ਤਿੰਨਾਂ ਮੁਲਜ਼ਮਾਂ ਦੇ ਖਿਲਾਫ ਥਾਣਾ ਡੇਰਾ ਬਾਬਾ ਨਾਨਕ ਵਿਖੇ ਮੁਕੱਦਮਾ ਨੰਬਰ 151 ਤਹਿਤ ਮਾਮਲਾ ਦਰਜ ਕਰਨ ਉਪਰੰਤ ਦਲਜੀਤ ਸਿੰਘ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

ਐਸ ਐਚ ਓ ਡੇਰਾ ਬਾਬਾ ਨਾਨਕ ਅਸ਼ੋਕ ਕੁਮਾਰ ਨੇ ਦੱਸਿਆ ਕਿ ਇੱਕ ਜਸੂਸ ਨੂੰ ਗ੍ਰਿਫਤਾਰ ਕਰਕੇ ਸੀਕ੍ਰੇਟ ਇਨਫਮੇਸਨ ਤਹਿਤ ਮਾਮਲਾ ਦਰਜ ਕਰਕੇ ਜੇਲ ਭੇਜ ਦਿੱਤਾ ਗਿਆ ਹੈ ਅਤੇ ਦੋ ਦੋਸ਼ੀਆਂ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

Tags:    

Similar News