ਦਿੱਲੀ ਧਮਾਕੇ 'ਤੇ ਸਾਬਕਾ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਜਤਾਇਆ ਦੁੱਖ

ਦਿੱਲੀ 'ਚ ਹੋਏ ਬੰਬ ਧਮਾਕੇ 'ਤੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਗਹਿਰਾ ਦੁੱਖ ਪ੍ਰਗਟਾਇਆ ਹੈ। ਉਨ੍ਹਾਂ ਨੇ ਇਸ ਘਟਨਾ ਨੂੰ ਬਹੁਤ ਹੀ ਦੁਖਦਾਈ ’ਤੇ ਕਾਇਰਾਨਾ ਹਰਕਤ ਕਰਾਰ ਦਿੱਤਾ। ਧਾਲੀਵਾਲ ਨੇ ਕਿਹਾ ਕਿ ਇਸ ਧਮਾਕੇ ਵਿੱਚ ਕਈ ਬੇਗੁਨਾਹ ਲੋਕਾਂ ਦੀ ਜਾਨ ਗਈ ਹੈ, ਜੋ ਪੂਰੇ ਦੇਸ਼ ਲਈ ਬਹੁਤ ਵੱਡਾ ਨੁਕਸਾਨ ਹੈ।

Update: 2025-11-11 09:10 GMT

ਦਿੱਲੀ : ਦਿੱਲੀ 'ਚ ਹੋਏ ਬੰਬ ਧਮਾਕੇ 'ਤੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਗਹਿਰਾ ਦੁੱਖ ਪ੍ਰਗਟਾਇਆ ਹੈ। ਉਨ੍ਹਾਂ ਨੇ ਇਸ ਘਟਨਾ ਨੂੰ ਬਹੁਤ ਹੀ ਦੁਖਦਾਈ ਤੇ ਕਾਇਰਾਨਾ ਹਰਕਤ ਕਰਾਰ ਦਿੱਤਾ। ਧਾਲੀਵਾਲ ਨੇ ਕਿਹਾ ਕਿ ਇਸ ਧਮਾਕੇ ਵਿੱਚ ਕਈ ਬੇਗੁਨਾਹ ਲੋਕਾਂ ਦੀ ਜਾਨ ਗਈ ਹੈ, ਜੋ ਪੂਰੇ ਦੇਸ਼ ਲਈ ਬਹੁਤ ਵੱਡਾ ਨੁਕਸਾਨ ਹੈ।


ਧਾਲੀਵਾਲ ਨੇ ਕਿਹਾ ਕਿ ਅਜਿਹੀਆਂ ਘਟਨਾਵਾਂ ਦੇ ਪਿੱਛੇ ਹਮੇਸ਼ਾਂ ਹੀ ਸ਼ਰਾਰਤੀ ਅਨਸਰ ਅਤੇ ਗੁਆਂਢੀ ਦੇਸ਼ ਪਾਕਿਸਤਾਨ ਦਾ ਹੱਥ ਰਹਿੰਦਾ ਹੈ, ਜੋ ਭਾਰਤ ਵਿੱਚ ਦਹਿਸ਼ਤ ਪੈਦਾ ਕਰਨ ਦੀ ਕੋਸ਼ਿਸ਼ ਕਰਦਾ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਦੀਆਂ ਅਜਿਹੀਆਂ ਨੀਚ ਹਰਕਤਾਂ ਨਾਲ ਭਾਰਤ ਵਰਗਾ ਮਜ਼ਬੂਤ ਦੇਸ਼ ਡਰਣ ਵਾਲਾ ਨਹੀਂ ਹੈ।


ਉਨ੍ਹਾਂ ਕਿਹਾ, “ਭਾਰਤ ਇੱਕ ਮਜ਼ਬੂਤ ਦੇਸ਼ ਹੈ, ਸਾਡੇ ਜਵਾਨ ਤੇ ਸਰਕਾਰ ਹਰ ਕਿਸਮ ਦੀ ਆਤੰਕੀ ਤਾਕਤ ਦਾ ਡਟ ਕੇ ਸਾਹਮਣਾ ਕਰਨ ਦੀ ਸਮਰੱਥਾ ਰੱਖਦੇ ਹਨ। ਇਹ ਕਾਇਰਾਨਾ ਹਰਕਤਾਂ ਦੇਸ਼ ਦੀ ਇਕਤਾ ਤੇ ਹੌਸਲੇ ਨੂੰ ਕਦੇ ਕਮਜ਼ੋਰ ਨਹੀਂ ਕਰ ਸਕਦੀਆਂ।”


ਧਾਲੀਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਦੇਸ਼ ਦੀ ਸੁਰੱਖਿਆ ਪ੍ਰਣਾਲੀ ਬਹੁਤ ਮਜ਼ਬੂਤ ਹੈ ਅਤੇ ਦੋਸ਼ੀਆਂ ਨੂੰ ਹਰ ਹਾਲਤ 'ਚ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇਗੀ, ਤਾਂ ਜੋ ਭਵਿੱਖ 'ਚ ਕੋਈ ਵੀ ਅਜਿਹੀ ਘਿਨੌਣੀ ਹਰਕਤ ਕਰਨ ਦੀ ਹਿੰਮਤ ਨਾ ਕਰੇ।

ਉਨ੍ਹਾਂ ਨੇ ਧਮਾਕੇ ਵਿੱਚ ਮਾਰੇ ਗਏ ਬੇਗੁਨਾਹ ਨਾਗਰਿਕਾਂ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਕਿਹਾ ਕਿ ਪੂਰਾ ਦੇਸ਼ ਉਹਨਾਂ ਦੇ ਪਰਿਵਾਰਾਂ ਦੇ ਨਾਲ ਖੜ੍ਹਾ ਹੈ। ਨਾਲ ਹੀ ਉਨ੍ਹਾਂ ਨੇ ਸ਼ਰਾਰਤੀ ਅਨਸਰਾਂ ਨੂੰ ਚੇਤਾਵਨੀ ਦਿੱਤੀ ਕਿ ਭਾਰਤ ਕਿਸੇ ਵੀ ਹਾਲਤ ਵਿੱਚ ਆਤੰਕਵਾਦ ਅੱਗੇ ਝੁਕਣ ਵਾਲਾ ਨਹੀਂ। ਉਨ੍ਹਾਂ ਕਿਹਾ ਕਿ ਭਾਰਤ ਦਾ ਹੌਸਲਾ ਤੇ ਇਕਤਾ ਹੀ ਇਸ ਦੀ ਸਭ ਤੋਂ ਵੱਡੀ ਤਾਕਤ ਹੈ, ਅਤੇ ਅਜਿਹੇ ਹਮਲੇ ਦੇਸ਼ ਨੂੰ ਹੋਰ ਵੀ ਮਜ਼ਬੂਤ ਬਣਾਉਂਦੇ ਹਨ।

Tags:    

Similar News