ਗੁਲਾਬਚੰਦ ਕਟਾਰੀਆ ਹੋਣਗੇ ਪੰਜਾਬ ਦੇ ਰਾਜਪਾਲ, ਰਾਸ਼ਟਰਪਤੀ ਮੁਰਮੂ ਨੇ ਸਵੀਕਾਰ ਕੀਤਾ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਦਾ ਅਸਤੀਫਾ
ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਸ਼ਨੀਵਾਰ ਨੂੰ ਪੰਜਾਬ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਦਾ ਅਸਤੀਫਾ ਸਵੀਕਾਰ ਕਰ ਲਿਆ । ਇਸ ਦੇ ਨਾਲ, ਰਾਸ਼ਟਰਪਤੀ ਵੱਲੋਂ ਹੋਰ ਰਾਜਾਂ ਵਿੱਚ ਰਾਜਪਾਲਾਂ ਲਈ ਨਵੀਆਂ ਨਿਯੁਕਤੀਆਂ ਦਾ ਐਲਾਨ ਵੀ ਕੀਤਾ ਗਿਆ ਹੈ
ਦਿੱਲੀ : ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਸ਼ਨੀਵਾਰ ਨੂੰ ਪੰਜਾਬ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਦਾ ਅਸਤੀਫਾ ਸਵੀਕਾਰ ਕਰ ਲਿਆ । ਇਸ ਦੇ ਨਾਲ, ਰਾਸ਼ਟਰਪਤੀ ਵੱਲੋਂ ਹੋਰ ਰਾਜਾਂ ਵਿੱਚ ਰਾਜਪਾਲਾਂ ਲਈ ਨਵੀਆਂ ਨਿਯੁਕਤੀਆਂ ਦਾ ਐਲਾਨ ਵੀ ਕੀਤਾ ਗਿਆ ਹੈ । ਜਾਣਕਾਰੀ ਅਨੁਸਾਰ ਬਨਵਾਰੀਲਾਲ ਪੁਰੋਹਿਤ ਨੇ ਭਾਰਤ ਦੇ ਰਾਸ਼ਟਰਪਤੀ ਨੂੰ ਲਿਖੇ ਇੱਕ ਸੰਖੇਪ ਪੱਤਰ ਵਿੱਚ ਨਿੱਜੀ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਫਰਵਰੀ ਵਿੱਚ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ । ਆਪਣੇ ਪੱਤਰ ਵਿੱਚ, ਪੰਜਾਬ ਦੇ ਸਾਬਕਾ ਰਾਜਪਾਲ ਪੁਰੋਹਿਤ ਨੇ ਕਿਹਾ, “ਨਿੱਜੀ ਕਾਰਨਾਂ ਅਤੇ ਕੁਝ ਹੋਰ ਵਚਨਬੱਧਤਾਵਾਂ ਦੇ ਕਾਰਨ, ਮੈਂ ਯੂਟੀ ਚੰਡੀਗੜ੍ਹ ਦੇ ਰਾਜਪਾਲ ਅਤੇ ਪ੍ਰਸ਼ਾਸਕ ਦੇ ਅਹੁਦੇ ਤੋਂ ਆਪਣਾ ਅਸਤੀਫਾ ਦਿੰਦਾ ਹਾਂ । ਕਿਰਪਾ ਕਰਕੇ ਇਸ ਅਸਤੀਫੇ ਨੂੰ ਸਵੀਕਾਰ ਕੀਤਾ ਜਾਵੇ' । ਪੁਰੋਹਿਤ ਨੇ ਤਾਮਿਲਨਾਡੂ ਦੇ ਰਾਜਪਾਲ ਵਜੋਂ ਚਾਰ ਸਾਲ ਦੇ ਕਾਰਜਕਾਲ ਤੋਂ ਬਾਅਦ ਸਤੰਬਰ 2021 ਵਿੱਚ ਪੰਜਾਬ ਦੇ ਰਾਜਪਾਲ ਦੀ ਭੂਮਿਕਾ ਸੰਭਾਲੀ ਸੀ । ਪੰਜਾਬ ਵਿੱਚ ਉਨ੍ਹਾਂ ਦਾ ਕਾਰਜਕਾਲ ਆਮ ਆਦਮੀ ਪਾਰਟੀ (ਆਪ) ਸਰਕਾਰ ਨਾਲ, ਖਾਸ ਤੌਰ 'ਤੇ ਪੰਜਾਬ ਰਾਜ ਭਵਨ ਵੱਲੋਂ ਵੱਖ-ਵੱਖ ਕਾਨੂੰਨਾਂ ਦੀ ਬਕਾਇਆ ਮਨਜ਼ੂਰੀ ਨੂੰ ਲੈ ਕੇ ਅਕਸਰ ਹੀ ਚਰਚਾਵਾਂ ਵਿੱਚ ਰਿਹਾ ।
ਰਾਸ਼ਟਰਪਤੀ ਨੇ 6 ਨਵੇਂ ਗਵਰਨਰ ਕੀਤੇ ਨਿਯੁਕਤ ਅਤੇ ਕੀਤੀਆਂ 3 ਰਾਜਪਾਲਾਂ ਦੀ ਫੇਰਬਦਲ :
1. ਹਰੀਭਾਊ ਕਿਸ਼ਨਰਾਓ ਬਾਗੜੇ ਨੂੰ ਰਾਜਸਥਾਨ ਦਾ ਰਾਜਪਾਲ ਨਿਯੁਕਤ ਕੀਤਾ ਗਿਆ ਹੈ।
2. ਜਿਸ਼ਨੂ ਦੇਵ ਵਰਮਾ ਨੂੰ ਤੇਲੰਗਾਨਾ ਦਾ ਰਾਜਪਾਲ ਨਿਯੁਕਤ ਕੀਤਾ ਗਿਆ ਹੈ।
3. ਓਮ ਪ੍ਰਕਾਸ਼ ਮਾਥੁਰ ਨੂੰ ਸਿੱਕਮ ਦਾ ਰਾਜਪਾਲ ਨਿਯੁਕਤ ਕੀਤਾ ਗਿਆ ਹੈ।
4. ਸੰਤੋਸ਼ ਕੁਮਾਰ ਗੰਗਵਾਰ ਨੂੰ ਝਾਰਖੰਡ ਦਾ ਰਾਜਪਾਲ ਨਿਯੁਕਤ ਕੀਤਾ ਗਿਆ ਹੈ।
5. ਰਾਮੇਨ ਡੇਕਾ ਨੂੰ ਛੱਤੀਸਗੜ੍ਹ ਦਾ ਰਾਜਪਾਲ ਨਿਯੁਕਤ ਕੀਤਾ ਗਿਆ ਹੈ।
6. ਸੀ.ਐਚ. ਵਿਜੇਸ਼ੰਕਰ ਨੂੰ ਮੇਘਾਲਿਆ ਦਾ ਰਾਜਪਾਲ ਨਿਯੁਕਤ ਕੀਤਾ ਗਿਆ ਹੈ।
7. ਸੀ ਪੀ ਰਾਧਾਕ੍ਰਿਸ਼ਨਨ, ਜੋ ਵਰਤਮਾਨ ਵਿੱਚ ਤੇਲੰਗਾਨਾ ਦੇ ਚਾਰਜ ਦੇ ਨਾਲ ਝਾਰਖੰਡ ਦੇ ਰਾਜਪਾਲ ਸਨ, ਉਨ੍ਹਾਂ ਨੂੰ ਮਹਾਰਾਸ਼ਟਰ ਦਾ ਰਾਜਪਾਲ ਨਿਯੁਕਤ ਕੀਤਾ ਗਿਆ ਹੈ ।
8. ਗੁਲਾਬ ਚੰਦ ਕਟਾਰੀਆ, ਮੌਜੂਦਾ ਅਸਾਮ ਦੇ ਰਾਜਪਾਲ, ਨੂੰ ਪੰਜਾਬ ਅਤੇ ਚੰਡੀਗੜ੍ਹ ਦਾ ਰਾਜਪਾਲ ਨਿਯੁਕਤ ਕੀਤਾ ਗਿਆ ਹੈ ।
9. ਲਕਸ਼ਮਣ ਪ੍ਰਸਾਦ ਅਚਾਰੀਆ, ਮੌਜੂਦਾ ਸਮੇਂ ਸਿੱਕਮ ਦੇ ਰਾਜਪਾਲ ਸਨ, ਉਨ੍ਹਾਂ ਨੂੰ ਅਸਾਮ ਦਾ ਰਾਜਪਾਲ ਨਿਯੁਕਤ ਕੀਤਾ ਗਿਆ ਹੈ ਅਤੇ ਮਨੀਪੁਰ ਦੇ ਰਾਜਪਾਲ ਵਜੋਂ ਵਾਧੂ ਚਾਰਜ ਦਿੱਤਾ ਗਿਆ ਹੈ।