ਜਗਦੀਸ਼ ਭੋਲਾ ਦੇ ਪਿਤਾ ਦਾ ਹੋਇਆ ਦੇਹਾਂਤ ,ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣ ਲਈ ਮਿਲੀ ਜ਼ਮਾਨਤ
ਜਗਦੀਸ਼ ਭੋਲਾ ਦੇ ਪਿਤਾ ਦੀ 24 ਜੁਲਾਈ ਨੂੰ ਦੇਹਾਂਤ ਹੋ ਗਿਆ ਸੀ । ਇਸ ਤੋਂ ਬਾਅਦ ਉਨ੍ਹਾਂ ਦੇ ਵਕੀਲਾਂ ਵੱਲੋਂ ਸੀਬੀਆਈ ਅਦਾਲਤ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਸੀ ।;
ਚੰਡੀਗੜ੍ਹ : ਜਾਣਕਾਰੀ ਅਨੁਸਾਰ ਜਗਦੀਸ਼ ਭੋਲਾ ਦੇ ਪਿਤਾ ਦੀ 24 ਜੁਲਾਈ ਨੂੰ ਦੇਹਾਂਤ ਹੋ ਗਿਆ ਸੀ । ਇਸ ਤੋਂ ਬਾਅਦ ਉਨ੍ਹਾਂ ਦੇ ਵਕੀਲਾਂ ਵੱਲੋਂ ਸੀਬੀਆਈ ਅਦਾਲਤ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਸੀ । ਜਿਸ ਵਿੱਚ ਕਿਹਾ ਗਿਆ ਸੀ ਕਿ ਭੋਲਾ ਦਾ ਆਪਣੇ ਪਿਤਾ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣਾ ਜ਼ਰੂਰੀ ਹੈ । ਇਸ ਤੋਂ ਬਾਅਦ ਅਦਾਲਤ ਨੇ ਈਡੀ ਨੂੰ ਨੋਟਿਸ ਜਾਰੀ ਕੀਤਾ ਅਤੇ ਇਸ ਸਬੰਧੀ ਜਵਾਬ ਮੰਗਿਆ ਗਿਆ ਸੀ । ਜਿਸ ਤੋਂ ਬਾਅਦ ਜਵਾਬ ਮਿਲਣ ਤੋਂ ਬਾਅਦ ਉਸ ਨੂੰ ਜ਼ਮਾਨਤ ਦੇ ਦਿੱਤੀ ਗਈ ਹੈ । ਜਾਣਕਾਰੀ ਅਨੁਸਾਰ ਮੁਹਾਲੀ ਦੀ ਵਿਸ਼ੇਸ਼ ਸੀਬੀਆਈ ਅਦਾਲਤ ਨੇ ਭੋਲਾ ਨੂੰ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣ ਲਈ ਜ਼ਮਾਨਤ ਦੇ ਦਿੱਤੀ ਹੈ। ਉਹ ਜੇਲ੍ਹ ਤੋਂ ਸਿੱਧਾ ਸੰਸਕਾਰ ਵਾਲੀ ਥਾਂ ਤੇ ਪਹੁੰਚਣਗੇ ।
ਇਹ ਮਾਮਲਾ ਸਾਲ 2013 ਵਿੱਚ ਸਾਹਮਣੇ ਆਇਆ ਸੀ। ਇਹ ਮਾਮਲਾ ਸਾਹਮਣੇ ਆਉਣ ਕਾਰਨ ਪੰਜਾਬ ਦੀ ਸਿਆਸਤ ਅਤੇ ਖੇਡ ਜਗਤ ਵਿੱਚ ਵੀ ਕਾਫੀ ਖਲਬਲੀ ਮਚ ਗਈ ਸੀ । ਇਸ ਮਾਮਲੇ ਚ ਸੂਬੇ ਦੇ ਕਈ ਨੇਤਾਵਾਂ 'ਤੇ ਵੀ ਸਵਾਲ ਚੁੱਕੇ ਗਏ ਸਨ । ਮਾਮਲੇ ਦੀ ਗੰਭੀਰਤਾ ਨਾਲ ਹੋਈ ਜਾਂਚ 'ਚ ਇਹ ਗੱਲ ਸਾਹਮਣੇ ਆਈ ਸੀ ਕਿ ਇਹ ਡਰੱਗ ਰੈਕੇਟ ਛੇ ਹਜ਼ਾਰ ਕਰੋੜ ਰੁਪਏ ਦਾ ਹੈ । ਸਾਲ 2019 ਵਿੱਚ ਸੀਬੀਆਈ ਅਦਾਲਤ ਨੇ ਇਸ ਮਾਮਲੇ ਵਿੱਚ 25 ਲੋਕਾਂ ਨੂੰ ਐਨਡੀਪੀਐਸ ਐਕਟ ਤਹਿਤ ਸਜ਼ਾ ਸੁਣਾਈ ਸੀ।