ਮਜੀਠਾ ਤੋਂ ਵਿਧਾਇਕ ਗਨੀਵ ਕੌਰ ਮਜੀਠੀਆ ਵੱਲੋਂ ਗੋਲੀਬਾਰੀ ਵਿੱਚ ਜ਼ਖ਼ਮੀ ਮੁਖਵਿੰਦਰ ਸਿੰਘ ਦਾ ਹਾਲਚਾਲ ਪੁੱਛਿਆ

ਅੰਮ੍ਰਿਤਸਰ ਦੇ ਮਜੀਠਾ ਹਲਕੇ ਤੋਂ ਵਿਧਾਇਕ ਗਨੀਵ ਕੌਰ ਮਜੀਠੀਆ ਬੀਤੇ ਦਿਨ ਗੋਲੀਬਾਰੀ ਦੀ ਘਟਨਾ ਵਿੱਚ ਜਖ਼ਮੀ ਹੋਏ ਬਿਕਰਮ ਮਜੀਠੀਆ ਦੇ ਕਰੀਬੀ ਮੁਖਵਿੰਦਰ ਸਿੰਘ ਦਾ ਹਾਲਚਾਲ ਜਾਣਨ ਲਈ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ਪਹੁੰਚੇ। ਇੱਥੇ ਉਹਨਾਂ ਨੇ ਜਖ਼ਮੀ ਦੇ ਪਰਿਵਾਰਕ ਮੈਂਬਰਾਂ ਨਾਲ ਮਿਲ ਕੇ ਘਟਨਾ ਦੇ ਸੰਬੰਧ ਵਿੱਚ ਵਿਸਥਾਰ ਨਾਲ ਜਾਣਕਾਰੀ ਪ੍ਰਾਪਤ ਕੀਤੀ।

Update: 2025-11-09 06:57 GMT

ਅੰਮ੍ਰਿਤਸਰ : ਅੰਮ੍ਰਿਤਸਰ ਦੇ ਮਜੀਠਾ ਹਲਕੇ ਤੋਂ ਵਿਧਾਇਕ ਗਨੀਵ ਕੌਰ ਮਜੀਠੀਆ ਬੀਤੇ ਦਿਨ ਗੋਲੀਬਾਰੀ ਦੀ ਘਟਨਾ ਵਿੱਚ ਜਖ਼ਮੀ ਹੋਏ ਬਿਕਰਮ ਮਜੀਠੀਆ ਦੇ ਕਰੀਬੀ ਮੁਖਵਿੰਦਰ ਸਿੰਘ ਦਾ ਹਾਲਚਾਲ ਜਾਣਨ ਲਈ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ਪਹੁੰਚੇ। ਇੱਥੇ ਉਹਨਾਂ ਨੇ ਜਖ਼ਮੀ ਦੇ ਪਰਿਵਾਰਕ ਮੈਂਬਰਾਂ ਨਾਲ ਮਿਲ ਕੇ ਘਟਨਾ ਦੇ ਸੰਬੰਧ ਵਿੱਚ ਵਿਸਥਾਰ ਨਾਲ ਜਾਣਕਾਰੀ ਪ੍ਰਾਪਤ ਕੀਤੀ।

ਗਨੀਵ ਕੌਰ ਨੇ ਹਸਪਤਾਲ ਵਿੱਚ ਮੌਜੂਦ ਡਾਕਟਰਾਂ ਨਾਲ ਵੀ ਮੁਲਾਕਾਤ ਕੀਤੀ ਅਤੇ ਇਲਾਜ ਸਬੰਧੀ ਜਾਣਕਾਰੀ ਲੈ ਕੇ ਮੁਖਵਿੰਦਰ ਸਿੰਘ ਦੀ ਸਿਹਤ ਬਾਰੇ ਤਸੱਲੀ ਕੀਤੀ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗਨੀਵ ਕੌਰ ਮਜੀਠੀਆ ਨੇ ਸੂਬਾ ਸਰਕਾਰ ਦੀ ਲਾਅ ਐਂਡ ਆਰਡਰ ਸਥਿਤੀ ‘ਤੇ ਗੰਭੀਰ ਸਵਾਲ ਖੜੇ ਕੀਤੇ।

ਉਹਨਾਂ ਕਿਹਾ ਕਿ ਸੂਬੇ ਵਿੱਚ ਅਪਰਾਧਕ ਗਤੀਵਿਧੀਆਂ ਵਿਚ ਲਗਾਤਾਰ ਇਜਾਫਾ ਹੋ ਰਿਹਾ ਹੈ ਅਤੇ ਸਰਕਾਰ ਪੂਰੀ ਤਰ੍ਹਾਂ ਕਾਬੂ ਰੱਖਣ ਵਿੱਚ ਨਾਕਾਮ ਦਿਖ ਰਹੀ ਹੈ। ਗਨੀਵ ਕੌਰ ਨੇ ਕਿਹਾ ਕਿ ਜਿੰਨੀ ਤੇਜ਼ੀ ਨਾਲ ਇਹ ਵਾਰਦਾਤਾਂ ਵਧ ਰਹੀਆਂ ਹਨ, ਇਸ ਨਾਲ ਆਮ ਲੋਕਾਂ ਦੇ ਮਨ ਵਿੱਚ ਡਰ ਅਤੇ ਅਸੁਰੱਖਿਆ ਦਾ ਮਾਹੌਲ ਬਣ ਗਿਆ ਹੈ।

ਜ਼ਿਮਨੀ ਚੋਣਾਂ ਨੂੰ ਲੈ ਕੇ ਗਨੀਵ ਕੌਰ ਨੇ ਵੀ ਤਿੱਖਾ ਪ੍ਰਹਾਰ ਕੀਤਾ। ਉਹਨਾਂ ਕਿਹਾ ਕਿ ਸੂਬਾ ਸਰਕਾਰ ਵਾਰ-ਵਾਰ ਅਦਾਲਤ ਵਿੱਚ ਮੋਹਲਤ ਮੰਗ ਕੇ ਬਿਕਰਮ ਮਜੀਠੀਆ ਨੂੰ ਤਰਨ ਤਾਰਨ ਦੀ ਜ਼ਿਮਨੀ ਚੋਣ ਤੋਂ ਦੂਰ ਰੱਖਣ ਦੀ ਕੋਸ਼ਿਸ਼ ਕਰ ਰਹੀ ਹੈ।

ਉਹਨਾਂ ਦਾਅਵਾ ਕੀਤਾ ਕਿ ਸਰਕਾਰ ਮਜੀਠੀਆ ਦੀ ਲੋਕਪ੍ਰਿਯਤਾ ਤੋਂ ਡਰਦੀ ਹੈ, ਕਿਉਂਕਿ ਜਦ ਵੀ ਮਜੀਠੀਆ ਜਨਤਾ ਦੇ ਵਿਚ ਆਉਂਦੇ ਹਨ, ਉਹਨਾਂ ਦਾ ਸਨੇਹਾ ਅਤੇ ਲੋਕ ਪਿਆਰ ਹੋਰ ਵਧਦਾ ਹੈ। ਗਨੀਵ ਕੌਰ ਨੇ ਕਿਹਾ ਕਿ “ਬਿਕਰਮ ਮਜੀਠੀਆ ਦੇ ਮੁੱਛਾਂ ਨੂੰ ਤਾਅ ਦੇਣ ਤੋਂ ਸਰਕਾਰ ਡਰਦੀ ਹੈ। ਪਰ ਗੁਰੂ ਸਾਹਿਬ ਦੀ ਮਿਹਰ ਨਾਲ ਬਿਕਰਮ ਮਜੀਠੀਆ ਜਲਦੀ ਰਿਹਾ ਹੋਣਗੇ ਅਤੇ

Tags:    

Similar News