MNREGA ’ਚ ਕੀਤੇ ਬਦਲਾਅ ਨੂੰ ਲੈ ਕੇ Nabha ’ਚ MLA Dev Mann ਤੇ ਪਾਰਟੀ ਵਰਕਰਾਂ ਵੱਲੋਂ ਭਾਰੀ ਵਿਰੋਧ ਪ੍ਰਦਰਸ਼ਨ

ਕੇਂਦਰ ਸਰਕਾਰ ਦੇ ਵੱਲੋਂ ਮਨਰੇਗਾ ਸਕੀਮ ਦੇ ਵਿੱਚ ਕੀਤੀ ਫੇਰ ਬਦਲ ਨੂੰ ਲੈ ਕੇ ਨਾਭਾ ਦੇ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਵੱਲੋਂ ਮਰੇਗਾ ਮਜ਼ਦੂਰਾਂ ਨਾਲ ਮਿਲ ਕੇ ਵੱਡਾ ਰੋਸ ਪ੍ਰਦਰਸ਼ਨ ਕੀਤਾ। ਵਿਧਾਇਕ ਦੇਵ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਮਜ਼ਦੂਰਾਂ ਦੇ ਹੱਕ ਖੋਹ ਰਹੀ ਹੈ।

Update: 2026-01-08 11:37 GMT

ਨਾਭਾ : ਕੇਂਦਰ ਸਰਕਾਰ ਦੇ ਵੱਲੋਂ ਮਨਰੇਗਾ ਸਕੀਮ ਦੇ ਵਿੱਚ ਕੀਤੀ ਫੇਰ ਬਦਲ ਨੂੰ ਲੈ ਕੇ ਨਾਭਾ ਦੇ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਵੱਲੋਂ ਮਰੇਗਾ ਮਜ਼ਦੂਰਾਂ ਨਾਲ ਮਿਲ ਕੇ ਵੱਡਾ ਰੋਸ ਪ੍ਰਦਰਸ਼ਨ ਕੀਤਾ। ਵਿਧਾਇਕ ਦੇਵ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਮਜ਼ਦੂਰਾਂ ਦੇ ਹੱਕ ਖੋਹ ਰਹੀ ਹੈ।

ਮਨਰੇਗਾ ਸਕੀਮ ਦੇ ਵਿੱਚ ਕੀਤੇ ਫੇਰ ਬਦਲ ਨੂੰ ਲੈ ਕੇ ਵਿਧਾਇਕ ਦੇਵ ਮਾਨ ਵੱਲੋਂ ਕੇਂਦਰ ਸਰਕਾਰ ਤੇ ਸ਼ਬਦੀ ਹਮਲੇ ਕੀਤੇ। ਅਸੀਂ ਵੱਡੀ ਗਿਣਤੀ ਵਿੱਚ ਨਾਭਾ ਹਲਕੇ 'ਚੋਂ ਮਨਰੇਗਾ ਮਜ਼ਦੂਰਾਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕਰਨ ਲਈ ਇਹ ਵੱਡਾ ਪ੍ਰਦਰਸ਼ਨ ਉਲੀਕਿਆ ਹੈ।

ਆਪ ਪਾਰਟੀ ਹਮੇਸ਼ਾ ਗਰੀਬ ਮਜ਼ਦੂਰਾਂ ਦੇ ਨਾਲ ਖੜੀ ਹੈ। ਕੇਂਦਰ ਸਰਕਾਰ ਦੇ ਵੱਲੋਂ ਪਿੰਡ ਦੀਆਂ ਪੰਚਾਇਤਾਂ ਅਤੇ ਸਰਪੰਚਾਂ ਤੋਂ ਕੰਮ ਖੋਹਿਆ ਜਾ ਰਿਹਾ ਹੈ ਤਾਂ ਫਿਰ ਕੰਮ ਕਰਵਾਏਗਾ ਕੌਣ। ਵਿਧਾਇਕ ਦੇਵਮਾਨ ਨੇ ਕਿਹਾ ਕਿ ਮਨਰੇਗਾ ਦੇ ਖਿਲਾਫ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵੱਲੋਂ ਮਨਰੇਗਾ ਦੇ ਵਿਰੋਧ ਵਿੱਚ ਮਤਾ ਪਾ ਕੇ ਕੇਂਦਰ ਸਰਕਾਰ ਨੂੰ ਭੇਜਿਆ ਗਿਆ ਹੈ।

Tags:    

Similar News